Amritsar Firing: ਅੰਮ੍ਰਿਤਸਰ ’ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ’ਤੇ ਹੋਈ ਫਾਇਰਿੰਗ
Amritsar Firing: ਪੰਜਾਬ ’ਚ ਲਗਾਤਾਰ ਅਪਰਾਧਿਕ ਵਾਰਦਾਤਾਂ ’ਚ ਇਜਾਫਾ ਹੋ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਕਾਉਂਟਰ ਇੰਟੈਲੀਜੈਂਸ ਦੇ ਇੰਸਪੈਕਟਰ ’ਤੇ ਫਾਇਰਿੰਗ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਅਣਪਛਾਤੇ ਦੋ ਮੋਟਰਸਾਈਕਲ ਸਵਾਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਕਾਉਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਦੀ ਪਛਾਣ ਪ੍ਰਭਜੀਤ ਸਿੰਘ ਵੱਜੋਂ ਹੋਈ ਹੈ।
ਦੱਸ ਦਈਏ ਕਿ ਸਵੇਰ ਦੀ ਸੈਰ ਦੌਰਾਨ ਕਾਉਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਜੀਤ ਸਿੰਘ ’ਤੇ ਗੋਲੀਆਂ ਚਲਾਈਆਂ ਗਈਆਂ। ਪਰ ਗਣੀਮਤ ਇਹ ਰਹੀ ਕਿ ਇਸ ਹਮਲੇ ਕਾਰਨ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ। ਜੀ ਹਾਂ ਬੁਲੇਟ ਪਰੂਫ ਜੈਕੇਟ ਪਾਏ ਹੋਣ ਕਰਕੇ ਫਾਇਰਿੰਗ ਦੌਰਾਨ ਉਨ੍ਹਾਂ ਦਾ ਬਚਾਅ ਹੋ ਗਿਆ।
ਸੂਤਰਾਂ ਅਨੁਸਾਰ ਪ੍ਰਭਜੀਤ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਦੇ ਫੋਨ ਆ ਰਹੇ ਸਨ। ਪੰਜਾਬ ਪੁਲਿਸ ਦੀਆਂ ਏਜੰਸੀਆਂ ਵੀ ਇਸ ਸਬੰਧੀ ਜਾਂਚ ਕਰ ਰਹੀਆਂ ਹਨ। ਧਮਕੀਆਂ ਮਿਲਣ ਤੋਂ ਬਾਅਦ ਉਸ ਨੂੰ ਬੁਲੇਟ ਪਰੂਫ਼ ਜੈਕੇਟ ਮੁਹੱਈਆ ਕਰਵਾਈ ਗਈ ਸੀ।
ਦੱਸ ਦਈਏ ਕਿ ਇੰਸਪੈਕਟਰ ਪ੍ਰਭਜੀਤ ਸਿੰਘ ਉਹੀ ਹੈ ਜੋ ਖਡੂਰ ਸਾਹਿਬ ਤੋਂ 'ਆਪ' ਵਿਧਾਇਕ ਦੇ ਜੀਜੇ ਦੇ ਖਿਲਾਫ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੀ ਜਾਂਚ ਕਰ ਰਿਹਾ ਸੀ। ਉਸ ਨੂੰ ਉਕਤ ਟੀਮ ਦਾ ਮੁਖੀ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ: Tarn Taran Triple Murder: ਤਰਨਤਾਰਨ ’ਚ ਤੀਹਰਾ ਕਤਲਕਾਂਡ, ਘਰ ਵਿੱਚ 3 ਜੀਆਂ ਦਾ ਬੇਰਹਿਮੀ ਨਾਲ ਕਤਲ
- PTC NEWS