ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਸੂਬੇ ਭਰ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ
ਲਖ਼ੀਮਪੁਰ ਖੀਰੀ ਕਾਂਡ : 2 ਸਾਲ ਪਹਿਲਾਂ ਤਿੰਨ ਖੇਤੀ ਬਿਲਾਂ ਖਿਲਾਫ਼ ਚੱਲੇ ਸੰਘਰਸ਼ ਦੌਰਾਨ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਗੱਡੀ ਚਾੜ ਕੇ ਉਨ੍ਹਾਂ ਨੂੰ ਸ਼ਹੀਦ ਕਰਨ ਵਾਲੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਉਸ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰਨ ਅਤੇ ਬੇਦੋਸ਼ੇ ਕਿਸਾਨਾਂ ਉੱਪਰ ਪਰਚੇ ਰੱਦ ਕਰਨ ਦੇ ਮਸਲੇ ਨੂੰ ਲੈ ਕੇ ਅੱਜ ਕਿਸਾਨਾਂ ਵੱਲੋਂ ਸਬ ਡਿਵੀਜ਼ਨ ਰਾਏਕੋਟ ਅਤੇ ਪੂਰੇ ਸੂਬੇ ਭਰ ਵਿੱਚ ਗ੍ਰਹਿ ਰਾਜ ਮੰਤਰੀ ਅਤੇ ਉਸਦੇ ਪੁੱਤਰ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਲਖੀਮਪੁਰ ਖੀਰੀ ਦੇ ਦੋਸ਼ੀ ਟੈਨੀ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ। ਲਖੀਮਪੁਰ ਖੀਰੀ ਦੇ ਪੀੜਤ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਮੰਗ ਕਰਦਿਆਂ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਕੀਤੇ ਝੂੱਠੇ ਪਰਚੇ ਰੱਦ ਕਰਨ ਦੀ ਪੁਰਜ਼ੋਰ ਮੰਗ ਕੀਤੀ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਪਰਿਵਾਰਾਂ ਨੂੰ 5 ਲੱਖ ਦਾ ਮੁਆਵਜ਼ਾ ਅਤੇ 1 ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਮੰਗ ਕੀਤੀ ਗਈ।
- PTC NEWS