ਮੋਹਾਲੀ 'ਚ ਦਿਨ-ਦਿਹਾੜੇ ਆਰਕੀਟੈਕਟ ਦੇ ਘਰ 'ਤੇ ਫਾਇਰਿੰਗ, ਬਾਈਕ ਸਵਾਰ ਦੋ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਸ਼ਨੀਵਾਰ ਨੂੰ, ਸ਼ਹਿਰ ਦੇ ਫੇਜ਼-11 ਇਲਾਕੇ ਵਿੱਚ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਇੱਕ ਆਰਕੀਟੈਕਟ ਦੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ। ਕੁੱਲ ਦੋ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਇੱਕ ਘਰ ਦੇ ਅੰਦਰ ਪਏ ਇੱਕ ਗੱਦੇ ਵਿੱਚ ਜਾ ਵੱਜੀ। ਖੁਸ਼ਕਿਸਮਤੀ ਨਾਲ, ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਪਰਿਵਾਰਕ ਮੈਂਬਰ ਵਾਲ-ਵਾਲ ਬਚ ਗਏ।
ਸੂਚਨਾ ਮਿਲਣ 'ਤੇ, ਫੇਜ਼-11 ਥਾਣੇ ਦੇ ਮੁਖੀ (SHO) ਬਲਜਿੰਦਰ ਸਿੰਘ ਕੰਗ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਘੇਰਾ ਪਾ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
- PTC NEWS