Sidhu Moose Wala Death Anniversary: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ 19 ਮਾਰਚ ਨੂੰ ਮਨਾਈ ਜਾਵੇਗੀ ਪਹਿਲੀ ਬਰਸੀ
Sidhu Moose Wala First Death Anniversary: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਿੱਧੂ ਦੀ ਪਹਿਲੀ ਬਰਸੀ ਮਨਾਉਣ ਸਬੰਧੀ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 19 ਮਾਰਚ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਾਨਸਾ ਦੀ ਅਨਾਜ ਮੰਡੀ ਸਿਰਸਾ ਰੋਡ ਵਿਖੇ ਮਨਾਈ ਜਾਵੇਗੀ। ਨਾਲ ਹੀ ਪਰਿਵਾਰ ਨੇ ਇਹ ਵੀ ਕਿਹਾ ਕਿ ਇਸਦੀ ਪੂਰੀ ਜਾਣਕਾਰੀ ਭਲਕੇ ਐਤਵਾਰ ਨੂੰ ਦਿੱਤੀ ਜਾਵੇਗੀ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 29 ਮਈ ਦੀ ਬਜਾਏ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕਿਉਂਕਿ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗਾਇਕ ਦੇ ਦਿਹਾਂਤ ਨੂੰ ਇੱਕ ਸਾਲ ਹੋਣ ਨੂੰ ਆਇਆ ਹੈ, ਪਰ ਹਾਲੇ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ। ਜਿਸ ਦੇ ਚੱਲਦੇ ਸਿੱਧੂ ਦੇ ਮਾਪਿਆਂ ਬਲਕੌਰ ਸਿੰਘ ਤੇ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਮੁਹਿੰਮ ਚਲਾ ਰਹੇ ਹਨ।
ਇਹ ਵੀ ਪੜ੍ਹੋ: hockey player Paramjit got Job: ਹਾਕੀ ਦੇ ਕੌਮੀ ਖਿਡਾਰੀ ਪਰਮਜੀਤ ਕੁਮਾਰ ਨੂੰ ਮਿਲੀ ਖੇਡ ਵਿਭਾਗ ’ਚ ਨੌਕਰੀ
- PTC NEWS