Fatehgarh Sahib ਪੁਲਿਸ ਵੱਲੋਂ ਕੋਰਟ ਕਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ
Fatehgarh Sahib News : ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਬੀਤੇ ਦਿਨੀਂ ਜ਼ਿਲ੍ਹਾ ਕੋਰਟ ਕੰਪਲੈਕਸ ਫਤਿਹਗੜ੍ਹ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ ਨੂੰ ਲੈ ਕੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਧਮਕੀ ਭਰੀ ਈਮੇਲ ਭੇਜਣ ਵਾਲਿਆਂ ਦੀ ਜ਼ਿਲਾ ਪੁਲਿਸ ਫਤਿਹਗੜ੍ਹ ਸਾਹਿਬ ਵੱਲੋਂ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਤਿਹਗੜ੍ਹ ਸਾਹਿਬ ਦੇ ਡੀਐਸਪੀ ਕੁਲਬੀਰ ਸਿੰਘ ਸੰਧੂ ਵੱਲੋਂ ਦੱਸਿਆ ਗਿਆ ਕਿ ਇੱਕ ਧਮਕੀ ਭਰਿਆ ਈਮੇਲ ਭੇਜਿਆ ਗਿਆ ਸੀ ਅਤੇ ਜਿਨਾਂ ਵੱਲੋਂ ਇਹ ਈਮੇਲ ਭੇਜਿਆ ਗਿਆ ਸੀ, ਉਹਨਾਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਉਹਨਾਂ ਨੂੰ ਕਾਬੂ ਕਰ ਲਿੱਤਾ ਜਾਵੇਗਾ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਕੋਰਟ ਕੰਪਲੈਕਸ ਫਤਿਹਗੜ੍ਹ ਸਾਹਿਬ ਅਤੇ ਐਡਵੋਕੇਟ ਸਾਹਿਬਾਨ ਦੇ ਚੈਂਬਰਾਂ ਦੀ ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਅਜਿਹਾ ਕੁਝ ਵੀ ਨਹੀਂ ਪਾਇਆ ਗਿਆ, ਜਿਸ ਤੋਂ ਬਾਅਦ ਜ਼ਿਲਾ ਕੋਰਟ ਕੰਪਲੈਕਸ ਨੂੰ ਕੰਮ ਕਾਜ ਲਈ ਚਾਲੂ ਕਰਵਾ ਦਿੱਤਾ ਗਿਆ।
ਦੱਸ ਦਈਏ ਕਿ ਬੀਤੇ ਕੱਲ ਫਤਿਹਗੜ੍ਹ ਸਾਹਿਬ ਜ਼ਿਲਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਮਿਲਣ 'ਤੇ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਪੂਰੀ ਛਾਣਬੀਨ ਕੀਤੀ, ਜਿਸ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਮੁੜ ਤੋਂ ਸੁਚਾਰੂ ਢੰਗ ਨਾਲ ਚਲਾਇਆ ਗਿਆ। ਇਸ ਸਬੰਧੀ ਥਾਣਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਆਰੋਪੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
- PTC NEWS