Amritsar News : ਪੇਂਟ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਜਿੰਦਾ ਸੜੇ 2 ਮਜ਼ਦੂਰ , ਰਿਹਾਇਸ਼ੀ ਇਲਾਕੇ ਵਿੱਚ ਚੱਲ ਰਹੀ ਸੀ ਫੈਕਟਰੀ
Amritsar News : ਅੰਮ੍ਰਿਤਸਰ ਦੇ ਥਾਣਾ ਹਕੀਮਾ ਅਧੀਨ ਆਉਂਦੇ ਅੰਨਗੜ੍ਹ ਇਲਾਕੇ ਵਿੱਚ ਐਤਵਾਰ ਨੂੰ ਇੱਕ ਪੇਂਟ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਫੈਕਟਰੀ ਵਿੱਚ ਕੰਮ ਕਰਨ ਵਾਲੇ 2 ਮਜ਼ਦੂਰਾਂ ਦੀ ਮੌਤ ਹੋ ਗਈ। ਇੱਕ ਹੋਰ ਗੰਭੀਰ ਜ਼ਖਮੀ ਹੈ, ਜਿਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅੱਗ ਦੀਆਂ ਵੱਡੀਆਂ ਲਪਟਾਂ ਅਤੇ ਕਾਲੇ ਧੂੰਏਂ ਦੇ ਗੁਬਾਰ ਚਾਰੇ ਪਾਸੇ ਫੈਲ ਗਏ ਹਨ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਫੈਕਟਰੀ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖ ਕੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਥਾਣਾ ਗੇਟ ਹਕੀਮਾ ਨੂੰ ਵੀ ਸੂਚਿਤ ਕੀਤਾ। ਫੈਕਟਰੀ ਦੇ ਅੰਦਰ ਰੱਖੇ ਗਏ ਰਸਾਇਣਾਂ ਕਾਰਨ ਅੱਗ 'ਤੇ ਕਾਬੂ ਪਾਉਣਾ ਮੁਸ਼ਕਲ ਹੈ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਫੈਕਟਰੀ ਇੱਕ ਘਰ ਵਿੱਚ ਚੱਲ ਰਹੀ ਸੀ।
ਥਾਣਾ ਗੇਟ ਹਕੀਮਾ ਦੀ ਐਸਐਚਓ ਮਨਜੀਤ ਕੌਰ ਨੇ ਦੱਸਿਆ ਕਿ ਫਿਲਹਾਲ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਫਾਇਰ ਅਫਸਰ ਦਿਲਬਾਗ ਸਿੰਘ ਨੇ ਕਿਹਾ ਕਿ ਅੱਗ 'ਤੇ ਲਗਭਗ ਕਾਬੂ ਪਾ ਲਿਆ ਗਿਆ ਹੈ। ਇਹ ਫੈਕਟਰੀ ਇੱਕ ਘਰ ਵਿੱਚ ਚੱਲ ਰਹੀ ਸੀ। ਜਿਸ ਕਾਰਨ ਆਸ ਪਾਸ ਦੇ ਘਰਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।
ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਜਸਪਾਲ ਸਿੰਘ ਨੇ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਜਾਪਦਾ ਹੈ ਪਰ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ "ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਫੈਕਟਰੀ ਰਿਹਾਇਸ਼ੀ ਖੇਤਰ ਵਿੱਚ ਗੈਰ-ਕਾਨੂੰਨੀ ਤੌਰ 'ਤੇ ਚੱਲ ਰਹੀ ਸੀ ਜਾਂ ਨਹੀਂ। ਮ੍ਰਿਤਕਾਂ ਦੀ ਪਛਾਣ ਫੈਕਟਰੀ ਮਾਲਕ ਤੋਂ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ ਜਾਵੇਗਾ
- PTC NEWS