Wed, Jul 15, 2026
Whatsapp

ਮਜੀਠਾ ਥਾਣੇ ਵਾਲੀ FIR ’ਚ ਵੱਡਾ ਅਪਡੇਟ; ਬਿਕਰਮ ਸਿੰਘ ਮਜੀਠੀਆ ਦੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਮਿਲੀ ਵੱਡੀ ਰਾਹਤ

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਵੱਲੋਂ ਗਠਿਤ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਨੇ ਅੰਮ੍ਰਿਤਸਰ ਦੀ ਅਦਾਲਤ 'ਚ ਆਪਣਾ ਬਿਆਨ ਦਰਜ ਕਰਵਾਇਆ, ਜਿਸ ਤੋਂ ਬਾਅਦ ਵਕੀਲ ਬਾਠ ਦਾ ਨਾਮ ਐੱਫਆਈਆਰ 'ਚੋਂ ਹਟਾਇਆ ਗਿਆ।

Reported by:  PTC News Desk  Edited by:  Aarti -- June 10th 2026 12:27 PM -- Updated: June 10th 2026 03:31 PM
ਮਜੀਠਾ ਥਾਣੇ ਵਾਲੀ FIR ’ਚ ਵੱਡਾ ਅਪਡੇਟ;  ਬਿਕਰਮ ਸਿੰਘ ਮਜੀਠੀਆ ਦੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਮਿਲੀ ਵੱਡੀ ਰਾਹਤ

ਮਜੀਠਾ ਥਾਣੇ ਵਾਲੀ FIR ’ਚ ਵੱਡਾ ਅਪਡੇਟ; ਬਿਕਰਮ ਸਿੰਘ ਮਜੀਠੀਆ ਦੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਮਿਲੀ ਵੱਡੀ ਰਾਹਤ

ਮਜੀਠਾ ਥਾਣੇ ਵਿਚ ਦਰਜ ਐੱਫਆਈਆਰ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਨਿਰਦੋਸ਼ ਕਰਾਰ ਦਿੰਦਿਆਂ ਮਾਮਲੇ 'ਚ ਉਨ੍ਹਾਂ ਦਾ ਨਾਮ ਹਟਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਅਦਾਲਤ ਵੱਲੋਂ ਬਿਕਰਮਜੀਤ ਸਿੰਘ ਬਾਠ ਨੂੰ ਨਿਰਦੋਸ਼ ਕਰਾਰ ਦਿੱਤਾ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਵੱਲੋਂ ਗਠਿਤ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਨੇ ਅੰਮ੍ਰਿਤਸਰ ਦੀ ਅਦਾਲਤ 'ਚ ਆਪਣਾ ਬਿਆਨ ਦਰਜ ਕਰਵਾਇਆ, ਜਿਸ ਤੋਂ ਬਾਅਦ ਵਕੀਲ ਬਾਠ ਦਾ ਨਾਮ ਐੱਫਆਈਆਰ 'ਚੋਂ ਹਟਾਇਆ ਗਿਆ।


ਦੱਸ ਦਈਏ ਕਿ ਬਿਕਰਮਜੀਤ ਸਿੰਘ ਬਾਠ, ਬਿਕਰਮ ਸਿੰਘ ਮਜੀਠੀਆ ਦੇ ਵਕੀਲ ਵਜੋਂ ਮਜੀਠਾ ਥਾਣੇ ਗਏ ਸੀ, ਇਸ ਦੌਰਾਨ ਕਾਫੀ ਹੰਗਾਮਾ ਹੋਇਆ ਸੀ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੇ ਦੱਸਿਆ ਕਿ ਐਫਆਈਆਰ ਨੰਬਰ 91 ਅਕਾਲੀ ਵਰਕਰ ਜੋਬਨਪ੍ਰੀਤ ਸਿੰਘ ਨਾਲ ਸਬੰਧਤ ਮਾਮਲੇ ਵਿੱਚ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਐਡਵੋਕੇਟ ਬਿਕਰਮਜੀਤ ਸਿੰਘ ਬਾਠ, ਜੋ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਹਨ, ਜੋਬਨਪ੍ਰੀਤ ਸਿੰਘ ਦੇ ਪਿਤਾ ਨਾਲ ਮਿਲ ਕੇ ਮਜੀਠਾ ਥਾਣੇ ਵਿੱਚ ਕੇਵਲ ਕਾਨੂੰਨੀ ਜਾਣਕਾਰੀ ਲੈਣ ਅਤੇ ਆਪਣੇ ਮੁਵੱਕਿਲ ਦੇ ਹੱਕਾਂ ਦੀ ਰੱਖਿਆ ਲਈ ਗਏ ਸੀ।

ਸਿਆਲੀ ਨੇ ਕਿਹਾ ਕਿ ਇਸ ਦੇ ਬਾਵਜੂਦ ਪੁਲਿਸ ਵੱਲੋਂ ਬਿਕਰਮਜੀਤ ਬਾਠ ਦਾ ਨਾਮ ਵੀ ਐਫਆਈਆਰ ਵਿੱਚ ਸ਼ਾਮਲ ਕਰ ਲਿਆ ਗਿਆ, ਜਿਸ ਦਾ ਵਕੀਲ ਭਾਈਚਾਰੇ ਨੇ ਸਖ਼ਤ ਵਿਰੋਧ ਕੀਤਾ। ਅੰਮ੍ਰਿਤਸਰ ਬਾਰ ਐਸੋਸੀਏਸ਼ਨ ਵੱਲੋਂ ਹੜਤਾਲ ਅਤੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। 

ਇਸ ਮਾਮਲੇ ਨੂੰ ਬਾਰ ਕੌਂਸਲ ਆਫ ਪੰਜਾਬ ਐਂਡ ਹਰਿਆਣਾ ਅਤੇ ਬਾਰ ਕੌਂਸਲ ਆਫ ਇੰਡੀਆ ਵੱਲੋਂ ਵੀ ਗੰਭੀਰਤਾ ਨਾਲ ਲਿਆ ਗਿਆ। ਉਨ੍ਹਾਂ ਦੱਸਿਆ ਕਿ ਬਿਕਰਮਜੀਤ ਬਾਠ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਅਰਜ਼ੀ ਦੀ ਸੁਣਵਾਈ ਦੌਰਾਨ ਅੱਜ ਐਸਆਈਟੀ ਨੇ ਅਦਾਲਤ ਵਿੱਚ ਸਪੱਸ਼ਟ ਕੀਤਾ ਕਿ ਐਡਵੋਕੇਟ ਬਾਠ ਆਪਣੀ ਕਾਨੂੰਨੀ ਡਿਊਟੀ ਨਿਭਾਉਂਦੇ ਹੋਏ ਸ਼ਾਂਤੀਪੂਰਨ ਢੰਗ ਨਾਲ ਥਾਣੇ ਗਏ ਸਨ ਅਤੇ ਉਨ੍ਹਾਂ ਦੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਕੋਈ ਭੂਮਿਕਾ ਨਹੀਂ ਪਾਈ ਗਈ। 

ਅਦਾਲਤ ਵਿੱਚ ਪੁਲਿਸ ਦੇ ਇਸ ਬਿਆਨ ਤੋਂ ਬਾਅਦ ਬਿਕਰਮਜੀਤ ਸਿੰਘ ਬਾਠ ਨੂੰ ਐਫਆਈਆਰ ਵਿੱਚੋਂ ਬੇਦਖਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਵੀ ਨਿਪਟਾ ਦਿੱਤੀ ਗਈ। ਐਡਵੋਕੇਟ ਸਿਆਲੀ ਨੇ ਇਸ ਨੂੰ ਵਕੀਲ ਭਾਈਚਾਰੇ ਦੀ ਏਕਤਾ ਅਤੇ ਕਾਨੂੰਨੀ ਲੜਾਈ ਦੀ ਜਿੱਤ ਕਰਾਰ ਦਿੱਤਾ।

ਇਹ ਵੀ ਪੜ੍ਹੋ  :  ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ; ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ 541 ਸਿੱਖ ਜਥਾ ਪਾਕਿਸਤਾਨ ਲਈ ਰਵਾਨਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK