Sat, Nov 28, 2026
Whatsapp

SAD BJP Meeting : ਗਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਲੀਡਰਾਂ ਦੀ ਪਹਿਲੀ ਬੈਠਕ

SAD BJP Meeting : ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਹੋਰ ਉਚ ਲੀਡਰ ਸ਼ਾਮਲ ਹੋਏ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੰਭੀਰ ਵਿਚਾਰ ਚਰਚਾ ਕੀਤੀ ਗਈ।

Reported by:  PTC News Desk  Edited by:  KRISHAN KUMAR SHARMA -- November 28th 2026 02:31 PM -- Updated: November 28th 2026 02:50 PM
SAD BJP Meeting : ਗਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਲੀਡਰਾਂ ਦੀ ਪਹਿਲੀ ਬੈਠਕ

SAD BJP Meeting : ਗਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਲੀਡਰਾਂ ਦੀ ਪਹਿਲੀ ਬੈਠਕ

SAD BJP Meeting : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਦਿਹਾੜੇ 'ਤੇ ਗਠਜੋੜ ਤੋਂ ਬਾਅਦ ਸ਼ਨੀਵਾਰ ਨੂੰ ਪਹਿਲੀ ਮੀਟਿੰਗ ਹੋਈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਹੋਰ ਉਚ ਲੀਡਰ ਸ਼ਾਮਲ ਹੋਏ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੰਭੀਰ ਵਿਚਾਰ ਚਰਚਾ ਕੀਤੀ ਗਈ।

ਜਾਣਕਾਰੀ ਅਨੁਸਾਰ, ਇਹ ਮੀਟਿੰਗ ਸੁਖਬੀਰ ਬਾਦਲ ਦੇ ਸੈਕਟਰ 9 ਸਥਿਤ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ ਰੱਖੀ ਗਈ। ਸੂਤਰਾਂ ਅਨੁਸਾਰ, ਮੀਟਿੰਗ 'ਚ ਮੁੱਖ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 8 ਦਸੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਬਾਰੇ ਚਰਚਾ ਕੀਤੀ ਗਈ, ਜਿਸ ਵਿੱਚ ਇਸਦੀ ਯੋਜਨਾਬੰਦੀ ਅਤੇ ਰਣਨੀਤੀ ਵੀ ਸ਼ਾਮਲ ਹੈ।


ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਪ੍ਰਧਾਨ ਤੋਂ ਇਲਾਵਾ ਸ਼ਾਮਲ ਆਗੂਆਂ ਵਿੱਚ ਬਲਵਿੰਦਰ ਸਿੰਘ ਭੂੰਦੜ, ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਸਿਕੰਦਰ ਸਿੰਘ ਮਲੂਕਾ, ਅਨਿਲ ਸਰੀਨ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਵੀ ਸ਼ਾਮਲ ਰਹੇ।

'ਸੁਖਬੀਰ ਜੀ ਨੇ ਸੱਦਾ ਭੇਜਿਆ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਸਵੀਕਾਰ ਕੀਤਾ'

ਇਸਤੋਂ ਪਹਿਲਾਂ, ਭਾਜਪਾ ਆਗੂ ਸੁਨੀਲ ਜਾਖੜ ਨੇ ਅਕਾਲੀ ਦਲ-ਭਾਜਪਾ ਆਗੂਆਂ ਦੀ ਮੀਟਿੰਗ ਬਾਰੇ ਗੱਲਬਾਤ ਕੀਤੀ ਅਤੇ ਕਿਹਾ, "ਐਨਡੀਏ ਦੇ ਸਾਰੇ ਮੈਂਬਰਾਂ ਦੇ ਇੱਕ ਵਾਰ ਫਿਰ ਇਕੱਠੇ ਹੋਣ ਦੇ ਨਾਲ, ਮੈਂ ਇਸਨੂੰ ਗੱਲਬਾਤ ਦੇ ਮੌਕੇ ਵਜੋਂ ਦੇਖਦਾ ਹਾਂ... ਕੋਈ ਵੀ 'ਡੈੱਡਲਾਕ' ਨਹੀਂ ਹੈ..."

ਪ੍ਰਧਾਨ ਮੰਤਰੀ ਮੋਦੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਬਾਰੇ, ਉਹ ਕਹਿੰਦੇ ਹਨ, "...ਸੁਖਬੀਰ ਜੀ ਨੇ ਸੱਦਾ ਭੇਜਿਆ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਇਸਨੂੰ ਸਵੀਕਾਰ ਕਰ ਲਿਆ। ਪ੍ਰਧਾਨ ਮੰਤਰੀ ਮੋਦੀ 8 ਤਰੀਕ ਨੂੰ ਇੱਥੇ ਆਉਣਗੇ..."


8 ਦਸੰਬਰ ਦੀ ਰੈਲੀ ਕਿਉਂ ਮਹੱਤਵਪੂਰਨ ?

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ-ਅਕਾਲੀ ਦਲ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਇਸ ਲਈ ਇਹ ਸਮਾਗਮ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ ਕਿਉਂਕਿ ਮੋਗਾ ਉਹ ਸਥਾਨ ਹੈ, ਜਿੱਥੇ 1996 ਵਿੱਚ ਅਕਾਲੀ ਦਲ ਦੇ ਸਵਰਗੀ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਭਾਜਪਾ ਨਾਲ ਪਾਰਟੀ ਦੇ ਗੱਠਜੋੜ ਦਾ ਐਲਾਨ ਕੀਤਾ ਸੀ।

ਇਸਤੋਂ ਇਲਾਵਾ, ਗਠਜੋੜ ਤੋਂ ਬਾਅਦ ਹੁਣ ਦੋਵੇਂ ਪਾਰਟੀਆਂ ਵੱਲੋਂ ਵਿਧਾਨ ਸਭਾ ਦੀਆਂ ਸੀਟਾਂ ਦੀ ਵੰਡ ਬਾਰੇ ਵੀ ਚਰਚਾ ਅਹਿਮ ਹੈ।

ਇਹ ਵੀ ਪੜ੍ਹੋ... ਰੂਸੀ ਰਾਸ਼ਟਰਪਤੀ ਨਾਲ ਹੱਥ ਮਿਲਾਉਣ ਵਾਲਾ ਭਾਰਤੀ ਬੱਚਾ ਕੌਣ ? 17 ਸਾਲ ਦੀ ਉਮਰ 'ਚ ਖੜੀ ਕੀਤੀ ਏਆਈ ਕੰਪਨੀ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK