ਫ਼ਿਲਮ 'ਦਾਸਤਾਨ-ਏ-ਸਰਹਿੰਦ' ਨੂੰ ਸ਼੍ਰੋਮਣੀ ਕਮੇਟੀ ਤੋਂ ਨਹੀਂ ਮਿਲੀ ਪ੍ਰਵਾਨਗੀ
ਅੰਮ੍ਰਿਤਸਰ: ਪੰਜਾਬੀ ਫ਼ਿਲਮ 'ਦਾਸਤਾਨ-ਏ-ਸਰਹਿੰਦ' ਦੀ ਰਿਲੀਜ਼ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫ਼ਿਲਮ ਦੀ ਰਿਲੀਜ਼ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਫ਼ਿਲਮ 'ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਇਤਰਾਜ਼ ਜਤਾਇਆ ਹੈ।
ਇਸ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਫ਼ਿਲਮ ਦੇ ਇਤਰਾਜ਼ਯੋਗ ਹਿੱਸਿਆਂ ਨੂੰ ਹਟਾਉਣ 'ਚ ਫ਼ਿਲਮ ਨਿਰਮਾਤਾ ਦੀ ਮਦਦ ਕਰੇਗਾ ਅਤੇ ਉਸ ਤੋਂ ਬਾਅਦ ਉਹ ਇਸ ਫ਼ਿਲਮ ਨੂੰ ਰਿਲੀਜ਼ ਕਰ ਲੈਣ। ਉਦੋਂ ਤੱਕ ਕਮੇਟੀ ਨੇ ਫ਼ਿਲਮ ਨਿਰਮਾਤਾ ਨੂੰ ਫ਼ਿਲਮ ਰਿਲੀਜ਼ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ।
ਦੱਸਣਯੋਗ ਹੈ ਕਿ ਇਹ ਫ਼ਿਲਮ 3 ਨਵੰਬਰ ਨੂੰ ਰਿਲੀਜ਼ ਹੋਣੀ ਸੀ, ਪਰ ਕਈ ਸਿੱਖ ਵਿਵਦਾਨਾਂ ਅਤੇ ਸੰਸਥਾਵਾਂ ਨੇ ਫ਼ਿਲਮ ਦੇ ਕੁਝ ਹਿੱਸਿਆਂ ਨੂੰ ਲੈ ਕੇ ਇਤਰਾਜ਼ ਪ੍ਰਗਟਾਇਆ ਤਾਂ ਹੁਣ ਇੱਕ ਵਫ਼ਦ ਇਨ੍ਹਾਂ ਹਿੱਸਿਆਂ 'ਤੇ ਫ਼ਿਲਮ ਨਿਰਮਾਤਾ ਦੀ ਮਦਦ ਕਰਨਗੇ ਅਤੇ ਇਸ ਵਿੱਚ ਤਬਦੀਲੀਆਂ ਦੀ ਤਸਦੀਕ ਕਰਨਗੇ ਤਾਂ ਜੋ ਫ਼ਿਲਮ ਨੂੰ ਤਬਦੀਲੀ ਮਗਰੋਂ ਰੀਲੀਜ਼ ਕੀਤਾ ਜਾ ਸਕੇ।
ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਦਾ ਕਹਿਣਾ ਕਿ, "ਦਾਸਤਾਨ-ਏ-ਸਰਹਿੰਦ ਫ਼ਿਲਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਇਹ ਫ਼ਿਲਮ ਦੇ 3 ਨਵੰਬਰ ਨੂੰ ਜਾਰੀ ਹੋਣ ਬਾਰੇ ਲਗਾਏ ਜਾ ਰਹੇ ਬੋਰਡਾਂ ਲਈ ਫ਼ਿਲਮ ਦੇ ਪ੍ਰਬੰਧਕ ਹੀ ਜਵਾਬਦੇਹ ਹਨ।" ਉਨ੍ਹਾਂ ਨੇ ਫ਼ਿਲਮ ਦੇ ਪ੍ਰਬੰਧਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਕੇ ਹੀ ਉਹ ਫ਼ਿਲਮ ਸਬੰਧੀ ਕੋਈ ਫ਼ੈਸਲਾ ਲੈਣ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ, "ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮਤੇ ਰਾਹੀਂ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰ ਅਤੇ ਸਾਹਿਬਜ਼ਾਦਿਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਫ਼ਿਲਮਾਂਕਣ 'ਤੇ ਰੋਕ ਲੱਗੀ ਹੋਈ ਹੈ।"
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਫ਼ਿਲਮ ਨਾਲ ਸਬੰਧਿਤ ਟੀਮ ਨੇ ਸ਼੍ਰੋਮਣੀ ਕਮੇਟੀ ਵੱਲੋਂ ਫ਼ਿਲਮ ਦੀ ਰਿਲੀਜ਼ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬਾ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਇੱਕ ਵਫ਼ਦ ਦਾ ਗਠਨ ਕੀਤਾ ਗਿਆ ਸੀ। ਪਰ ਕਿਸੇ ਕਾਰਨ ਕਰਕੇ ਇਹ ਵਫ਼ਦ ਫ਼ਿਲਮ ਨਹੀਂ ਸੀ ਦੇਖ ਸੱਕਿਆ ਸੀ।
ਇਹ ਵੀ ਪੜ੍ਹੋ: ਮੋਹਾਲੀ ਦੇ ਦੋ ਪ੍ਰੋਜੈਕਟਾਂ ਵੱਲੋਂ ਵਾਤਾਵਰਨ ਨਿਯਮਾਂ ਦੀ ਉਲੰਘਣਾ; ਰਾਜਪਾਲ ਨੇ CM ਮਾਨ ਨੂੰ ਲਿਖਿਆ ਪੱਤਰ
- PTC NEWS