Thu, Mar 26, 2026
Whatsapp

FIR Download Fee News : ਪੰਜਾਬ ਸਰਕਾਰ ਦਾ ਇੱਕ ਹੋਰ ਯੂ-ਟਰਨ ! FIR ਡਾਊਨਲੋਡ ਕਰਨ ’ਤੇ ਹੁਣ ਨਹੀਂ ਦੇਣੇ ਪੈਣਗੇ ਪੈਸੇ

ਪੰਜਾਬ ਪੁਲਿਸ ਦੀ ਵੈੱਬਸਾਈਟ ਤੋਂ ਐਫਆਈਆਰ ਡਾਊਨਲੋਡ ਕਰਨ ਲਈ ਲਗਾਈ ਜਾਣ ਵਾਲੀ 80 ਰੁਪਏ ਦੀ ਫੀਸ ( FIR Download 80 Rupees Fee) ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ।

Reported by:  PTC News Desk  Edited by:  Aarti -- March 26th 2026 10:47 AM -- Updated: March 26th 2026 10:50 AM
FIR Download Fee News : ਪੰਜਾਬ ਸਰਕਾਰ ਦਾ ਇੱਕ ਹੋਰ ਯੂ-ਟਰਨ ! FIR ਡਾਊਨਲੋਡ ਕਰਨ ’ਤੇ ਹੁਣ ਨਹੀਂ ਦੇਣੇ ਪੈਣਗੇ ਪੈਸੇ

FIR Download Fee News : ਪੰਜਾਬ ਸਰਕਾਰ ਦਾ ਇੱਕ ਹੋਰ ਯੂ-ਟਰਨ ! FIR ਡਾਊਨਲੋਡ ਕਰਨ ’ਤੇ ਹੁਣ ਨਹੀਂ ਦੇਣੇ ਪੈਣਗੇ ਪੈਸੇ

FIR Download Fee News : ਪੰਜਾਬ ਸਰਕਾਰ ਨੇ ਇੱਕ ਵਾਰ ਫੇਰ ਤੋਂ ਆਪਣੇ ਇੱਕ ਫੈਸਲੇ ’ਤੇ ਯੂ ਟਰਨ ਲਿਆ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਹੁਣ ਪੰਜਾਬ ਪੁਲਿਸ ਦੀ ਵੈੱਬਸਾਈਟ ਤੋਂ ਐਫਆਈਆਰ ਡਾਊਨਲੋਡ ਕਰਨ ਲਈ ਲਗਾਈ ਜਾਣ ਵਾਲੀ 80 ਰੁਪਏ ਦੀ ਫੀਸ (FIR Download 80 Rupees Fee ) ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਦੱਸ ਦਈਏ ਕਿ ਵਿਭਾਗ ਵੱਲੋਂ ਇਸ ਸਬੰਧੀ ਪੁਰਾਣਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ ਅਤੇ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ। 

ਪੰਜਾਬ ਸਰਕਾਰ ਦਾ ਇੱਕ ਹੋਰ ਯੂ-ਟਰਨ !


ਦੱਸ ਦਈਏ ਕਿ ਪੰਜਾਬ ਪੁਲਿਸ ਦੇ ਇਸ ਫੈਸਲੇ ਦਾ ਕਾਫੀ ਵਿਰੋਧ ਹੋਇਆ ਸੀ। ਦੂਜੇ ਪਾਸੇ ਵਕੀਲਾਂ ਨੇ ਸਰਕਾਰ ਦੇ ਇਸ ਕਦਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਅਤੇ ਇਸਨੂੰ ਜਨਤਾ 'ਤੇ ਵਾਧੂ ਵਿੱਤੀ ਬੋਝ ਦੱਸਿਆ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਐਫਆਈਆਰ ਇੱਕ ਜਨਤਕ ਦਸਤਾਵੇਜ਼ ਹੈ ਅਤੇ ਇਸਨੂੰ ਪ੍ਰਾਪਤ ਕਰਨ ਲਈ ਫੀਸ ਵਸੂਲਣਾ ਅਨੁਚਿਤ ਹੈ। ਵਿਆਪਕ ਦਬਾਅ ਅਤੇ ਕਾਨੂੰਨੀ ਪੇਚੀਦਗੀਆਂ ਦਾ ਸਾਹਮਣਾ ਕਰਨ ਮਗਰੋਂ ਸਰਕਾਰ ਨੂੰ ਆਖਰਕਾਰ ਪਿੱਛੇ ਹਟਣ ਲਈ ਮਜਬੂਰ ਹੋਣਾ ਪਿਆ।

ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਦਰਜ ਪਟੀਸ਼ਨ ’ਚ ਵਕੀਲ ਅਭਿਸ਼ੇਕ ਮਲਹੋਤਰਾ ਅਤੇ ਵਾਸੂ ਰੰਜਨ ਸ਼ਾਂਡਿਲਿਆ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਆਪਣੇ "ਸਾਂਝ" ਪੋਰਟਲ/ਐਪ ਤੋਂ ਐਫਆਈਆਰ ਡਾਊਨਲੋਡ ਕਰਨ ਲਈ 80 ਰੁਪਏ ਲੈ ਰਹੀ ਹੈ, ਜੋ ਕਿ ਗੈਰ-ਵਾਜਬ ਹੈ। ਉਨ੍ਹਾਂ ਦਲੀਲ ਦਿੱਤੀ ਕਿ ਕਾਨੂੰਨ ਅਨੁਸਾਰ ਪੀੜਤ ਜਾਂ ਸ਼ਿਕਾਇਤਕਰਤਾ ਨੂੰ ਐਫਆਈਆਰ ਦੀ ਕਾਪੀ ਮੁਫ਼ਤ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।

ਲੋਕ ਮੁਫਤ ’ਚ ਦੇਖ ਅਤੇ ਡਾਊਨਲੋਡ ਕਰ ਸਕਣ

ਸੁਪਰੀਮ ਕੋਰਟ ਨੇ ਪਹਿਲਾਂ ਕਿਹਾ ਹੈ ਕਿ ਐਫਆਈਆਰਜ਼ ਔਨਲਾਈਨ ਦਰਜ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਲੋਕ ਉਹਨਾਂ ਨੂੰ ਮੁਫ਼ਤ ਵਿੱਚ ਦੇਖ ਅਤੇ ਡਾਊਨਲੋਡ ਕਰ ਸਕਣ। ਪੁਰਾਣੇ ਪੁਲਿਸ ਨਿਯਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਐਫਆਈਆਰ ਦੀ ਕਾਪੀ ਲਈ ਕੋਈ ਫੀਸ ਨਹੀਂ ਲਈ ਜਾਣੀ ਚਾਹੀਦੀ।

ਇਹ ਵੀ ਪੜ੍ਹੋ  : ਹੁਣ ਗੁਰਮੰਤਰ ਤੇ ਅਰਦਾਸ ਨਾਲ ਸ਼ੁਰੂ ਹੋਵੇਗੀ SGPC ਮੁਲਾਜ਼ਮਾਂ ਦੀ ਡਿਊਟੀ ! ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤੇ ਨਵੇਂ ਨਿਰਦੇਸ਼

- PTC NEWS

Top News view more...

Latest News view more...

PTC NETWORK
PTC NETWORK