Deadly Attack On 5 Brother : ਪੰਜ ਭਰਾਵਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ; ਪਾਰਕਿੰਗ ਨੂੰ ਲੈ ਕੇ ਹੋਇਆ ਝਗੜਾ, ਇੱਕ ਦੀ ਹਾਲਤ ਗੰਭੀਰ
Deadly Attack On 5 Brother : ਪੰਜਾਬ ’ਚ ਲਗਾਤਾਰ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ 10 ਤੋਂ 12 ਦੇ ਕਰੀਬ ਨੌਜਵਾਨਾਂ ਨੇ ਪੰਜ ਭਰਾਵਾਂ ’ਤੇ ਕਾਤਲਾਨਾ ਹਮਲਾ ਕਰ ਦਿੱਤਾ। ਇਸ ਹਮਲੇ ਮਗਰੋਂ ਇਲਾਕੇ ’ਚ ਪੂਰੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਦੇ ਭਾਮੀਆਂ ਰੋਡ ਨਜ਼ਦੀਕ ਹੁੰਦਲ ਚੌਂਕ ਦੇ ਨਜ਼ਦੀਕ ਮਨਿਆਰੀ ਦਾ ਕਾਰੋਬਾਰ ਕਰਨ ਵਾਲੇ ਪੰਜ ਭਰਾਵਾਂ ਤੇ ਕਰੀਬ 10 ਤੋਂ 12 ਨੌਜਵਾਨਾਂ ਵੱਲੋਂ 23 ਧਿਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਦੱਸ ਦਈਏ ਕਿ ਕਿ ਸੜਕ ਤੇ ਬਾਈਕ ਪਾਰਕਿੰਗ ਨੂੰ ਲੈ ਕੇ ਇਹ ਵਿਵਾਦ ਹੋਇਆ ਸੀ ਉਧਰ ਇਸ ਸਾਰੇ ਵਾਕਿਆ ਦੀ ਸੀਸੀਟੀਵੀ ਵਿੱਚ ਘਟਨਾ ਕੈਦ ਹੋਈ ਹੈ। ਫਿਲਹਾਲ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਜਾਂਚ ਦੀ ਗੱਲ ਕਹੀ ਹੈ।
ਇਸ ਦੌਰਾਨ ਪੀੜਤ ਦੁਕਾਨਦਾਰ ਮੁਹੰਮਦ ਹੁਸੈਨ ਨੇ ਦੱਸਿਆ ਕਿ ਕੱਲ੍ਹ ਸ਼ਾਮ 4 ਵਜੇ ਦੇ ਕਰੀਬ ਉਨ੍ਹਾਂ ਦੀ ਦੁਕਾਨ ਦੇ ਬਾਹਰ ਇੱਕ ਮੋਟਰਸਾਈਕਲ ਦੇ ਲੰਘਣ ਨੂੰ ਲੈ ਕੇ ਝਗੜਾ ਹੋਇਆ ਸੀ। ਉਸਨੇ ਕਿਹਾ ਕਿ ਇੱਕ ਟਾਟਾ 407 ਗੱਡੀ ਨਹੀਂ ਲੰਘ ਰਹੀ ਸੀ ਅਤੇ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਜਦੋਂ ਉਸਨੇ ਇਸਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸਦੇ ਸਾਥੀਆਂ 'ਤੇ ਮੌਕੇ 'ਤੇ ਹੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਉਸਨੇ ਦੱਸਿਆ ਕਿ ਇਸ ਹਮਲੇ ਵਿੱਚ ਚਾਰ ਭਰਾ ਜ਼ਖਮੀ ਹੋਏ ਹਨ ਅਤੇ ਇੱਕ ਭਰਾ ਆਈਸੀਯੂ ਵਿੱਚ ਦਾਖਲ ਹੈ। ਇਸ ਦੌਰਾਨ ਮੁਹੰਮਦ ਹੁਸੈਨ ਨੇ ਕਿਹਾ ਕਿ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਕਿਹਾ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਢੁਕਵੀਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : Mohali Scientist Death : ਮੁਹਾਲੀ ’ਚ ਪਾਰਕਿੰਗ ਨੂੰ ਲੈ ਕੇ ਹੋਇਆ ਝਗੜਾ; ਇੱਕ ਵਿਗਿਆਨੀ ਦੀ ਹੋਈ ਮੌਤ, IISER ’ਚ ਕਰ ਰਿਹਾ ਸੀ ਕੰਮ
- PTC NEWS