America ਤੋਂ ਡਿਪੋਰਟ ਹੋਏ ਭਾਰਤੀਆਂ ਦੀ ਪਹਿਲੀ ਤਸਵੀਰ ਆਈ ਸਾਹਮਣੇ; ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਨੌਜਵਾਨਾਂ ਨੇ ਦੱਸੀ ਹੱਡਬੀਤੀ
Picture Of Deport Youth : ਅਮਰੀਕਾ ਵਿੱਚ ਰਹਿ ਰਹੇ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਜਾਣ ਵਾਲਾ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਿਆ। ਇਸ ਜਹਾਜ਼ ਵਿੱਚ 104 ਭਾਰਤੀ ਪ੍ਰਵਾਸੀ ਸ਼ਾਮਲ ਹਨ ਜਿਨ੍ਹਾਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ਨੂੰ ਅਮਰੀਕੀ ਫੌਜ ਦੇ ਸੀ-17 ਹਰਕਿਊਲਿਸ ਜਹਾਜ਼ ਰਾਹੀਂ ਲਿਆਂਦਾ ਗਿਆ ਹੈ।
ਭਾਰਤ ਤੋਂ ਇਲਾਵਾ, ਅਮਰੀਕਾ ਨੇ ਬ੍ਰਾਜ਼ੀਲ ਅਤੇ ਮੈਕਸੀਕੋ ਸਮੇਤ ਕਈ ਹੋਰ ਦੇਸ਼ਾਂ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵੀ ਦੇਸ਼ ਨਿਕਾਲਾ ਦਿੱਤਾ ਹੈ। ਇੰਨਾ ਹੀ ਨਹੀਂ, ਜਿਨ੍ਹਾਂ ਲੋਕਾਂ ਦੀ ਨਾਗਰਿਕਤਾ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ, ਉਨ੍ਹਾਂ ਨੂੰ ਗਵਾਂਟਾਨਾਮੋ ਬੇ ਸਮੇਤ ਕਈ ਜੇਲ੍ਹਾਂ ਵਿੱਚ ਰੱਖਿਆ ਜਾ ਰਿਹਾ ਹੈ।
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਵੀ ਨੌਜਵਾਨਾਂ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੋਨਾਲਡ ਟਰੰਪ ਨਾਲ ਗੱਲਬਾਤ ਕਰਨ ਤਾਂ ਜੋ ਇਸ ਮਸਲੇ ਨੂੰ ਹੱਲ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁਲਕ ਪਰਤੇ ਸਾਰੇ ਭਾਰਤੀ ਪੂਰੀ ਤਰ੍ਹਾਂ ਨਾਲ ਤੰਦਰੁਸਤ ਹਨ। 30 ਦੇ ਕਰੀਬ ਪੰਜਾਬ ਨੌਜਵਾਨ ਭਾਰਤ ਪਰਤੇ ਹਨ। ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਜ਼ਿਆਦਾਤਰ ਪੰਜਾਬੀ ਦੁਬਈ ਦੇ ਏਜੰਟਾਂ ਰਾਹੀਂ ਅਮਰੀਕਾ ਪਹੁੰਚੇ ਸੀ।
- PTC NEWS