Chandigarh Hospital Fire: ਪੀਜੀਆਈ ਚੰਡੀਗੜ੍ਹ ਦੇ ਨਹਿਰੂ ਹਸਪਤਾਲ ’ਚ ਲੱਗੀ ਭਿਆਨਕ ਅੱਗ, ਮਰੀਜ਼ਾਂ ’ਚ ਮਚੀ ਹਫੜਾ ਦਫੜੀ
Chandigarh Hospital Fire: ਪੀਜੀਆਈ ਚੰਡੀਗੜ੍ਹ ਦੇ ਨਹਿਰੂ ਹਸਪਤਾਲ ’ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅੱਗ ਇੰਨ੍ਹੀ ਜਿਆਦਾ ਭਿਆਨਕ ਸੀ ਕਿ ਹਸਪਤਾਲ ’ਚ ਮੌਜੂਦ ਮਰੀਜ਼ਾ ’ਚ ਹਫੜਾ ਦਫੜੀ ਮਚ ਗਈ। ਹਾਲਾਂਕਿ ਕਿਸੇ ਵੀ ਤਰ੍ਹਾਂ ਦਾ ਭਿਆਨਕ ਹਾਦਸਾ ਹੋਣ ਤੋਂ ਟਲ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਕੰਪਿਊਟਰ ਰੂਮ ਚ ਸ਼ਾਰਟ ਸਰਕਟ ਹੋ ਗਿਆ ਜਿਸ ਕਾਰਨ ਇਹ ਭਿਆਨਕ ਅੱਗ ਭੜਕੀ ਸੀ ਪਰ ਇਸ ਅੱਗ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਕਾਫੀ ਮਸ਼ਕੱਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ।
ਮਾਮਲੇ ਸਬੰਧੀ ਸਿਵਲ ਡਿਫੈਂਸ ਵਿਭਾਗ ਸੰਜੀਵ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਹਿਰੂ ਹਸਪਤਾਲ ਦੀ ਪਹਿਲੀ ਮੰਜ਼ਿਲ ’ਤੇ ਅੱਗ ਲੱਗ ਗਈ ਹੈ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਸਥਿਤੀ ਹੁਣ ਕਾਬੂ ਹੇਠ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੁਝ ਵੀ ਪਤਾ ਨਹੀਂ ਲੱਗਿਆ ਹੈ। ਹਸਪਤਾਲ ਦੇ ਅੰਦਰ ਮੌਜੂਦ ਸਾਰੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ।
ਇਹ ਵੀ ਪੜ੍ਹੋ: Congress Protest: ਚੰਡੀਗੜ੍ਹ 'ਚ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਵਰਕਰਾਂ 'ਤੇ ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
- PTC NEWS