Wed, Aug 12, 2026
Whatsapp

15 August ਤੋਂ ਪਹਿਲਾਂ ਫਿਰੋਜ਼ਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਮਿਲੀ ਜਾਣਕਾਰੀ ਮੁਤਾਬਿਕ ਕੋਰਟ ਕੰਪਲੈਕਸ ਵਿੱਚ ਸੁਰੱਖਿਆ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਲਈ ਵੀ ਤਫ਼ਤੀਸ਼ ਜਾਰੀ ਹੈ।

Reported by:  PTC News Desk  Edited by:  Aarti -- August 12th 2026 12:28 PM
15  August ਤੋਂ ਪਹਿਲਾਂ ਫਿਰੋਜ਼ਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ,  ਸੁਰੱਖਿਆ ਦੇ ਸਖ਼ਤ ਪ੍ਰਬੰਧ

15 August ਤੋਂ ਪਹਿਲਾਂ ਫਿਰੋਜ਼ਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਪੰਜਾਬ ’ਚ ਸਕੂਲਾਂ ਅਤੇ ਕੋਰਟ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦੇ ਚੱਲਦੇ ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  

ਕੋਰਟ ਕੰਪਲੈਕਸ ਵਿੱਚ ਸੁਰੱਖਿਆ ਟੀਮਾਂ ਵੱਲੋਂ ਜਾਂਚ

ਮਿਲੀ ਜਾਣਕਾਰੀ ਮੁਤਾਬਿਕ ਕੋਰਟ ਕੰਪਲੈਕਸ ਵਿੱਚ ਸੁਰੱਖਿਆ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਲਈ ਵੀ ਤਫ਼ਤੀਸ਼ ਜਾਰੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਧਮਕੀ ਕਿਸ ਵੱਲੋਂ ਦਿੱਤੀ ਗਈ ਅਤੇ ਇਸ ਦੇ ਪਿੱਛੇ ਕੀ ਕਾਰਨ ਹੈ। ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕੀਤੀ ਜਾ ਰਹੀ ਹੈ। 

ਜ਼ੀਰਾ ਕੋਰਟ ਕੰਪਲੈਕਸ ’ਚ ਦਹਿਸ਼ਤ ਦਾ ਮਾਹੌਲ

ਦੂਜੇ ਪਾਸੇ ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਧਮਕੀ ਮਿਲਣ ਮਗਰੋਂ ਹੁਣ ਜ਼ੀਰਾ ਕੋਰਟ ਕੰਪਲੈਕਸ ’ਚ ਈਮੇਲ ਆਉਣ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਪ੍ਰਸ਼ਾਸਨ ਹੋਇਆ ਸਤਰਕ ਕੋਰਟ ਕੰਪਲੈਕਸ ਖਾਲੀ ਕਰਵਾ ਕੇ ਜਾਂਚ ਕੀਤੀ ਜਾ ਰਹੀ ਹੈ। ਐਸਐਚਓ ਜਸਵਿੰਦਰ ਸਿੰਘ ਬਰਾੜ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। 

ਚੰਡੀਗੜ੍ਹ ਦੇ ਸਕੂਲਾਂ ਨੂੰ ਮਿਲੀ ਸੀ ਧਮਕੀ

ਕਾਬਿਲੇਗੌਰ ਹੈ ਕਿ ਬੀਤੇ ਦਿਨ ਚੰਡੀਗੜ੍ਹ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।  ਦੱਸ ਦਈਏ ਕਿ ਕਾਰਮਲ ਕਾਨਵੈਂਟ ਸਕੂਲ, ਸੈਕਟਰ 9ਬੀ, ਸੇਂਟ ਜੌਹਨਜ਼ ਹਾਈ ਸਕੂਲ, ਸੈਕਟਰ 26, ਸੈਕਰਡ ਹਾਰਟ ਸੀਨੀਅਰ, ਸੈਕੰਡਰੀ ਸਕੂਲ, ਸੈਕਟਰ 26, ਸੇਂਟ ਸਟੀਫਨਜ਼ ਸਕੂਲ, ਸੈਕਟਰ 45ਬੀ ਤੇ ਵਿਵੇਕ ਹਾਈ ਸਕੂਲ, ਸੈਕਟਰ-38 ਦੇ ਨਾਂ ਸ਼ਾਮਲ ਸਨ। 

ਇਹ ਵੀ ਪੜ੍ਹੋ  : Nabha News : ਨਹਿਰ ’ਚ ਡਿੱਗਿਆ 12 ਸਾਲਾ ਬੱਚਾ; ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ, ਇੰਝ ਵਾਪਰਿਆ ਸੀ ਹਾਦਸਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK