Thu, Sep 28, 2023
Whatsapp

Punjab School Closed: ਪੰਜਾਬ ’ਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਇਸ ਤਰੀਕ ਤੱਕ ਸਕੂਲ ਰਹਿਣਗੇ ਬੰਦ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ।

Written by  Aarti -- August 23rd 2023 02:03 PM
Punjab School Closed: ਪੰਜਾਬ ’ਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਇਸ ਤਰੀਕ ਤੱਕ ਸਕੂਲ ਰਹਿਣਗੇ ਬੰਦ

Punjab School Closed: ਪੰਜਾਬ ’ਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਇਸ ਤਰੀਕ ਤੱਕ ਸਕੂਲ ਰਹਿਣਗੇ ਬੰਦ

Punjab School Closed: ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ। 

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਅੱਜ ਭਾਵ 23 ਅਗਸਤ ਤੋਂ 26 ਅਗਸਤ ਤੱਕ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਛੱਡਿਆ ਜਾ ਰਿਹਾ ਹੈ।


ਸਿੱਖਿਆ ਮੰਤਰੀ ਹਰਜੋਤ ਬੈਂਸ  ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

ਕਾਬਿਲੇਗੌਰ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਉਛਾਲ ਹੈ। ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ। 

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਹੁਣ ਬਾਹਰੀ ਵਾਹਨਾਂ ਨੂੰ ਅਦਾ ਕਰਨਾ ਪਵੇਗਾ ਕੰਜੈਸ਼ਨ ਟੈਕਸ; ਕੇਂਦਰ ਤੋਂ ਮਨਜ਼ੂਰੀ ਦੀ ਉਡੀਕ

- PTC NEWS

adv-img

Top News view more...

Latest News view more...