Ferozepur News : ਫਿਰੋਜ਼ਪੁਰ ਪੁਲਿਸ ਨੇ ਇੱਕ ਤਸਕਰ ਨੂੰ 9 ਕਿਲੋ 400 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ , 2 ਲੱਖ ਰੁਪਏ ਡਰੱਗ ਮਨੀ ਵੀ ਬਰਾਮਦ
Ferozepur News : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੂੰ ਅੱਜ ਵੱਡੀ ਸਫ਼ਲਤਾ ਮਿਲੀ ਹੈ। ਫਿਰੋਜ਼ਪੁਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ ਇੱਕ ਤਸਕਰ ਨੂੰ 9 ਕਿਲੋ 400 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ 2.10 ਲੱਖ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਇਹ ਕਾਰਵਾਈ ਜੀਰਾ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਪਿੰਡ ਸਨੇਰ ਵਿੱਚ ਕੀਤੀ ਹੈ।
ਜੀਰਾ ਪੁਲਿਸ ਨੇ ਇੱਕ ਤਸਕਰ ਨੂੰ ਪਿੰਡ ਸਨੇਰ ਦੇ ਨਹਿਰੀ ਪੁਲ ਤੋਂ ਕਾਬੂ ਕੀਤਾ , ਜਦੋਂ ਕਿ ਦੂਜਾ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਉੱਥੋਂ ਫਰਾਰ ਹੋ ਗਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਤੋਂ 9 ਕਿਲੋ 400 ਗ੍ਰਾਮ ਹੈਰੋਇਨ ਅਤੇ 2 ਲੱਖ 10 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਥਾਣਾ ਸਦਰ ਜੀਰਾ ਪੁਲਿਸ ਨੇ ਮੰਗਲਵਾਰ ਨੂੰ ਉਪਰੋਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਿਕ ਨਸ਼ੇ ਦੀ ਖੇਪ ਪਾਕਿਸਤਾਨ ਵੱਲੋਂ ਭਾਰਤ ਦੇ ਇਲਾਕੇ ਵਿੱਚ ਭੇਜੀਆਂ ਜਾ ਰਹੀਆਂ ਹਨ ,ਜੋ ਅੱਗੇ ਆ ਕੇ ਨਸ਼ਾ ਤਸਕਰਾਂ ਦੇ ਹੱਥਾਂ ਵਿੱਚ ਪਹੁੰਚਦੀ ਹੈ। ਇਹਨਾਂ ਲੋਕਾਂ 'ਤੇ ਪੁਲਿਸ ਨੇ ਨਜ਼ਰ ਬਣਾਈ ਹੋਈ ਹੈ। ਜਿਸ ਤੋਂ ਬਾਅਦ ਅੱਜ ਪੁਲਿਸ ਨੇ ਸੂਚਨਾ ਦੇ ਅਧਾਰ 'ਤੇ ਇੱਕ ਦੋਸ਼ੀ ਨੂੰ ਕਾਬੂ ਕੀਤਾ, ਜਿਸ ਕੋਲੋਂ 9 ਕਿਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਆਰੋਪੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਤੇ ਕਿੱਥੇ ਸਪਲਾਈ ਕਰਨੀ ਸੀ ਤਾਂ ਜੋ ਇਹਨਾਂ ਦੀ ਚੈਨ ਨੂੰ ਤੋੜਿਆ ਜਾ ਸਕੇ ਅਤੇ ਦੂਜੇ ਸਾਥੀਆਂ 'ਤੇ ਵੀ ਸ਼ਿਕੰਜਾ ਕਸ ਕੇ ਉਹਨਾਂ ਨੂੰ ਸਲਾਖਾ ਪਿੱਛੇ ਭੇਜਿਆ ਜਾ ਸਕੇ।
- PTC NEWS