Punjab Tourism Summit: ਪੰਜਾਬ ਦਾ ਪਹਿਲਾ ਟੂਰਿਜ਼ਮ ਸਮਿਟ ਟਰੈਵਲ ਮਾਰਟ ਮੁਹਾਲੀ ’ਚ ਹੋਇਆ ਆਗਾਜ਼, ਇੱਥੇ ਪੜ੍ਹੋ ਸਾਰੀ ਜਾਣਕਾਰੀ
Punjab Tourism Summit: ਮੁਹਾਲੀ ਦੇ ਸੈਕਟਰ-82 ਵਿੱਚ ਪੰਜਾਬ ਦੇ ਪਹਿਲੇ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ, ਮੁੱਖ ਸਕੱਤਰ ਪੰਜਾਬ ਅਤੇ ਪੰਜਾਬ ਇੰਡਸਟਰੀ ਦੇ ਕਈ ਕਲਾਕਾਰਾਂ ਦੇ ਨਾਲ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ, ਸੁਨੀਲ ਪਾਲ ਅਤੇ ਅਹਿਸਾਨ ਕੁਰੈਸ਼ੀ ਵੀ ਪਹੁੰਚੇ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਹ ਸੰਮੇਲਨ 13 ਸਤੰਬਰ ਤੱਕ ਚੱਲੇਗਾ।
ਸੰਮੇਲਨ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਮਾਨ ਸੈਰ ਸਪਾਟਾ ਖੇਤਰ ਅਤੇ ਉਦਯੋਗ 'ਤੇ ਆਧਾਰਿਤ ਟਰੈਵਲ ਮਾਰਟ ਦਾ ਉਦਘਾਟਨ ਕੀਤਾ। ਸੈਰ ਸਪਾਟਾ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ 12 ਸਤੰਬਰ ਨੂੰ ਹੋਣ ਵਾਲੇ ਟਰੈਵਲ ਮਾਰਟ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਪ੍ਰੋਗਰਾਮ ਸੂਬੇ ਦੀ ਮਿੱਟੀ ਨਾਲ ਜੁੜਿਆ ਪ੍ਰੋਗਰਾਮ ਹੈ। ਉਸ ਦਾ ਪਹਿਲੇ ਦਿਨ ਤੋਂ ਹੀ ਸੁਪਨਾ ਰਿਹਾ ਹੈ ਕਿ ਉਹ ਪੰਜਾਬ ਬਾਰੇ ਉਹ ਸਭ ਕੁਝ ਦਿਖਾਵੇ ਜਿਨ੍ਹਾਂ ਬਾਰੇ ਲੋਕ ਨਹੀਂ ਜਾਣਦੇ। ਇਸ ਲਈ ਪੰਜਾਬ ਵਿੱਚ ਸੈਰ-ਸਪਾਟੇ ਨੂੰ ਉਸ ਪੱਧਰ ਤੱਕ ਲਿਜਾਣਾ ਪਵੇਗਾ ਜਿੱਥੇ ਇਹ ਅੱਜ ਤੱਕ ਨਹੀਂ ਪਹੁੰਚਿਆ।
ਉਨ੍ਹਾਂ ਅੱਗੇ ਕਿਗਾ ਕਿ ਭੂਗੋਲਿਕ ਨਜ਼ਰੀਏ ਤੋਂ ਪੰਜਾਬ ਸੈਰ-ਸਪਾਟੇ ਲਈ ਸਭ ਤੋਂ ਢੁੱਕਵਾਂ ਸਥਾਨ ਹੈ। ਮਨਾਲੀ, ਕੁੱਲੂ, ਮੰਡੀ, ਕਾਂਗੜਾ, ਸ਼ਿਮਲਾ ਜਾਣਾ ਹੋਵੇ ਤਾਂ ਕਿਤੇ ਨਾ ਕਿਤੇ ਪੰਜਾਬ ਦੀ ਮਿੱਟੀ ਨੂੰ ਛੂਹਣਾ ਪੈਂਦਾ ਹੈ। ਹਰ ਰੋਜ਼ ਇੱਕ ਲੱਖ ਸ਼ਰਧਾਲੂ ਅੰਮ੍ਰਿਤਸਰ ਸਾਹਿਬ ਮੱਥਾ ਟੇਕਣ ਲਈ ਪਹੁੰਚਦੇ ਹਨ।
ਗੁਰੂਆਂ-ਪੀਰਾਂ ਦੀ ਧਰਤੀ ਪੰਜਾਬ ਦੇ ਵਡਮੁੱਲੇ ਸਭਿਆਚਾਰ, ਅਮੀਰ ਵਿਰਾਸਤ ਤੇ ਕੁਦਰਤੀ ਸੋਮਿਆਂ ਨੂੰ ਦੁਨੀਆ ਦੇ ਨਕਸ਼ੇ 'ਤੇ ਉਭਾਰਨ ਦੀ ਕੋਸ਼ਿਸ਼ 'ਚ ਲੱਗੇ ਹੋਏ ਹਾਂ...
ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਹੋਣ ਵਾਲੇ 'ਟੂਰਿਜ਼ਮ ਸਮਿਟ' ਦੇ ਉਦਘਾਟਨ ਸਮਾਗਮ ਦੌਰਾਨ ਮੁਹਾਲੀ ਤੋਂ Live... https://t.co/bTHoMIjPUt — Bhagwant Mann (@BhagwantMann) September 11, 2023
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਇੱਕ ਨਵਾਂ ਪ੍ਰੋਜੈਕਟ ਪੰਜਾਬ ਦਾ ਪਹਿਲਾ ‘ਸੈਲੀਬ੍ਰੇਸ਼ਨ ਪੁਆਇੰਟ’ ਅੰਮ੍ਰਿਤਸਰ ਸਾਹਿਬ ਵਿੱਚ ਲਿਆ ਰਹੀ ਹੈ। ਇਸ ਤਹਿਤ ਸ਼ਹਿਰ ਤੋਂ ਬਾਹਰ ਕਰੀਬ 50 ਜਾਂ 100 ਏਕੜ ਜ਼ਮੀਨ ਲੈ ਕੇ ਮੈਰਿਜ ਪੈਲੇਸ, ਬੈਂਕੁਏਟ ਹਾਲ ਅਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇਗਾ। ਇੱਥੇ 25 ਹਜ਼ਾਰ ਰੁਪਏ ਤੋਂ ਲੈ ਕੇ 10 ਲੱਖ ਰੁਪਏ ਤੱਕ ਦੇ ਬੈਂਕੁਏਟ ਹਾਲ ਹੋਣਗੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਈਕੋ-ਟੂਰਿਜ਼ਮ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਤੋਂ ਇਹ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਰਣਜੀਤ ਸਾਗਰ ਡੈਮ ਤੱਕ ਜਾਂਦੀ ਹੈ। ਰਣਜੀਤ ਸਾਗਰ ਡੈਮ ਦੇ ਨਾਲ ਇੱਕ ਚਮਰੌਦ ਸਥਾਨ ਹੈ, ਇੱਥੇ ਤਿੰਨ ਦਿਸ਼ਾਵਾਂ ਵਿੱਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੀਆਂ ਪਹਾੜੀਆਂ ਹਨ।ਇੱਥੇ 57 ਕਿ.ਮੀ. ਦੇ ਦਾਇਰੇ ਵਿੱਚ ਝੀਲ ਹੈ। ਇਸ ਤੋਂ ਵੱਧ ਨੀਲਾ ਪਾਣੀ ਦੇਸ਼ ਵਿੱਚ ਕਿਤੇ ਵੀ ਨਜ਼ਰ ਨਹੀਂ ਆਉਂਦਾ।
ਇਹ ਵੀ ਪੜ੍ਹੋ: Naib Tehsildar Punjab: ਪੰਜਾਬ ਸਰਕਾਰ ਲਈ ਚੁਣੌਤੀ ਬਣੀ 78 ਨਾਇਬ ਤਹਿਸੀਲਦਾਰਾਂ ਦੀ ਨਿਯੁਕਤੀ, ਇੱਥੇ ਜਾਣੋ ਪੂਰਾ ਮਾਮਲਾ
- PTC NEWS