Bathinda News : ਬਠਿੰਡਾ ਦੇ ਮੈਹਿਣਾ ਚੌਂਕ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਬਿਜਲੀ ਮਕੈਨਿਕ ਦਾ ਕੰਮ ਕਰਦਾ ਸੀ ਮ੍ਰਿਤਕ
Murder in Bathinda : ਬਠਿੰਡਾ 'ਚ ਦੇਰ ਮੈਹਿਣਾ ਚੌਕ ਇਲਾਕੇ 'ਚ ਵੱਡੀ ਵਾਰਦਾਤ ਹੋਣ ਦੀ ਸੂਚਨਾ ਹੈ। ਮੈਹਿਣਾ ਚੌਕ 'ਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਬਿਜਲੀ ਮਕੈਨਿਕ ਦਾ ਕੰਮ ਕਰਦਾ ਸੀ। ਇਲਾਕੇ 'ਚ ਕਤਲ ਦੀ ਘਟਨਾ ਨਾਲ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਸੀ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ 31 ਸਾਲਾ ਨਿਰਮਲ ਸਿੰਘ ਵੱਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਉਕਤ ਨੌਜਵਾਨ ਆਪਣੇ ਦੋਸਤ ਨਾਲ ਸਕੂਟਰੀ 'ਤੇ ਆਪਣੀ ਦੁਕਾਨ ਤੋਂ ਬਾਜ਼ਾਰ ਵਿੱਚ ਆਇਆ ਸੀ। ਇਸ ਦੌਰਾਨ ਪਿੱਛੋਂ 2 ਮੋਟਰਸਾਈਕਲ ਸਵਾਰ ਨੌਜਵਾਨ ਆਏ, ਜਿਨ੍ਹਾਂ ਨੇ ਪਹਿਲਾਂ ਲੱਤ ਮਾਰ ਕੇ ਪੀੜਤ ਦੀ ਸਕੂਟਰੀ ਡੇਗ ਦਿੱਤੀ ਅਤੇ ਉਸ ਤੋਂ ਬਾਅਦ ਫਾਇਰ ਕਰਕੇ ਚਲੇ ਗਏ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਨੇ ਸਕੂਟਰੀ ਸਵਾਰ ਨੌਜਵਾਨ 'ਤੇ ਚਾਰ-ਪੰਜ ਫਾਇਰ ਕੀਤੇ। ਲੋਕਾਂ ਵੱਲੋਂ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਘਟਨਾ ਬਾਰੇ ਐਸਪੀ ਸਿਟੀ ਨਰਿੰਦਰ ਕੁਮਾਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ ਸੀਸੀਟੀਵੀ ਕਬਜ਼ੇ 'ਚ ਲੈ ਕੇ ਵੱਖ-ਵੱਖ ਪਹਿਲੂਆਂ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
- PTC NEWS