ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ‘ਵਜ਼ੂ’ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ , ਨਹਿੰਗ ਜਥੇਬੰਦੀਆਂ ਵੀ ਪਹੁੰਚੀਆਂ ਪੁਲਿਸ ਥਾਣੇ
Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ’ਚ ਪਿਛਲੇ ਦਿਨੀਂ ਇਕ ਮੁਸਲਮਾਨ ਨੌਜਵਾਨ ਵੱਲੋਂ ਵਜ਼ੂ ਕੀਤੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ਤੋਂ ਬਾਅਦ ਪੈਦਾ ਹੋਏ ਵਿਵਾਦ ਤੋਂ ਬਾਅਦ ਨੌਜਵਾਨ ਨੇ ਆਖਿਰਕਾਰ ਮੁਆਫ਼ੀ ਮੰਗ ਲਈ ਸੀ ਪਰ ਸਿੱਖ ਭਾਈਚਾਰਾ ਉਸ ਦੀਆਂ ਕਾਰਵਾਈਆਂ ਤੋਂ ਨਾਖੁਸ਼ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਹੁਣ ਨੌਜਵਾਨ ਵਿਰੁੱਧ ਐਫਆਈਆਰ ਦਰਜ ਕਰਾਏਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਨੇ ਇਸ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਜਲਦੀ ਹੀ ਪੁਲਿਸ ਸ਼ਿਕਾਇਤ ਦਰਜ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਅਨੁਸਾਰ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਮੱਥਾ ਟੇਕਣ ਨਹੀਂ ਬੇਅਦਬੀ ਦੇ ਇਰਾਦੇ ਨਾਲ ਆਇਆ ਸੀ। ਉਹ ਸ੍ਰੀ ਹਰਿਮੰਦਰ ਸਾਹਿਬ ਵਿੱਚ ਲਗਭਗ 20 ਮਿੰਟ ਰਿਹਾ ਪਰ ਉਸਨੇ ਮੱਥਾ ਨਹੀਂ ਟੇਕਿਆ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਵਿਵਾਦਾਂ 'ਚ ਘਿਰ ਗਈ ਸੀ। ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੰਪਲੈਕਸ 'ਚ ਯੋਗਾ ਕਰਨ ਲਈ ਅਰਚਨਾ ਕਾਫੀ ਟ੍ਰੋਲ ਹੋਈ ਸੀ। ਕਈ ਲੋਕਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਸਨ। ਜਿਵੇਂ ਹੀ ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਦੀ ਅਰਚਨਾ ਦੀ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਲੋਕਾਂ ਨੇ ਉਸ ਦੀ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ ਸੀ।
19 ਜੂਨ 2024 ਨੂੰ ਅਰਚਨਾ ਇੱਕ ਐਵਾਰਡ ਸਮਾਰੋਹ 'ਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੀ ਸੀ। ਅਰਚਨਾ ਨੂੰ ਯੋਗ ਅਤੇ ਸਿਹਤ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਇਹ ਪੁਰਸਕਾਰ ਦਿੱਤਾ ਗਿਆ। 21 ਜੂਨ ਨੂੰ ਯੋਗ ਦਿਵਸ ਮੌਕੇ ਅਰਚਨਾ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਗਈ ਸੀ। ਇਸ ਦੌਰਾਨ ਅਰਚਨਾ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਯੋਗਾ ਕਰਦੇ ਹੋਏ ਫੋਟੋਸ਼ੂਟ ਕਰਵਾਇਆ। ਜਿਵੇਂ ਹੀ ਅਰਚਨਾ ਨੇ ਇਹ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤੀਆਂ ਤਾਂ ਹਰ ਪਾਸੇ ਹਲਚਲ ਮਚ ਗਈ। SGPC ਨੇ ਅਰਚਨਾ ਖਿਲਾਫ ਐਫ.ਆਈ.ਆਰ. ਦਰਜ ਕਰਵਾਈ ਸੀ। ਪੁਲਿਸ ਨੇ ਅਰਚਨਾ ਖ਼ਿਲਾਫ਼ 295 ਏ ਤਹਿਤ ਮਾਮਲਾ ਦਰਜ ਕਰ ਲਿਆ ਸੀ।
- PTC NEWS