Mon, Mar 16, 2026
Whatsapp

Amritsar News : ਅੰਮ੍ਰਿਤਸਰ ਵਿੱਚ ਮੋਬਾਇਲ ਦੀ ਦੁਕਾਨ ‘ਤੇ ਤਾਬੜਤੋੜ ਫਾਇਰਿੰਗ, ਇੱਕ ਨੌਜਵਾਨ ਗੰਭੀਰ ਜ਼ਖ਼ਮੀ

ਘਟਨਾ ਦੀ ਸਾਰੀ ਵਾਰਦਾਤ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਨੌਜਵਾਨਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

Reported by:  PTC News Desk  Edited by:  Aarti -- March 16th 2026 09:22 AM
Amritsar News : ਅੰਮ੍ਰਿਤਸਰ ਵਿੱਚ ਮੋਬਾਇਲ ਦੀ ਦੁਕਾਨ ‘ਤੇ ਤਾਬੜਤੋੜ ਫਾਇਰਿੰਗ, ਇੱਕ ਨੌਜਵਾਨ ਗੰਭੀਰ ਜ਼ਖ਼ਮੀ

Amritsar News : ਅੰਮ੍ਰਿਤਸਰ ਵਿੱਚ ਮੋਬਾਇਲ ਦੀ ਦੁਕਾਨ ‘ਤੇ ਤਾਬੜਤੋੜ ਫਾਇਰਿੰਗ, ਇੱਕ ਨੌਜਵਾਨ ਗੰਭੀਰ ਜ਼ਖ਼ਮੀ

Amritsar News :  ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਨੌਜਵਾਨਾਂ ਵੱਲੋਂ ਇੱਕ ਮੋਬਾਇਲ ਦੀ ਦੁਕਾਨ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਇਸ ਫਾਇਰਿੰਗ ਦੌਰਾਨ ਇੱਕ ਨੌਜਵਾਨ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਘਟਨਾ ਦੀ ਸਾਰੀ ਵਾਰਦਾਤ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਨੌਜਵਾਨਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਆਏ ਦਿਨ ਪੰਜਾਬ ’ਚ ਕਤਲ, ਲੁੱਟਖੋਹ ਅਤੇ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ  ਆ ਰਹੇ ਹਨ। ਜਿਸ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਬੇਸ਼ੱਕ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਪਰ ਇਸ ਤਰ੍ਹਾਂ ਦੀਆਂ ਵਾਰਦਾਤਾਂ ਰੁਕਣ ਦੀ ਥਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। 

ਇਹ ਵੀ ਪੜ੍ਹੋ : Punjab ਸਣੇ 17 ਸੂਬਿਆਂ ’ਚ ਮੀਂਹ ਤੇ ਤੂਫਾਨ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

- PTC NEWS

Top News view more...

Latest News view more...

PTC NETWORK
PTC NETWORK