Surjit Hockey Tournaments: 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਪੰਜਵਾਂ ਦਿਨ ਹੈ। ਇਸ ਪੰਜਵੇਂ ਦਿਨ ਕੈੱਗ ਦਿੱਲੀ ਅਤੇ ਪੰਜਾਬ ਐਂਡ ਸਿੰਧ ਬੈਂਕ ਦੇ ਵਿਚਾਲੇ ਹੋਇਆ। ਇਸ ਮੈਚ ਨੂੰ ਕੈਗ ਦਿੱਲੀ ਨੇ ਪੰਜਾਬ ਐਂਡ ਸਿੰਗ ਬੈਂਖ ਨੂੰ 5-2 ਨਾਲ ਹਰਾਇਆ। ਜਦਕਿ ਦੂਜਾ ਮੈਚ ਪੰਜਾਬ ਪੁਲਿਸ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਵਿਚਾਲੇ ਖੇਡਿਆ ਗਿਆ। ਪੰਜਾਬ ਪੁਲਿਸ ਨੇ ਪੰਜਾਬ ਨੈਸ਼ਨਲ ਬੈਂਕ ਨੂੰ 4-2 ਨਾਲ ਹਰਾਇਆ। ਵਿਸ਼ੇਸ ਸਾਰੰਗਲ, ਆਈ.ਏ.ਐਸ., ਡਿਪਟੀ ਕਮਿਸ਼ਨਰ ਜਲੰਧਰ ਜੋ ਕਿ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਇਹ ਟੂਰਨਾਮੈਂਟ ਹਰ ਸਾਲ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਾਬਕਾ ਓਲੰਪੀਅਨ ਮਰਹੂਮ ਸਰਦਾਰ ਸੁਰਜੀਤ ਸਿੰਘ ਰੰਧਾਵਾ ਦੇ ਨਾਮ ਨੂੰ ਜ਼ਿੰਦਾ ਰੱਖਣ ਲਈ, ਜੋ 7 ਜਨਵਰੀ, 1984 ਨੂੰ ਜਲੰਧਰ ਨੇੜੇ ਇੱਕ ਭਿਆਨਕ ਕਾਰ ਹਾਦਸੇ ਵਿੱਚ ਆਪਣੀ ਜਾਨ ਗੁਆ ਬੈਠੇ ਸਨ ਸੁਰਜੀਤ ਹਾਕੀ ਸੁਸਾਇਟੀ, ਜਲੰਧਰ ਵੱਲੋਂ ਟੂਰਨਾਮੈਂਟ ਕਰਵਾਇਆ ਜਾਂਦਾ ਹੈ। <iframe src=https://www.facebook.com/plugins/video.php?height=314&href=https://www.facebook.com/ptcnewsonline/videos/336776515566369/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe><amp-facebook width=552 height=310 layout=responsive data-href=https://www.facebook.com/ParksCanada/posts/2F336776515566369></amp-facebook>ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 32 ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਏਸ਼ੀਆ ਦੀ ਸਭ ਤੋਂ ਵੱਡੀ ਅਤੇ ਮੋਹਰੀ ਮਹਾਰਤਨ ਆਇਲ ਕੰਪਨੀ 'ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ' ਟੂਰਨਾਮੈਂਟ ਦੀ ਮੁੱਖ ਟਾਈਟਲ ਸਪਾਂਸਰ ਹੋਵੇਗੀ ਜਦਕਿ ਅਮਰੀਕਾ ਦੇ ਗਾਖਲ ਬ੍ਰਦਰਜ਼ ਟੂਰਨਾਮੈਂਟ ਦੇ ਸਹਿ ਸਪਾਂਸਰ ਹੋਣਗੇ।ਇੱਥੇ ਇਹ ਵੀ ਦੱਸਣਯੋਗ ਹੈ ਕਿ ਜੇਤੂ ਟੀਮ ਨੂੰ ਅਮਰੀਕਾ ਦੀ ਪ੍ਰਸਿੱਧ ਗਾਖਲ ਬ੍ਰਦਰਜ਼ ਗਰੁੱਪ (Gakhal Brothers Group) ਵੱਲੋਂ 5.50 ਲੱਖ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਉੱਥੇ ਹੀ ਰੰਨਰ ਅੱਪ ਟੀਮ ਨੂੰ NRI ਬਲਵਿੰਦਰ ਸਿੰਘ ਸੈਣੀ ਵੱਲੋਂ 2.50 ਲੱਖ ਰੁਪਏ ਦਾ ਨਗਦ ਇਨਾਮ ਵੰਡਿਆ ਜਾਵੇਗਾ।ਇਹ ਵੀ ਪੜ੍ਹੋ: IND vs ENG 2023 : ਭਾਰਤ ਨੇ ਇੱਕ ਹੋਰ ਜਿੱਤ ਕੀਤੀ ਹਾਸਿਲ , ਇੰਗਲੈਂਡ ਨੂੰ 100 ਦੌੜਾਂ ਨਾਲ ਹਰਾਇਆ