Tue, Jul 29, 2025
Whatsapp

Ludhiana West by-election : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਿਆਰੀ ਵਜੋਂ 66 ਮਾਈਕਰੋ-ਆਬਜ਼ਰਵਰਾਂ ਦੀ ਕੀਤੀ ਗਈ ਪਹਿਲੀ ਰੈਂਡਮਾਈਜ਼ੇਸ਼ਨ

Ludhiana West by-election : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਿਆਰੀ ਵਜੋਂ 66 ਮਾਈਕਰੋ-ਆਬਜ਼ਰਵਰਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੂਰੀ ਕੀਤੀ ਗਈ ਜਿਸਦੀ ਨਿਗਰਾਨੀ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਅਤੇ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਕੀਤੀ

Reported by:  PTC News Desk  Edited by:  Shanker Badra -- June 05th 2025 03:33 PM
Ludhiana West by-election : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਿਆਰੀ ਵਜੋਂ 66 ਮਾਈਕਰੋ-ਆਬਜ਼ਰਵਰਾਂ ਦੀ ਕੀਤੀ ਗਈ ਪਹਿਲੀ ਰੈਂਡਮਾਈਜ਼ੇਸ਼ਨ

Ludhiana West by-election : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਿਆਰੀ ਵਜੋਂ 66 ਮਾਈਕਰੋ-ਆਬਜ਼ਰਵਰਾਂ ਦੀ ਕੀਤੀ ਗਈ ਪਹਿਲੀ ਰੈਂਡਮਾਈਜ਼ੇਸ਼ਨ

Ludhiana West by-election : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਿਆਰੀ ਵਜੋਂ 66 ਮਾਈਕਰੋ-ਆਬਜ਼ਰਵਰਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੂਰੀ ਕੀਤੀ ਗਈ ਜਿਸਦੀ ਨਿਗਰਾਨੀ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਅਤੇ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਕੀਤੀ।

ਇਨ੍ਹਾਂ ਚੋਣਾਂ ਵਿੱਚ ਕੁੱਲ 66 ਮਾਈਕਰੋ-ਆਬਜ਼ਰਵਰ ਆਪਣੀਆਂ ਡਿਊਟੀਆਂ ਨਿਭਾਉਣਗੇ। ਇਸ ਤੋਂ ਇਲਾਵਾ 100 ਪ੍ਰਤੀਸ਼ਤ ਕਰਮਚਾਰੀਆਂ ਨੂੰ ਰਿਜ਼ਰਵ ਵਿੱਚ ਰੱਖਿਆ ਗਿਆ ਹੈ। ਹਰੇਕ ਪੋਲਿੰਗ ਸਥਾਨ 'ਤੇ ਕਾਰਵਾਈ ਦਾ ਬਾਰੀਕੀ ਨਾਲ ਨਿਰੀਖਣ ਕਰਨ ਅਤੇ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਪੋਲਿੰਗ ਵਾਲੇ ਦਿਨ 66 ਮਾਈਕਰੋ-ਆਬਜ਼ਰਵਰ ਤਾਇਨਾਤ ਕੀਤੇ ਜਾਣਗੇ।


 ਮਾਈਕਰੋ ਆਬਜ਼ਰਵਰਾਂ ਨੂੰ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੇ ਕੰਨ ਅਤੇ ਅੱਖਾਂ ਕਰਾਰ ਦਿੰਦੇ ਹੋਏ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਅਤੇ ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਾਂਤੀਪੂਰਨ ਜ਼ਿਮਨੀ ਚੋਣ ਪ੍ਰਕਿਰਿਆ ਲਈ ਮਾਈਕਰੋ ਆਬਜ਼ਰਵਰਾਂ ਦੀ ਬਹੁਤ ਵੱਡੀ ਭੂਮਿਕਾ ਹੈ। 

ਉਨ੍ਹਾਂ ਕਿਹਾ ਕਿ ਮਾਈਕਰੋ ਆਬਜ਼ਰਵਰ 19 ਜੂਨ ਨੂੰ ਉਨ੍ਹਾਂ ਨੂੰ ਸੌਂਪੀ ਗਈ ਸਮੁੱਚੀ ਚੋਣ ਪ੍ਰਕਿਰਿਆ 'ਤੇ ਨੇੜਿਓਂ ਨਜ਼ਰ ਰੱਖਣਗੇ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਲਈ ਤਿਆਰੀ ਅਭਿਆਸ ਵਜੋਂ ਮਾਈਕਰੋ ਆਬਜ਼ਰਵਰਾਂ ਨੂੰ 19 ਜੂਨ ਨੂੰ ਸਵੇਰੇ 7 ਵਜੇ ਅਸਲ ਪੋਲਿੰਗ ਸ਼ੁਰੂ ਹੋਣ ਤੋਂ ਪਹਿਲਾਂ ਮੌਕ ਪੋਲ ਕਰਵਾਉਣਾ ਹੋਵੇਗਾ। ਇਸ ਤੋਂ ਇਲਾਵਾ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਚੋਣ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਉਲੰਘਣਾ ਨਹੀਂ ਹੋਈ ਹੈ।

- PTC NEWS

Top News view more...

Latest News view more...

PTC NETWORK
PTC NETWORK