Jagraon ’ਚ ਕਬੱਡੀ ਖਿਡਾਰੀ ਦੇ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਮਾਣੂਕੇ ਪਿੰਡ ਦੇ ਕਈ ਲੋਕਾਂ ਨੂੰ ਵੀ ਕੀਤਾ ਰਾਊਂਡਅਪ
ਜਗਰਾਓਂ ਦੇ ਪਿੰਡ ਮਾਣੂੰਕੇ ’ਚ ਹੋਏ ਸਾਬਕਾ ਕੱਬਡੀ ਖਿਡਾਰੀ ਦੇ ਕਤਲ ਮਾਮਲੇ ’ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਸਾਬਕਾ ਕੱਬਡੀ ਖਿਡਾਰੀ ਗਗਨਦੀਪ ਸਿੰਘ ਦੇ ਕਤਲ ਮਾਮਲੇ ਵਿਚ ਥਾਣਾ ਹਠੂਰ ਪੁਲਿਸ ਨੇ ਇੱਕ ਮੁਲਜ਼ਮ ਗੁਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਬੀਤੇ ਦਿਨ 32 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਗਗਨਦੀਪ ਸਿੰਘ, ਸਾਬਕਾ ਕਬੱਡੀ ਖਿਡਾਰੀ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵੱਲੋਂ ਕਤਲ ਮਾਮਲੇ ’ਚ ਕਾਰਵਾਈ ਕਰਦੇ ਹੋਏ ਮੁਲਜ਼ਮ ਗੁਰਦੀਪ ਸਿੰਘ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ ਉੱਥੇ ਹੀ ਦੂਜੇ ਪਾਸੇ ਪਿੰਡ ਦੇ ਇਕ ਗੁਰਸੇਵਕ ਸਿੰਘ ਮੋਟੁ ਜਿਸਨੇ ਬਾਹਰਲੇ ਜਿਲ੍ਹਿਆਂ ਤੋਂ ਵੀ ਕਈ ਮੁੰਡਿਆਂ ਨੂੰ ਬੁਲਾ ਕੇ ਫਾਇਰਿੰਗ ਕੀਤੀ ਸੀ। ਉਨ੍ਹਾਂ ਨੂੰ ਫੜਨ ਲਈ ਪੁਲਿਸ ਨੇ ਕਈ ਮੁੰਡੇ ਰਾਊਂਡਅਪ ਕੀਤੇ ਹਨ ਅਤੇ ਇਸ ਮਾਮਲੇ ਵਿੱਚ ਅੱਜ ਪੁਲਿਸ ਪ੍ਰੈਸ ਕਾਨਫਰੰਸ ਵੀ ਕਰ ਸਕਦੀ ਹੈ।
ਮਾਮਲੇ ਸਬੰਧੀ ਇਸ ਮੌਕੇ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਪੁਲਿਸ ਨੂੰ ਸਪੱਸ਼ਟ ਕਿਹਾ ਕਿ ਉਹ ਦਿਨ-ਰਾਤ ਇੱਕ ਕਰਕੇ ਗਗਨਦੀਪ ਦੇ ਕਾਤਿਲਾਂ ਨੂੰ ਗ੍ਰਿਫ਼ਤਾਰ ਕਰਨ। ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕਰਨਗੇ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਗਰਾਓ ’ਚ ਹੋਏ ਕਬੱਡੀ ਖਿਡਾਰੀ ਦੇ ਕਤਲ ਮਾਮਲੇ ’ਚ ਮਾਨ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕਪੂਰਥਲਾ 'ਚ ਇੱਕ ਔਰਤ ਦਾ ਗੋਲੀ ਮਾਰ ਕੇ ਕਤਲ, ਭਿੰਡਰ ਕਲਾਂ (ਮੋਗਾ) ਵਿਖੇ ਇੱਕ ਵਿਅਕਤੀ ਦਾ ਕਈ ਗੋਲੀਆਂ ਮਾਰ ਕੇ ਕਤਲ, ਅੰਮ੍ਰਿਤਸਰ 'ਚ ਇੱਕ ਵਿਆਹ ਸਮਾਗਮ ਵਿੱਚ ਇੱਕ ਸਰਪੰਚ ਦੀ ਹੱਤਿਆ ਤੇ ਜਗਰਾਉਂ ਦੇ ਪਿੰਡ ਮਾਣੂਕੇ ਵਿਖੇ ਇੱਕ ਕਬੱਡੀ ਖਿਡਾਰੀ ਗਗਨਦੀਪ ਦਾ ਕਤਲ ਹੋਇਆ। ਇਨ੍ਹਾਂ ਘਟਨਾਵਾਂ ਨੇ 'ਆਪ' ਸਰਕਾਰ ਦੇ ਅਧੀਨ ਵਧਦੀ ਗੈਂਗਸਟਰ ਦਲੇਰੀ ਤੇ ਗੰਭੀਰ ਕਾਨੂੰਨ ਵਿਵਸਥਾ ਸੰਕਟ ਨੂੰ ਦਰਸਾਇਆ ਹੈ।
ਇਹ ਵੀ ਪੜ੍ਹੋ : Kabbadi Player Murder : AAP MLA ਸਰਬਜੀਤ ਕੌਰ ਮਾਣੂੰਕੇ ਦੇ ਭਤੀਜੇ ਕਬੱਡੀ ਖਿਡਾਰੀ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ
- PTC NEWS