Thu, Dec 18, 2025
Whatsapp

ਅੰਮ੍ਰਿਤਸਰ: ਦਿਵਾਲੀ, ਗੁਰਪੁਰਬ ਅਤੇ ਕ੍ਰਿਸਮਿਸ ਮੌਕੇ ਮਹਿਜ਼ ਇਸ ਸਮੇਂ ਦੌਰਾਨ ਹੀ ਵਰਤੇ ਜਾ ਸਕਣਗੇ ਪਟਾਕੇ

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪਾਸ ਕੀਤੇ ਹੁਕਮਾਂ ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ।

Reported by:  PTC News Desk  Edited by:  Shameela Khan -- October 26th 2023 06:22 PM -- Updated: October 26th 2023 07:17 PM
ਅੰਮ੍ਰਿਤਸਰ: ਦਿਵਾਲੀ, ਗੁਰਪੁਰਬ ਅਤੇ ਕ੍ਰਿਸਮਿਸ ਮੌਕੇ ਮਹਿਜ਼ ਇਸ ਸਮੇਂ ਦੌਰਾਨ ਹੀ ਵਰਤੇ ਜਾ ਸਕਣਗੇ ਪਟਾਕੇ

ਅੰਮ੍ਰਿਤਸਰ: ਦਿਵਾਲੀ, ਗੁਰਪੁਰਬ ਅਤੇ ਕ੍ਰਿਸਮਿਸ ਮੌਕੇ ਮਹਿਜ਼ ਇਸ ਸਮੇਂ ਦੌਰਾਨ ਹੀ ਵਰਤੇ ਜਾ ਸਕਣਗੇ ਪਟਾਕੇ

ਅੰਮ੍ਰਿਤਸਰ: ਅੰਮ੍ਰਿਤਸਰ  ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਾਮ ਥੋਰੀ ਨੇ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਤਹਿਤ ਤਿਉਹਾਰਾਂ ਦੇ ਦਿਨਾਂ ਵਿੱਚ ਪਟਾਕੇ ਚਲਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਦੀਵਾਲੀ ਤੇ ਗੁਰਪੁਰਬ ਦੇ ਮੌਕੇ ਤੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਜਾਰੀ ਕੀਤੇ ਜਾਣ ਵਾਲੇ ਆਰਜ਼ੀ ਲਾਇਸੰਸ ਅਤੇ ਇਸ ਤੋਂ ਬਿਨ੍ਹਾਂ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਲਈ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ।



ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ  ਪਾਸ ਕੀਤੇ ਹੁਕਮਾਂ ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ। ਡਰਾਅ ਮੁਤਾਬਕ ਅਲਾਟੀ ਵੱਲੋਂ ਪਟਾਕੇ ਕੇਵਲ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਹੀ ਨਿਰਧਾਰਿਤ ਕੀਤੀ ਜਗ੍ਹਾ 'ਤੇ ਵੇਚੇ ਜਾ ਸਕਣਗੇ ਅਤੇ ਇਸ ਦੌਰਾਨ ਨਿਰਧਾਰਿਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਪਾਬੰਦੀ ਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਹੈ ਕੇਵਲ ਗਰੀਨ ਪਟਾਕੇ ਜੋ ਕਿ ਲੀਥੀਅਮ, ਮਰਕਰੀ, ਆਰਸੈਨਿਕ, ਸਿੱਕਾ, ਬੇਰੀਅਮ ਸਾਲਟ ਆਦਿ ਤੋਂ ਬਿਨਾਂ ਬਣੇ ਹੋਣਗੇ, ਉਹ ਹੀ ਵੇਚੇ ਅਤੇ ਚਲਾਏ ਜਾ ਸਕਣਗੇ।


ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਵੰਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਮਿਤੀ 23-10-2018 ਨੂੰ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਪਟਾਕੇ ਚਲਾਏ ਜਾਣ।

ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ  ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਇਸੇ ਤਰ੍ਹਾਂ ਕ੍ਰਿਸਮਿਸ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਈ ਵੈਬਸਾਈਟ, ਈ ਕਾਮਰਸ ਸਾਈਟ ਆਦਿ ਪਟਾਕੇ ਨਹੀਂ ਵੇਚ ਸਕਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਹੋਰ ਕਿਹਾ ਕਿ ਵਿਆਹ ਸ਼ਾਦੀਆਂ ਦੇ ਸਮਾਗਮਾਂ ਸਮੇਂ ਪਟਾਕੇ ਆਦਿ ਚਲਾਉਣ ਲਈ ਮੈਰਿਜ ਪੈਲੇਸ ਮਾਲਕ ਵੱਲੋਂ ਇਸ ਸਬੰਧੀਂ ਲਾਇਸੈਂਸ ਲੈਣਾ ਲਾਜਮੀ ਹੋਵੇਗਾ ਤੇ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਬਿਨ੍ਹਾਂ ਸ਼ੋਭਾ ਯਾਤਰਾ, ਨਗਰ ਕੀਰਤਨ, ਪ੍ਰਭਾਤ ਫੇਰੀ ਅਤੇ ਹੋਰ ਸਮਾਗਮਾਂ ਮੌਕੇ ਪਟਾਕਿਆਂ ਨੂੰ ਚਲਾਉਣ ਲਈ ਵੀ ਲਾਇਸੈਂਸ ਲੈਣਾ ਲਾਜਮੀ ਹੈ। ਇਸ ਦੌਰਾਨ ਸੰਘਣੀ ਵੱਸੋਂ ਵਾਲੇ ਇਲਾਕਿਆਂ ਅਤੇ ਅੱਗ ਲੱਗਣ ਵਾਲੇ ਸੰਭਾਵਤ ਖੇਤਰਾਂ 'ਚ ਪਟਾਕੇ ਚਲਾਉਣ ਦੀ ਸੰਪੂਰਨ ਮਨਾਹੀ ਹੋਵੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ, ਐਸ.ਐਸ.ਪੀ., ਸਾਰੇ ਐਸ.ਡੀ.ਐਮਜ, ਕਾਰਜਕਾਰੀ ਇੰਜਨੀਅਰ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਨੂੰ ਹਦਾਇਤਾਂ ਜਾਰੀ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ  ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਉਚ ਅਦਾਲਤ ਦੇ ਹੁਕਮਾਂ ਮੁਤਾਬਕ ਹੀ ਆਮ ਲੋਕ ਪਟਾਕੇ ਕੇਵਲ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਹੀ ਚਲਾਉਣ। ਉਨ੍ਹਾਂ ਕਿਹਾ ਕਿ ਪਟਾਕਿਆਂ ਦੇ ਜਿੱਥੇ ਵਾਤਾਵਰਣ 'ਤੇ ਮਾੜੇ ਪ੍ਰਭਾਵ ਪੈਂਦੇ ਹਨ, ਉਥੇ ਹੀ ਇਨ੍ਹਾਂ ਦੀ ਆਵਾਜ ਤੇ ਪ੍ਰਦੂਸਨ ਦਾ ਮਨੁੱਖਾਂ ਦੇ ਨਾਲ-ਨਾਲ ਪਸ਼ੂ-ਪੰਛੀਆਂ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਲਈ ਜਿੰਨ੍ਹਾ ਸੰਭਵ ਹੋ ਸਕੇ ਆਮ ਲੋਕ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ

- PTC NEWS

Top News view more...

Latest News view more...

PTC NETWORK
PTC NETWORK