Thu, Apr 25, 2024
Whatsapp

ਕਈ ਦਿਨਾਂ ਤੋਂ ਝੋਨੇ ਦੀ ਫ਼ਸਲ ਨਾ ਵਿਕਣ ਕਰ ਕੇ ਮੰਡੀ ਵਿੱਚ ਖੱਜਲ-ਖ਼ੁਆਰ ਹੋ ਰਹੇ ਕਿਸਾਨ

Written by  Jasmeet Singh -- October 31st 2022 06:51 PM -- Updated: October 31st 2022 07:37 PM
ਕਈ ਦਿਨਾਂ ਤੋਂ ਝੋਨੇ ਦੀ ਫ਼ਸਲ ਨਾ ਵਿਕਣ ਕਰ ਕੇ ਮੰਡੀ ਵਿੱਚ ਖੱਜਲ-ਖ਼ੁਆਰ ਹੋ ਰਹੇ ਕਿਸਾਨ

ਕਈ ਦਿਨਾਂ ਤੋਂ ਝੋਨੇ ਦੀ ਫ਼ਸਲ ਨਾ ਵਿਕਣ ਕਰ ਕੇ ਮੰਡੀ ਵਿੱਚ ਖੱਜਲ-ਖ਼ੁਆਰ ਹੋ ਰਹੇ ਕਿਸਾਨ

ਬਠਿੰਡਾ, 31 ਅਕਤੂਬਰ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਵੇਚਣ ਲਈ ਕੋਈ ਮੁਸ਼ਕਿਲ ਨਾ ਆਉਣ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਬਠਿੰਡਾ ਦੀ ਅਨਾਜ ਮੰਡੀ ਵਿੱਚ ਝੋਨਾ ਵੇਚਣ ਆਏ ਕਿਸਾਨ ਕਈ ਦਿਨਾਂ ਤੋਂ ਝੋਨੇ ਦੀ ਫ਼ਸਲ ਨਾ ਵਿਕਣ ਕਰ ਕੇ ਮੰਡੀ ਵਿੱਚ ਖੱਜਲ-ਖ਼ੁਆਰ ਹੋ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਤਾਂ ਉਹ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਵੇਚਣ ਲਈ ਪ੍ਰੇਸ਼ਾਨ ਹੋ ਰਹੇ ਹਨ ਦੂਜੇ ਪਾਸੇ ਉਨ੍ਹਾਂ ਦੀ ਕਣਕ ਦੀ ਫ਼ਸਲ ਦੀ ਬਿਜਾਈ ਵੀ ਲੇਟ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਾ ਆਉਣ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕ ਰਹੀ ਪਰ ਜ਼ਮੀਨੀ ਹਕੀਕਤ ਸਰਕਾਰ ਦੇ ਦਾਅਵਿਆਂ ਦੇ ਉਲਟ ਹੈ। ਬਠਿੰਡਾ ਦੀ ਅਨਾਜ ਮੰਡੀ ਵਿੱਚ ਝੋਨਾ ਵੇਚਣ ਆਏ ਕਿਸਾਨ ਕਾਫ਼ੀ ਪਰੇਸ਼ਾਨ ਨਜ਼ਰ ਆ ਰਹੇ ਹਨ। ਕਿਸਾਨਾਂ ਨੇ ਦੱਸਿਆ ਕਿ ਉਹ ਲਗਾਤਾਰ ਇੱਕ ਹਫ਼ਤੇ ਤੋਂ ਮੰਡੀ ਵਿੱਚ ਝੋਨਾ ਵੇਚਣ ਲਈ ਬੈਠੇ ਹਨ ਪਰ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ। ਕਿਸਾਨਾਂ ਨੇ ਦੱਸਿਆ ਕਿ ਹਰ ਰਾਤ ਸਮੇਂ ਝੋਨੇ ਦੀ ਖ਼ੁਦ ਰਾਖੀ ਰੱਖਣੀ ਪੈਂਦੀ ਹੈ। ਉਨ੍ਹਾਂ ਦਾ ਕਹਿਣਾ ਕਿ ਇੱਕ ਪਾਸੇ ਉਨ੍ਹਾਂ ਨੂੰ ਆਪਣੀ ਝੋਨੇ ਦੀ ਫ਼ਸਲ ਨਾ ਵਿਕਣ ਕਾਰਨ ਪ੍ਰੇਸ਼ਾਨੀ ਹੋ ਰਹੀ ਤੇ ਦੂਜੇ ਪਾਸੇ ਕਣਕ ਦੀ ਫ਼ਸਲ ਦੀ ਬਿਜਾਈ ਕਰਨੀ ਹੈ, ਜੋ ਕਿ ਲੇਟ ਹੋ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੂੰ ਬਿਆਨ ਦੇਣ ਦੀ ਬਜਾਏ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਇਹ ਵੀ ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਖ਼ੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੰਡੀ ਦਾ ਦੌਰਾ ਕਰ ਕੇ ਗਏ ਸਨ।



- PTC NEWS

Top News view more...

Latest News view more...