Nirmala Sitharaman Admit in AIIMS: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਅੱਜ ਨਵੀਂ ਦਿੱਲੀ ਦੇ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰਤ ਸੂਤਰਾਂ ਮੁਤਾਬਕ ਵਿੱਤ ਮੰਤਰੀ ਸੀਤਾਰਮਨ ਨਿਯਮਤ ਜਾਂਚ ਲਈ ਏਮਜ਼ 'ਚ ਭਰਤੀ ਕਰਵਾਇਆ ਗਿਆ ਹੈ।ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਸੀਤਾਰਮਨ (63) ਨੂੰ ਹਸਪਤਾਲ ਦੇ ਇੱਕ ਨਿੱਜੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਨੂੰ ਦੁਪਹਿਰ ਕਰੀਬ 12 ਵਜੇ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਇਸ ਬਾਰੇ ਅਜੇ ਕੁਝ ਵੀ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਕੀ ਪਰੇਸ਼ਾਨੀ ਹੈ। ਇਹ ਵੀ ਪੜ੍ਹੋ: ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਨੇ ਘਰਾਂ ’ਚ ਡੱਕੇ ਲੋਕ, ਚੰਡੀਗੜ੍ਹ ਸਣੇ ਪੰਜ ਸੂਬਿਆਂ ’ਚ ਅਲਰਟ