Canada Murder: ਕੈਨੇਡਾ ’ਚ ਪੰਜਾਬੀ ਮੂਲ ਦੇ ਪਿਓ-ਪੁੱਤ ਦਾ ਬੇਰਹਿਮੀ ਨਾਲ ਕਤਲ
Canada Murder: ਕੈਨੇਡਾ ’ਚ ਲਗਾਤਾਰ ਅਪਰਾਧਿਕ ਘਟਨਾਵਾਂ ਵਾਪਰੀਆਂ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਕੈਨੇਡਾ ਦੇ ਐਡਮਿੰਟਨ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬੀ ਮੂਲ ਦੇ ਪਿਓ ਪੁੱਤ ਦਾ ਕਤਲ ਕਰ ਦਿੱਤਾ ਗਿਆ। ਜਿਸ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਸਿੱਖ ਵਿਅਕਤੀ ਹਰਪ੍ਰੀਤ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੌਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਹੀ ਨਹੀਂ ਹਰਪ੍ਰੀਤ ਸਿੰਘ ਦੇ ਨਾਲ ਨਾਲ ਉਸਦੇ 11 ਸਾਲਾਂ ਪੁੱਤਰ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਉੱਪਲ ਅਤੇ ਉਸਦੇ ਪੁੱਤਰ ਦੀ ਵੀਰਵਾਰ ਦੁਪਹਿਰ ਨੂੰ ਇੱਕ ਗੈਸ ਸਟੇਸ਼ਨ ਦੇ ਬਾਹਰ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੋਲੀਬਾਰੀ ਦੇ ਸਮੇਂ ਉੱਪਲ ਦੇ ਬੇਟੇ ਦਾ ਦੋਸਤ ਵੀ ਕਾਰ 'ਚ ਸੀ ਪਰ ਹਮਲੇ 'ਚ ਉਹ ਜ਼ਖਮੀ ਨਹੀਂ ਹੋਇਆ। ਡਰਕਸੇਨ ਨੇ ਕਿਹਾ ਕਿ ਪੁਲਿਸ ਨੂੰ ਇਹ ਨਹੀਂ ਪਤਾ ਸੀ ਕਿ ਹਮਲਾਵਰਾਂ ਨੂੰ ਪਤਾ ਸੀ ਕਿ ਜਦੋਂ ਉਨ੍ਹਾਂ ਨੇ ਗੋਲੀਆਂ ਚਲਾਈਆਂ ਤਾਂ ਕਾਰ ਵਿੱਚ ਬੱਚੇ ਸਨ ਜਾਂ ਨਹੀਂ।
ਦੱਸ ਦਈਏ ਕਿ ਉੱਪਲ ਅਤੇ ਉਸਦੇ ਪੁੱਤਰ ਦੀ ਵੀਰਵਾਰ ਦੁਪਹਿਰ ਨੂੰ ਇੱਕ ਗੈਸ ਸਟੇਸ਼ਨ ਦੇ ਬਾਹਰ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੋਲੀਬਾਰੀ ਦੇ ਸਮੇਂ ਉੱਪਲ ਦੇ ਬੇਟੇ ਦਾ ਦੋਸਤ ਵੀ ਕਾਰ 'ਚ ਸੀ ਪਰ ਹਮਲੇ 'ਚ ਉਹ ਜ਼ਖਮੀ ਨਹੀਂ ਹੋਇਆ। ਡਰਕਸੇਨ ਨੇ ਕਿਹਾ ਕਿ ਪੁਲਿਸ ਨੂੰ ਇਹ ਨਹੀਂ ਪਤਾ ਸੀ ਕਿ ਹਮਲਾਵਰਾਂ ਨੂੰ ਪਤਾ ਸੀ ਕਿ ਜਦੋਂ ਉਨ੍ਹਾਂ ਨੇ ਗੋਲੀਆਂ ਚਲਾਈਆਂ ਤਾਂ ਕਾਰ ਵਿੱਚ ਬੱਚੇ ਸਨ।
ਇਹ ਵੀ ਪੜ੍ਹੋ: Chandigarh Parking Free: ਦੀਵਾਲੀ 'ਤੇ ਚੰਡੀਗੜ੍ਹਵਾਸੀਆਂ ਨੂੰ ਮਿਲਿਆ ਤੋਹਫ਼ਾ, ਦੋਪਹੀਆ ਵਾਹਨਾਂ ਲਈ ਮੁਫਤ ਹੋਈ ਪਾਰਕਿੰਗ
- PTC NEWS