Thu, Sep 17, 2026
Whatsapp

Rail Roko : ਰੇਲਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਕਿਸਾਨਾਂ ਵੱਲੋਂ ਅੱਜ ਪੰਜਾਬ ਭਰ 'ਚ ਰੋਕੀਆਂ ਜਾਣਗੀਆਂ ਰੇਲਾਂ

Farmers Rail Roko : ਕਿਸਾਨ ਮਜਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਲਾਂ ਰੋਕਣ ਦਾ ਪ੍ਰੋਗਰਾਮ 12 ਵਜੇ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 12 ਵਜੇ ਤੱਕ ਸਰਕਾਰ ਨੂੰ ਮੰਗਾਂ ਮੰਨਣ ਅਤੇ ਗੱਲਬਾਤ ਲਈ ਅਲਟੀਮੇਟਮ ਦਿੱਤਾ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- September 17th 2026 08:31 AM -- Updated: September 17th 2026 08:53 AM
Rail Roko : ਰੇਲਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਕਿਸਾਨਾਂ ਵੱਲੋਂ ਅੱਜ ਪੰਜਾਬ ਭਰ 'ਚ ਰੋਕੀਆਂ ਜਾਣਗੀਆਂ ਰੇਲਾਂ

Rail Roko : ਰੇਲਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਕਿਸਾਨਾਂ ਵੱਲੋਂ ਅੱਜ ਪੰਜਾਬ ਭਰ 'ਚ ਰੋਕੀਆਂ ਜਾਣਗੀਆਂ ਰੇਲਾਂ

Farmers Rail Roko : ਪੰਜਾਬ 'ਚ ਰੇਲਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਜੇਕਰ ਤੁਸੀ ਵੀ ਰੇਲ 'ਚ ਸਫਰ ਕਰਨ ਲੱਗੇ ਹੋ ਤਾਂ ਸਾਵਧਾਨ ਹੋ ਜਾਓ, ਕਿਉਂਕਿ ਕਿਸਾਨਾਂ ਵੱਲੋਂ ਪੰਜਾਬ ਸਰਕਾਰ (Punjab Government) ਖਿਲਾਫ਼ ਮੰਗਾਂ ਦੇ ਹੱਲ ਲਈ ਸੰਘਰਸ਼ ਤਹਿਤ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਅੱਜ ਇਸ ਤਹਿਤ ਸੂਬੇ ਭਰ ਵਿੱਚ ਰੇਲਵੇ ਸਟੇਸ਼ਨਾਂ 'ਤੇ ਰੇਲਾਂ ਰੋਕੀਆਂ ਜਾਣਗੀਆਂ।

ਕਿਸਾਨ ਮਜਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਲਾਂ ਰੋਕਣ ਦਾ ਪ੍ਰੋਗਰਾਮ 12 ਵਜੇ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 12 ਵਜੇ ਤੱਕ ਸਰਕਾਰ ਨੂੰ ਮੰਗਾਂ ਮੰਨਣ ਅਤੇ ਗੱਲਬਾਤ ਲਈ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਆਉਂਦਾ ਤਾਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

ਕਿਹੜੀਆਂ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਹੋਵੇਗਾ?

ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਫਿਰੋਜ਼ਪੁਰ ਅਤੇ ਸੰਗਰੂਰ ਵਿੱਚ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਦਾ ਜ਼ਿਕਰ ਕਰਨ ਵਾਲਾ ਇੱਕ ਪੱਤਰ ਪਹਿਲਾਂ ਹੀ ਮੁੱਖ ਮੰਤਰੀ ਨੂੰ ਭੇਜਿਆ ਜਾ ਚੁੱਕਾ ਹੈ, ਪਰ ਸਰਕਾਰ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਹੈ।

Jobs : 15000 ਅਧਿਆਪਕਾਂ ਦੀ ਹੋਵੇਗੀ ਭਰਤੀ, ਪ੍ਰਾਇਮਰੀ 'ਚ 12000 ਤੋਂ ਜ਼ਿਆਦਾ ਆਸਾਮੀਆਂ ਖਾਲੀ, ਵੇਖੋ ਪੂਰਾ ਨੋਟੀਫਿਕੇਸ਼ਨ

ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ 31 ਅਗਸਤ ਤੋਂ ਮੰਤਰੀਆਂ ਦੇ ਨਿਵਾਸਾਂ ਦੇ ਬਾਹਰ ਨੌਂ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਹ ਵਿਰੋਧ ਪ੍ਰਦਰਸ਼ਨ ਤਿੰਨ ਦਿਨਾਂ ਤੋਂ ਜਾਰੀ ਹਨ, ਪਰ ਸਰਕਾਰ ਵੱਲੋਂ ਕੋਈ ਸਕਾਰਾਤਮਕ ਜਵਾਬ ਨਹੀਂ ਮਿਲਿਆ ਹੈ।

ਪ੍ਰਦਰਸ਼ਨ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਪੁੱਛੇ ਜਾਣ 'ਤੇ ਪੰਧੇਰ ਨੇ ਕਿਹਾ ਕਿ ਇਹ ਕਾਰਵਾਈ ਕਿਸਾਨਾਂ ਦੀ ਮਜਬੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਲਈ ਹੈ, ਉਨ੍ਹਾਂ ਦੀ ਜ਼ਿੱਦ ਕਾਰਨ ਨਹੀਂ।

ਕਿਸਾਨ ਹੱਕਾਂ ਲਈ ਲੜਦੇ ਰਹਿਣਗੇ : ਪੰਧੇਰ

ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਕਾਰਵਾਈ ਕਰਦੀ ਹੈ ਤਾਂ ਇਸਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਸੂਬਾ ਸਰਕਾਰ ਦੀ ਹੋਵੇਗੀ। ਕਿਸਾਨ-ਮਜ਼ਦੂਰ ਮੋਰਚਾ ਨੇ 17 ਸਤੰਬਰ ਨੂੰ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ, ਜਦੋਂ ਕਿ 18 ਸਤੰਬਰ ਨੂੰ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਭਵਿੱਖ ਦੀ ਰਣਨੀਤੀ 'ਤੇ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ...

EPF 'ਤੇ ਮੋਦੀ ਸਰਕਾਰ ਦਾ ਵੱਡਾ ਫੈਸਲਾ, ਸੈਲਰੀ ਲਿਮਿਟ 15,000 ਤੋਂ ਵਧਾ ਕੇ ਕੀਤੀ 25,000 ਰੁਪਏ, ਦੇਖੋ ਪੂਰੀ ਰਿਪੋਰਟ!

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK