Sat, Dec 7, 2024
Whatsapp

Amritsar News : ਸਹੁਰੇ ਨੇ ਗਲਾ ਘੁੱਟ ਕੇ ਨੂੰਹ ਨੂੰ ਮੌਤ ਦੇ ਘਾਟ ਉਤਾਰਿਆ, ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਕਾਰਨ

Father killed daughter : ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁੜੀ, ਜਿਸਦਾ ਨਾਂ ਰਾਜਵਿੰਦਰ ਹੈ, ਉਸ ਦੀ ਆਪਣੇ ਸਹੁਰੇ ਪਰਿਵਾਰ ਦੇ ਨਾਲ ਨਹੀਂ ਬਣਦੀ ਸੀ। ਅੱਜ ਦਿਨ ਲੜਾਈ-ਝਗੜਾ ਰਹਿੰਦਾ ਸੀ, ਜਿਸ ਦੇ ਚਲਦੇ ਸਹੁਰੇ ਨੇ ਆਪਣੀ ਨੂੰਹ ਦਾ ਗਲਾ ਘੁੱਟ ਕੇ ਉਸਨੂੰ ਮਾਰ ਦਿੱਤਾ।

Reported by:  PTC News Desk  Edited by:  KRISHAN KUMAR SHARMA -- November 17th 2024 03:05 PM -- Updated: November 17th 2024 03:07 PM
Amritsar News : ਸਹੁਰੇ ਨੇ ਗਲਾ ਘੁੱਟ ਕੇ ਨੂੰਹ ਨੂੰ ਮੌਤ ਦੇ ਘਾਟ ਉਤਾਰਿਆ, ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਕਾਰਨ

Amritsar News : ਸਹੁਰੇ ਨੇ ਗਲਾ ਘੁੱਟ ਕੇ ਨੂੰਹ ਨੂੰ ਮੌਤ ਦੇ ਘਾਟ ਉਤਾਰਿਆ, ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਕਾਰਨ

Murder in Amritsar : ਅੰਮ੍ਰਿਤਸਰ ਵਿੱਚ ਬੀਤੀ ਦੇਰ ਰਾਤ ਪਿੰਡ ਪੰਡੋਰੀ ਵੜੈਚ ਵਿਖੇ ਇੱਕ ਸਹੁਰੇ ਵੱਲੋਂ ਆਪਣੀ ਨੂੰਹ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁੜੀ, ਜਿਸਦਾ ਨਾਂ ਰਾਜਵਿੰਦਰ ਹੈ, ਉਸ ਦੀ ਆਪਣੇ ਸਹੁਰੇ ਪਰਿਵਾਰ ਦੇ ਨਾਲ ਨਹੀਂ ਬਣਦੀ ਸੀ। ਅੱਜ ਦਿਨ ਲੜਾਈ-ਝਗੜਾ ਰਹਿੰਦਾ ਸੀ, ਜਿਸ ਦੇ ਚਲਦੇ ਸਹੁਰੇ ਨੇ ਆਪਣੀ ਨੂੰਹ ਦਾ ਗਲਾ ਘੁੱਟ ਕੇ ਉਸਨੂੰ ਮਾਰ ਦਿੱਤਾ।

ਪੀੜਤ ਪਰਿਵਾਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਕੁੜੀ, ਇੱਕ ਗੋਰੇ ਦੇ ਨਾਲ ਪਿਆਰ ਕਰਦੀ ਸੀ ਤੇ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਇਨ੍ਹਾਂ ਦਾ ਵਿਆਹ ਕਰਵਾ ਦਿੱਤਾ ਗਿਆ ਤੇ ਰਾਜਵਿੰਦਰ ਦਾ ਪਤੀ ਗੋਰਾ ਦੁਬਈ ਵਿੱਚ ਕੰਮ ਕਰਨ ਲਈ ਚਲਾ ਗਿਆ ਤੇ ਪਿੱਛੇ ਗੋਰੇ ਦਾ ਪਰਿਵਾਰ ਰਾਜਵਿੰਦਰ ਦੇ ਨਾਲ ਰੋਜਾਨਾ ਲੜਾਈ-ਝਗੜਾ ਕਰਦਾ ਸੀ। ਕਈ ਵਾਰ ਇਨ੍ਹਾਂ ਦਾ ਰਾਜ਼ੀਨਾਮਾ ਵੀ ਕਰਵਾਇਆ ਗਿਆ ਪਰ ਰਾਜਵਿੰਦਰ ਦੇ ਨਾਲ ਉਨ੍ਹਾਂ ਦੀ ਬਿਲਕੁਲ ਨਹੀਂ ਸੀ ਬਣਦੀ।


ਪੀੜਤ ਪਰਿਵਾਰ ਨੇ ਅੱਗੇ ਦੱਸਿਆ ਹੁਣ ਬੀਤੇ ਕੱਲ ਸੂਚਨਾ ਮਿਲੀ ਕਿ ਤੁਹਾਡੀ ਕੁੜੀ ਰਸੋਈ ਵਿੱਚ ਡਿੱਗ ਪਈ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਦੋਂ ਅਸੀਂ ਮੌਕੇ 'ਤੇ ਪੁੱਜੇ ਤਾਂ ਰਾਜਵਿੰਦਰ ਕੌਰ ਦੇ ਗਲੇ 'ਤੇ ਨਿਸ਼ਾਨ ਵੇਖੇ ਤਾਂ ਅਸੀਂ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਇਸ ਦੀ ਸੂਚਨਾ ਦਿੱਤੀ। ਪੁਲਿਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਜਾਂਚ ਜਾ ਰਹੀ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ।

ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਕਿ ਰਾਜਵਿੰਦਰ ਨਾਂ ਦੀ ਲੜਕੀ, ਜੋ ਕਿ ਪੰਡੋਰੀ ਵੜੈਚ ਵਿਖੇ ਕਿਰਾਏ ਦੇ ਮਕਾਨ ਦੇ ਵਿੱਚ ਰਹਿ ਰਹੀ ਸੀ, ਉਸ ਦੇ ਸਹੁਰੇ ਵੱਲੋਂ ਉਸ ਦਾ ਗਲਾ ਘੁੱਟ ਕੇ ਉਸ ਨੂੰ ਕਤਲ ਕਰ ਦਿੱਤਾ ਗਿਆ ਹੈ। ਅਸੀਂ ਮੌਕੇ 'ਤੇ ਪੁੱਜੇ ਹਾਂ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਲੜਕੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

- PTC NEWS

Top News view more...

Latest News view more...

PTC NETWORK