PIT-NDPS ਤਹਿਤ ਕਾਰਵਾਈ ਦਾ ਪਹਿਲਾ ਮਾਮਲਾ, ਪੁਲਿਸ ਨੇ ਨਸ਼ਾ ਤਸਕਰ ਨੂੰ ਹਿਰਾਸਤ 'ਚ ਲੈ ਕੇ ਭੇਜਿਆ ਡਿਬਰੂਗੜ੍ਹ ਜੇਲ੍ਹ
Punjab Police Detained Drug Smuggler : ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੰਜਾਬ ਤੋਂ ਇੱਕ ਨਸ਼ਾ ਤਸਕਰ ਨੂੰ ਹਿਰਾਸਤ ਵਿੱਚ ਲੈ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ। ਪੁਲਿਸ ਨੇ ਇਸ ਤਸਕਰ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਦੀ ਰੋਕਥਾਮ ਦੀ ਧਾਰਾ 3(1) ਦੇ ਤਹਿਤ ਕਾਰਵਾਈ ਕੀਤੀ ਹੈ।
ਸੂਬੇ ਵਿੱਚ ਇਹ ਪਹਿਲਾ ਮਾਮਲਾ ਹੈ, ਜਦੋਂ ਕਿਸੇ ਨੂੰ ਐਨਡੀਪੀਐਸ ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿੱਚ ਲੈ ਕੇ ਕਿਸੇ ਹੋਰ ਸੂਬੇ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਹੋਵੇ। ਇਸ ਤੋਂ ਸਾਫ ਹੈ ਕਿ ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ 'ਤੇ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਉਰਫ ਬਿੱਲਾ ਵਾਸੀ ਗੁਰਦਾਸਪੁਰ ਸ਼ਹਿਰੀ ਵਜੋਂ ਹੋਈ ਹੈ।
ਬਿੱਲਾ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ 10 ਤੋਂ ਵੱਧ ਕੇਸ ਦਰਜ ਹਨ। ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਸੀ। ਮੁਲਜ਼ਮ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਵਿੱਚ ਸ਼ਾਮਲ ਹੈ।
2-3 ਕਿਲੋ ਹੈਰੋਇਨ ਸਮੇਤ ਫੜਿਆ ਗਿਆ ਹੈ ਬਲਵਿੰਦਰ ਬਿੱਲਾ
ਬਲਵਿੰਦਰ ਬਿੱਲਾ ਦੀ ਗੱਲ ਕਰੀਏ ਤਾਂ ਉਹ ਇੱਕ ਬਦਮਾਸ਼ ਅਤੇ ਪੁਰਾਣਾ ਨਸ਼ਾ ਤਸਕਰ ਹੈ। ਜਿਸ ਦੇ ਪਾਕਿਸਤਾਨ ਵਿੱਚ ਬੈਠੇ ਸਮੱਗਲਰਾਂ ਨਾਲ ਸਿੱਧੇ ਸਬੰਧ ਹਨ। ਬਿੱਲਾ ਨੂੰ ਅੰਮ੍ਰਿਤਸਰ ਐਸਟੀਐਫ ਨੇ 2022 ਵਿੱਚ ਅਤੇ ਮੁਹਾਲੀ ਪੁਲਿਸ ਨੇ 2019 ਵਿੱਚ ਗ੍ਰਿਫ਼ਤਾਰ ਕੀਤਾ ਸੀ।
ਗ੍ਰਿਫਤਾਰੀ ਤੋਂ ਬਾਅਦ ਬਿੱਲਾ ਜ਼ਮਾਨਤ 'ਤੇ ਰਿਹਾਅ ਹੋ ਜਾਂਦਾ ਹੈ ਅਤੇ ਫਿਰ ਤਸਕਰੀ 'ਚ ਸ਼ਾਮਲ ਹੋ ਜਾਂਦਾ ਹੈ। ਉਸ ਖ਼ਿਲਾਫ਼ ਹੁਣ ਤੱਕ 10 ਕੇਸ ਦਰਜ ਹਨ ਅਤੇ ਜ਼ਿਆਦਾਤਰ ਮਾਮਲਿਆਂ ਵਿੱਚ ਉਸ ਕੋਲੋਂ 2 ਤੋਂ 3 ਕਿਲੋ ਹੈਰੋਇਨ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ : Bathinda : ਬੱਚਿਆਂ ਨੂੰ ਉਡੀਕ ਰਿਹੈ ਇਹ ਸਰਕਾਰੀ ਸਕੂਲ ! ਸਾਰੀਆਂ ਸਹੂਲਤਾਂ ਹੋਣ ਦੇ ਬਾਵਜੂਦ ਪੜ੍ਹਨ ਲਈ ਆਉਂਦੇ ਹਨ ਸਿਰਫ਼ 2 ਵਿਦਿਆਰਥੀ
- PTC NEWS