Aam Aadmi Party ਦੇ ਆਗੂ ਦਲਜੀਤ ਰਾਜੂ ਦੇ ਘਰ ’ਤੇ ਹੋਈ ਤਾਬੜਤੋੜ ਫਾਇਰਿੰਗ; 5 ਕਰੋੜ ਦੀ ਮੰਗੀ ਗਈ ਫਿਰੌਤੀ
Aam Aadmi Party Leader News : ਜਲੰਧਰ ਦੇ ਫਗਵਾੜਾ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ। ਦੋ ਮੋਟਰਸਾਈਕਲ ਸਵਾਰ ਗੈਂਗਸਟਰਾਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਸ਼ਾ ਵਿਰੋਧੀ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਦੇ ਘਰ 'ਤੇ ਗੋਲੀਆਂ ਚਲਾਈਆਂ ਅਤੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕਰਦਾ ਇੱਕ ਧਮਕੀ ਭਰਿਆ ਨੋਟ ਛੱਡ ਕੇ ਭੱਜ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਦੱਸ ਦਈਏ ਕਿ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਗੋਲੀਬਾਰੀ 45 ਬੋਰ ਪਿਸਤੌਲ ਨਾਲ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਦਲਜੀਤ ਰਾਜੂ ਨੇ ਦੱਸਿਆ ਕਿ ਇਹ ਗੋਲੀਬਾਰੀ ਦੇਰ ਰਾਤ ਲਗਭਗ 1 ਵਜੇ ਹੋਈ। ਮੁਲਜ਼ਮਾਂ ਨੇ ਪਿਸਤੌਲ ਤੋਂ ਲਗਭਗ 16 ਗੋਲੀਆਂ ਚਲਾਈਆਂ, ਜਿਸ ਦੇ ਖੋਲ ਪੁਲਿਸ ਨੇ ਮੌਕੇ ਤੋਂ ਬਰਾਮਦ ਕਰ ਲਏ ਹਨ।
ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਹਮਲਾਵਰਾਂ ਨੂੰ ਲਗਾਤਾਰ ਗੋਲੀਬਾਰੀ ਕਰਦੇ ਅਤੇ ਮੈਗਜ਼ੀਨ ਨੂੰ ਰੀਲੋਡ ਕਰਦੇ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਗੋਲੀਬਾਰੀ 45 ਬੋਰ ਪਿਸਤੌਲ ਨਾਲ ਕੀਤੀ ਗਈ ਸੀ, ਜੋ ਕਿ ਇੱਕ ਆਧੁਨਿਕ ਪਿਸਤੌਲ ਹੈ। ਪੁਲਿਸ ਨੇ ਸਾਰੇ ਸਬੂਤ ਜ਼ਬਤ ਕਰ ਲਏ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
- PTC NEWS