Sun, Dec 7, 2025
Whatsapp

Punjab Breaking News Live: ਸਪੋਕਸਮੈਨ ਟਰੱਸਟ ਨੂੰ ਲੱਗਿਆ ਵੱਡਾ ਝਟਕਾ; ਰੋਪੜ ਤੋਂ ਆਈਆਂ ਸ਼ਿਕਾਇਤਾਂ ਰੂਪਨਗਰ ਦੇ ਡਿਵੀਜ਼ਨ ਕਮਿਸ਼ਨਰ ਨੂੰ ਭੇਜੀਆਂ ਗਈਆਂ

Punjab Breaking News Live: ਹਰ ਖ਼ਬਰ 'ਤੇ ਸਾਡੀ ਪਹਿਲੀ ਨਜ਼ਰ, ਪੰਜਾਬ ਭਰ ਦੀਆਂ ਵੱਡੀਆਂ-ਛੋਟੀਆਂ ਖਬਰਾਂ 'ਤੇ ਅਸੀਂ ਰੱਖ ਦੇ ਹਾਂ ਧਿਆਨ ਤਾਂ ਜੋ ਤੁਹਾਡੇ ਤੱਕ ਪਹੁੰਚਾਈ ਜਾ ਸਕੇ ਹਰ ਅਹਿਮ ਖ਼ਬਰ..ਇਥੇ ਪੜ੍ਹੋ

Reported by:  PTC News Desk  Edited by:  Jasmeet Singh -- July 17th 2023 10:05 PM -- Updated: July 18th 2023 10:08 PM
Punjab Breaking News Live: ਸਪੋਕਸਮੈਨ ਟਰੱਸਟ ਨੂੰ ਲੱਗਿਆ ਵੱਡਾ ਝਟਕਾ; ਰੋਪੜ ਤੋਂ ਆਈਆਂ ਸ਼ਿਕਾਇਤਾਂ ਰੂਪਨਗਰ ਦੇ ਡਿਵੀਜ਼ਨ ਕਮਿਸ਼ਨਰ ਨੂੰ ਭੇਜੀਆਂ ਗਈਆਂ

Punjab Breaking News Live: ਸਪੋਕਸਮੈਨ ਟਰੱਸਟ ਨੂੰ ਲੱਗਿਆ ਵੱਡਾ ਝਟਕਾ; ਰੋਪੜ ਤੋਂ ਆਈਆਂ ਸ਼ਿਕਾਇਤਾਂ ਰੂਪਨਗਰ ਦੇ ਡਿਵੀਜ਼ਨ ਕਮਿਸ਼ਨਰ ਨੂੰ ਭੇਜੀਆਂ ਗਈਆਂ

  • 10:08 PM, Jul 18 2023
    ਭਾਰੀ ਮੀਂਹ ਕਾਰਨ ਇਤਿਹਾਸਕ ਗੁਰਦੁਆਰਾ ਰੋੜੀ ਸਾਹਿਬ ਨੂੰ ਪਹੁੰਚਿਆ ਭਾਰੀ ਨੁਕਸਾਨ

     

    ਭਾਰਤ-ਪਾਕਿ ਸਰਹੱਦ ਦੇ ਨਜ਼ਦੀਕ ਪੈਂਦੇ ਆਖਰੀ ਪਿੰਡ ਜਾਹਮਣ ਦਾ ਇਤਿਹਾਸਕ ਗੁਰਦੁਆਰਾ ਰੋੜੀ ਸਾਹਿਬ ਸਦੀਆਂ ਤੋਂ ਲੋਕਾਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਸੀ। ਜੋ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਢਹਿ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਇਹ ਗੁਰਦੁਆਰਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਬਣਾਇਆ ਗਿਆ ਸੀ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ .....

  • 09:32 PM, Jul 18 2023
    ਸ਼ਿਮਲਾ ਦੇ ਮਾਲ ਰੋਡ 'ਤੇ ਭੋਜਨਖਾਨੇ 'ਚ ਧਮਾਕਾ, 1 ਦੀ ਮੌਤ, 7 ਜ਼ਖਮੀ, ਕਈ ਦੁਕਾਨਾਂ ਨੂੰ ਨੁਕਸਾਨ

    ਅਧਿਕਾਰੀਆਂ ਨੇ ਦੱਸਿਆ ਕਿ ਸ਼ਿਮਲਾ ਮਾਲ ਰੋਡ 'ਤੇ ਫਾਇਰ ਬ੍ਰਿਗੇਡ ਦਫਤਰ ਦੇ ਨਾਲ ਲੱਗਦੇ ਇਕ ਈਟਿੰਗ ਜੁਆਇੰਟ ਵਿਚ ਮੰਗਲਵਾਰ ਸ਼ਾਮ ਨੂੰ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਧਮਾਕਾ ਮਾਲ ਰੋਡ ਦੇ ਬਿਲਕੁਲ ਹੇਠਾਂ ਮੱਧ ਬਾਜ਼ਾਰ ਸਥਿਤ ਹਿਮਾਚਲੀ ਰਸੋਈ ਈਟਿੰਗ ਪੁਆਇੰਟ 'ਤੇ ਹੋਇਆ ਅਤੇ ਚਾਰ ਤੋਂ ਛੇ ਦੁਕਾਨਾਂ ਨੂੰ ਨੁਕਸਾਨ ਪਹੁੰਚਿਆ। ਧਮਾਕੇ ਦੀ ਤੀਬਰਤਾ ਇੰਨੀ ਸੀ ਕਿ ਆਸਪਾਸ ਦੇ ਕਈ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਆਵਾਜ਼ ਮੀਲ ਦੂਰ ਤੱਕ ਸੁਣਾਈ ਦਿੱਤੀ। ਘਟਨਾ ਸਥਾਨ ਫਾਇਰ ਸਟੇਸ਼ਨ ਅਤੇ ਪੁਲਿਸ ਕੰਟਰੋਲ ਰੂਮ ਤੋਂ ਕੁਝ ਮੀਟਰ ਦੀ ਦੂਰੀ 'ਤੇ ਹੋਣ ਕਾਰਨ ਬਚਾਅ ਕਾਰਜ ਤੇਜ਼ੀ ਨਾਲ ਸ਼ੁਰੂ ਕੀਤੇ ਗਏ।

  • 09:29 PM, Jul 18 2023
    ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖਲ ਦੇਣ ਨਾਲੋਂ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਪੂਰੀਆਂ ਕਰਨ ਵੱਲ ਧਿਆਨ ਦਿਓ: ਅਕਾਲੀ ਦਲ

    ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਜਾਏ ਆਪਣੀ ਊਰਜਾ ਪੰਜਾਬ ਦੇ ਰਾਜਪਾਲ ਨੂੰ ਚਿੱਠੀਆਂ ਲਿਖ ਕੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਗੈਰ ਸੰਵਿਧਾਨਕ ਬਿੱਲਾਂ ’ਤੇ ਹਸਤਾਖ਼ਰ ਕਰਵਾਉਣ ’ਤੇ ਜ਼ੋਰ ਲਾਉਣ ’ਤੇ ਜਿਸਦਾ ਮਕਸਦ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣਾ ਹੈ, ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਤੋਂ ਇਸਦਾ ਰਾਜਧਾਨੀ ਸ਼ਹਿਰ ਚੰਡੀਗੜ੍ਹ ਖੋਹਣ ਦੀਆਂ ਅਸਲ ਸਾਜ਼ਿਸ਼ਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

  • 09:28 PM, Jul 18 2023
    ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ 2 ਦਿਨਾਂ ਰਿਮਾਂਡ ਹਾਸਿਲ

    ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਆਰ/ਡਬਲਯੂ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਪੰਜਾਬ ਵਿਖੇ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਲਜ਼ਮ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ ਮੰਗਲਵਾਰ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਜੇ ਪੋਪਲੀ ਨੂੰ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਪੰਜਾਬ ਮੁਹਾਲੀ ਵਿਖੇ ਦਰਜ ਐਫ.ਆਈ.ਆਰ. ਨੰਬਰ 11 ਮਿਤੀ 06.08.2022 ਵਿੱਚ ਪ੍ਰੋਡਕਸ਼ਨ ਵਾਰੰਟ ਪ੍ਰਾਪਤ ਕਰਨ ਉਪਰੰਤ ਅੱਜ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਕਤ ਅਧਿਕਾਰੀ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ ਗਿਆ ਹੈ।

  • 09:03 PM, Jul 18 2023
    ਵਿਧਾਨ ਸਭਾ ਦਾ ਸੈਸ਼ਨ ਸੱਦਿਆ ਜਾਵੇ: ਹਰਸਿਮਰਤ ਕੌਰ ਬਾਦਲ

    ਉਹਨਾਂ ਕਿਹਾ ਕਿ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਣਾ ਚਾਹੀਦਾ ਹੈ ਤਾਂ ਜੋ ਪਿਛਲੇ ਦਰਵਾਜ਼ੇ ਰਾਹੀਂ ਸਿੱਖ ਗੁਰਧਾਮਾਂ ’ਤੇ ਕੰਟਰੋਲ ਕਰਨ ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣ ਦੇ ਮਾਮਲੇ ’ਤੇ ਚਰਚਾ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਕੀ ਮੁੱਖ ਮੰਤਰੀ ਤੁਸੀਂ ਕਿਸੇ ਹੋਰ ਫਿਰਕੇ ਦੇ ਧਾਰਮਿਕ ਮਾਮਲਿਆਂ ਵਿਚ ਅਜਿਹਾ ਦਖਲ ਕਰ ਸਕਣ ਦੀ ਹਿੰਮਤ ਰੱਖਦੇ ਹੋ? ਉਹਨਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਕੋਲ ਆਪਣੇ ਗੈਰ ਪੰਜਾਬੀ ਆਕਾ ਅਰਵਿੰਦ ਕੇਜਰੀਵਾਲ ਨੂੰ ਕਰਨਾਟਕਾ ਆਦਿ ਵਰਗੇ ਦੂਰ ਦੁਰਾਡੇ ਦੇ ਖੇਤਰਾਂ ਤੱਕ ਲੈ ਕੇ ਜਾਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ ਤੇ ਇਹ ਸਭ ਕੁਝ ਪੰਜਾਬੀ ਟੈਕਸ ਦਾਤਿਆਂ ਦੇ ਪੈਸੇ ਨਾਲ ਕੀਤਾ ਜਾ ਰਿਹਾ ਹੈ।

  • 09:02 PM, Jul 18 2023
    ਪੰਜਾਬ ’ਚ ਹੜ੍ਹਾਂ ਦੀ ਤ੍ਰਾਸਦੀ ਭਗਵੰਤ ਮਾਨ ਦੀ ਦੇਣ ਨਾ ਕਿ ਭਗਵਾਨ ਦੀ ਦੇਣ

    ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਪ੍ਰੋਮੋਟ ਕਰਨ ਵਾਸਤੇ ਆਪਣੇ ਪਬਲੀਸਿਟੀ ਸਟੰਟ ਬੰਦ ਕਰਨ ਅਤੇ ਤੁਰੰਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਤਾਂ ਜੋ ਪੰਜਾਬ ਵਿਚ ਹੜ੍ਹਾਂ ਦੀ ਮੁਸੀਬਤ ’ਤੇ ਚਰਚਾ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਕੈਮਰਿਆਂ ਲਈ ਆਪਣੇ ਪੈਰਾਂ ’ਤੇ ਗਾਰਾ ਲਾਉਣ ਤੋਂ ਲੈ ਕੇ 10 ਹਜ਼ਾਰ ਫੁੱਟ ’ਤੇ ਹਵਾ ਵਿਚ ਅੱਧ ਵਿਚਾਲੇ ਸਫਰ ਕਰਨ ਤੱਕ ਤੁਸੀਂ ਵੱਖ-ਵੱਖ ਭੂਮਿਕਾਵਾਂ ਬਹੁਤ ਵਧੀਆ ਢੰਗ ਨਾਲ ਨਿਭਾਉਣ ਵਿਚ ਮਾਹਿਰ ਹੋ।

  • 09:01 PM, Jul 18 2023
    ਭੋਪਾਲ ਪੁਲਿਸ ਦਾ ਬਿਆਨ

    ਭੋਪਾਲ ਪੁਲਿਸ ਦਾ ਕਹਿਣਾ ਹੈ ਕਿ ਕਾਂਗਰਸ ਨੇਤਾਵਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਜਹਾਜ਼ ਦੀ ਐਮ.ਪੀ. ਦੇ ਭੋਪਾਲ ਵਿੱਚ ਖਰਾਬ ਮੌਸਮ ਕਾਰਨ ਐਮਰਜੈਂਸੀ ਲੈਂਡਿੰਗ ਹੋਈ।

  • 09:00 PM, Jul 18 2023
    ਐਮਰਜੈਂਸੀ ਲੈਂਡਿੰਗ

    ਕਾਂਗਰਸ ਨੇਤਾਵਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਇੱਕ ਜਹਾਜ਼ ਦੀ ਖਰਾਬ ਮੌਸਮ ਕਾਰਨ ਭੋਪਾਲ ਵਿੱਚ ਐਮਰਜੈਂਸੀ ਲੈਂਡਿੰਗ ਹੋਈ

  • 08:34 PM, Jul 18 2023
    ਸਪੋਕਸਮੈਨ ਟਰੱਸਟ ਨੂੰ ਲੱਗਿਆ ਵੱਡਾ ਝਟਕਾ ; ਬਾਬੇ ਨਾਨਕ ਦੇ ਨਾਂਅ ‘ਤੇ ਹੋਈ ਠੱਗੀ ਦੀ ਹੋਵੇਗੀ ਜਾਂਚ


  • 08:05 PM, Jul 18 2023
    ਬੀਬੀ ਭਲਾਈ ਕੇਂਦਰ ਟਰੱਸਟ ਭਾਈ ਗੁਰ ਇਕਬਾਲ ਸਿੰਘ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ


  • 08:04 PM, Jul 18 2023
    ਬੱਸ ਤੇ ਕਾਰ ਵਿਚਾਲੇ ਟੱਕਰ ਮਗਰੋਂ ਡਰਾਈਵਰਾਂ ਵਿਚਾਲੇ ਤਿੱਖੀ ਤਕਰਾਰ


  • 08:04 PM, Jul 18 2023
    ਧਰਮਾਂ ਦੇ ਨਾਂ 'ਤੇ ਵਿਵਾਦ ਪੈਦਾ ਕਰਨ ਵਾਲਿਆਂ ਲਈ ਵੱਡੀ ਨਸੀਹਤ; ਔਖੇ ਵੇਲੇ 'ਚ ਪੰਜਾਬ ਲਈ ਮੁੜ ਇਕਜੁੱਟ ਹੋਏ ਪੰਜਾਬੀ


  • 08:00 PM, Jul 18 2023
    ਅੰਮ੍ਰਿਤਸਰ 'ਚ ਇਮੀਗ੍ਰੇਸ਼ਨ ਦਫਤਰ ਦੇ ਬਾਹਰ ਮੀਟਰ ਬਾਕਸ ਚ ਲੱਗੀ ਭਿਆਨਕ ਅੱਗ; ਮੌਕੇ ਦੀਆਂ ਤਸਵੀਰਾਂ ਆਈਆਂ ਸਾਹਮਣੇ


  • 07:54 PM, Jul 18 2023
    ਕੁੜੀ ਪਿੱਛੇ ਪਰਿਵਾਰ ਨੇ ਜਿਸ ਸ਼ਖ਼ਸ ਦਾ ਚਾੜ੍ਹ ਦਿੱਤਾ ਕੁੱਟਾਪਾ; ਉਹ ਕੁੜੀ ਕਹਿੰਦੀ - ਪਾਪਾ ਮੈਂ ਇਸ ਲੜਕੇ ਕੋ ਨਹੀਂ ਜਾਨਤੀ


    ਪਿੰਡ ਕੰਬਾਲੀ ਵਿੱਚ ਹਮਲਾਵਰ ਜਿਸ ਨੂੰ ਕੁੱਟਣ ਆਏ ਸਨ, ਉਸ ਦੀ ਬਜਾਏ ਕਿਸੇ ਬੇਗੁਨਾਹਾ ਨੂੰ ਹੀ ਕੁੱਟ ਦਿੱਤਾ। ਲੜਕੀ ਨੂੰ ਘਰੋਂ ਭਜਾਉਣ ਦੇ ਮਾਮਲੇ ਵਿੱਚ ਇਸ ਪਰਿਵਾਰ ਨੂੰ ਸ਼ੱਕ ਸੀ ਕਿ ਜਿਸ ਵਿਅਕਤੀ ਦੀ ਉਹ ਕੁੱਟਮਾਰ ਕਰਨ ਆਏ ਸਨ, ਉਹ ਉਨ੍ਹਾਂ ਦੀ ਲੜਕੀ ਨੂੰ ਘਰੋਂ ਭਜਾ ਕੇ ਲੈ ਗਿਆ ਹੈ। ਪਰ ਬਾਅਦ ਵਿੱਚ ਜਦੋਂ ਲੜਕੀ ਨੂੰ ਪੀੜਤ ਨਾਲ ਮਿਲਾਇਆ ਗਿਆ ਤਾਂ ਇਹ ਸਪੱਸ਼ਟ ਹੋਇਆ ਕਿ ਜਿਸ ਨੂੰ ਉਨ੍ਹਾਂ ਬੁਰੀ ਤਰ੍ਹਾਂ ਕੁੱਟਿਆ ਸੀ, ਉਸ ਦਾ ਕੋਈ ਕਸੂਰ ਹੀ ਨਹੀਂ ਸੀ। ਬਲਕਿ ਲੜਕੀ ਖ਼ੁਦ ਆਪਣੀ ਮਰਜ਼ੀ ਨਾਲ ਕਿਸੇ ਹੋਰ ਦੋਸਤ ਕੋਲ ਰਹਿਣ ਗਈ ਸੀ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ.....

  • 07:09 PM, Jul 18 2023
    ਗ੍ਰਹਿ ਮੰਤਰਾਲੇ ਨੂੰ ਭੇਜੇ ਪੱਤਰ ਨੂੰ ਕੀਤਾ ਸਾਂਝਾ

    ਸਾਬਕਾ ਉਪ ਮੁੱਖ ਮੰਤਰੀ ਨੇ 2021 ਵਿੱਚ ਗ੍ਰਹਿ ਮੰਤਰਾਲੇ ਨੂੰ ਭੇਜੇ ਇੱਕ ਪੱਤਰ ਨੂੰ ਸਾਂਝਾ ਕਰਦੇ ਹੋਏ, 'ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ 2018, ਅਤੇ ਫੌਜਦਾਰੀ ਜਾਬਤਾ (ਪੰਜਾਬ ਸੋਧ) ਬਿੱਲ 2018 ਬਾਰੇ ਜ਼ਿਕਰ ਕੀਤਾ। ਉਹਨਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਇਹ ਮੁੱਦਾ ਕੇਂਦਰ ਕੋਲ ਉਠਾਉਣ ਅਤੇ ਇਸ ਬਿੱਲ ਨੂੰ ਜਲਦੀ ਤੋਂ ਜਲਦੀ ਪਾਸ ਕਰਵਾਉਣ ਤਾਂ ਜੋ ਧਾਰਮਿਕ ਦੀਆਂ ਬੇਅਦਬੀਆਂ ਨੂੰ ਰੋਕਿਆ ਜਾ ਸਕੇ।

  • 07:09 PM, Jul 18 2023
    ਸੁਖਜਿੰਦਰ ਰੰਧਾਵਾ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਨੂੰਨ ਦੀ ਕੀਤੀ ਮੰਗ

    ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਭਾਜਪਾ ਅਤੇ 'ਆਪ' ਦੇ ਸੂਬਾ ਪ੍ਰਧਾਨਾਂ ਅਤੇ ਆਗੂਆਂ ਨੂੰ ਪਵਿੱਤਰ ਗ੍ਰੰਥਾਂ ਦੀ ਬੇਅਦਬੀਆਂ ਤੇ ਰੋਕ ਯਕੀਨੀ ਬਣਾਉਣ ਅਤੇ ਕੇਂਦਰ ਸਰਕਾਰ 'ਤੇ ਦਬਾਅ ਪਾ ਕੇ ਸੂਬੇ 'ਚ ਬੇਅਦਬੀ ਦੀਆਂ ਕੋਸ਼ਿਸ਼ਾਂ ਨੂੰ ਖਤਮ ਕਰਨ ਲਈ ਆਪਣੇ ਅਹੁਦੇ ਦੀ ਵਰਤੋਂ ਕਰਨ।


  • 06:58 PM, Jul 18 2023
    ਡੋਪ ਟੈਸਟ 'ਚ ਫੇਲ੍ਹ ਹੋਇਆ ਪਰਵਿੰਦਰ ਝੋਟਾ
    ਪਰਵਿੰਦਰ ਝੋਟਾ ਦੀ ਡੋਪ ਟੈਸਟ ਦੀ ਰਿਪੋਰਟ ਆਈ ਪਾਜ਼ੀਟਿਵ; ਡੋਪ ਟੈਸਟ ਵਿੱਚ ਮਾਰਫੀਨ ਦਾ ਨਸ਼ਾ ਲੈਣ ਦੀ ਗੱਲ ਆਈ ਸਾਹਮਣੇ


  • 06:57 PM, Jul 18 2023
    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਲਿਆ ਫੈਸਲਾ

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਕ ਖਾਤਾ ਜਨਤਕ ਕਰਕੇ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਇਹ ਪਹਿਲਕਦਮੀ ਕੀਤੀ ਹੈ। 

    ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਐਸੋਸੀਏਸ਼ਨ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ, ਜਦਕਿ ਸਿੱਖ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਵੀ 1 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲਏ ਗਏ ਫੈਸਲੇ ਨੂੰ ਮਾਨਵ ਹਿੱਤਕਾਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਔਖੇ ਸਮੇਂ ਮਨੁੱਖਤਾ ਨਾਲ ਖੜ੍ਹਨਾ ਗੁਰੂ ਦਰਸਾਏ ਮਾਰਗ ਦਾ ਹਿੱਸਾ ਹੈ, ਜਿਸ ਤਹਿਤ ਸਭ ਦਾ ਫ਼ਰਜ਼ ਹੈ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਾਰਜ ਕੀਤੇ ਜਾਣ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ.... 

  • 06:55 PM, Jul 18 2023
    ਸਾਂਸਦ ਹਰਸਿਮਰਤ ਕੌਰ ਬਾਦਲ ਨੇ ਹਲਕਾ ਸਰਦੂਲਗੜ੍ਹ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ


  • 06:55 PM, Jul 18 2023
    ਕੇਂਦਰ ਵੱਲੋਂ ਬਕਾਇਆ ਆਰ.ਡੀ.ਐੱਫ ਨੇ ਬਣਾਇਆ ਪੰਜਾਬ ਨੂੰ ਬੈਂਕ ਡਿਫਾਲਟਰ


  • 06:09 PM, Jul 18 2023
    ਸਪੋਕਸਮੈਨ ਟਰੱਸਟ ਨੂੰ ਝਟਕਾ; BUDS ਐਕਟ ਦੀ ਧਾਰਾ 7(2) ਤਹਿਤ ਹੋਵੇਗੀ ਕਾਰਵਾਈ


  • 05:55 PM, Jul 18 2023
    ਇੱਕ ਕਰੋੜ ਰਿਸ਼ਵਤ ਮਾਮਲਾ: ਜੇਲ੍ਹ 'ਚ ਬੰਦ ਸਾਬਕਾ AIG ਆਸ਼ੀਸ਼ ਕਪੂਰ ਖ਼ਿਲਾਫ਼ ਨਵੀਂ FIR ਦਰਜ

    ਇੱਕ ਕਰੋੜ ਦੇ ਰਿਸ਼ਵਤ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਸਾਬਕਾ ਏ.ਆਈ.ਜੀ ਆਸ਼ੀਸ਼ ਕਪੂਰ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ। ਜਿਸ ਵਿੱਚ ਉਹ ਜ਼ੀਰਕਪੁਰ ਥਾਣੇ ਵਿੱਚ ਇੱਕ ਔਰਤ ਨੂੰ ਥੱਪੜ ਮਾਰ ਰਿਹਾ ਸੀ। ਇਹ ਉਹੀ ਔਰਤ ਹੈ ਜਿਸ ਨੇ ਕਪੂਰ 'ਤੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦਾ ਮਾਮਲਾ ਦਰਜ ਕਰਵਾਇਆ ਹੈ। ਪੂਰੀ ਖ਼ਬਰ ਪੜ੍ਹਨ ਲਈ ਇਥੇ ਕਲਿਕ ਕਰੋ .....

    ਗਰਭਵਤੀ ਕਰ ਔਰਤ ਨੂੰ ਜੇਲ੍ਹ ਤੋਂ ਕੀਤਾ ਰਿਹਾਅ 
    ਕਪੂਰ 'ਤੇ ਔਰਤ ਨਾਲ ਬਲਾਤਕਾਰ ਅਤੇ ਜ਼ਬਰਦਸਤੀ ਦੇ ਵੀ ਇਲਜ਼ਾਮ ਲੱਗੇ ਹਨ। ਔਰਤ ਨੇ ਕਿਹਾ ਸੀ ਕਿ ਉਹ ਇਮੀਗ੍ਰੇਸ਼ਨ ਧੋਖਾਧੜੀ ਨਾਲ ਜੁੜੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਸੀ। ਕਪੂਰ ਉਸ ਸਮੇਂ ਅੰਮ੍ਰਿਤਸਰ ਜੇਲ੍ਹ ਸੁਪਰਡੈਂਟ ਸਨ। ਜੇਲ੍ਹ 'ਚ ਆਪਣੇ ਅਹੁਦੇ ਦਾ ਫਾਇਦਾ ਉਠਾਉਂਦੇ ਹੋਏ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਕਪੂਰ ਨੇ ਮਾਤਾ ਰਾਣੀ ਦੀ ਫੋਟੋ ਦੇ ਸਾਹਮਣੇ ਔਰਤ ਨਾਲ ਵਿਆਹ ਕਰਵਾ ਲਿਆ। ਜਬਰ ਜ਼ਨਾਹ ਤੋਂ ਬਾਅਦ ਜਦੋਂ ਉਹ ਗਰਭਵਤੀ ਹੋ ਗਈ ਤਾਂ ਕਪੂਰ ਨੇ ਉਸ ਦੀ ਜ਼ਮਾਨਤ ਕਰਵਾ ਦਿੱਤੀ ਤਾਂ ਕਿ ਇਹ ਗੱਲ ਸਾਹਮਣੇ ਨਾ ਆਵੇ।

  • 05:37 PM, Jul 18 2023
    ਦਿੱਲੀ 'ਚ NDA ਦੀ ਬੈਠਕ ਹੋਈ ਸ਼ੁਰੂ

    ਦਿੱਲੀ ਵਿੱਚ ਐਨਡੀਏ ਦੇ ਆਗੂਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਪੀਐਮ ਮੋਦੀ ਵੀ ਮੌਜੂਦ ਹਨ।


  • 04:38 PM, Jul 18 2023
    ਐਨਡੀਏ ਦੀ ਮੀਟਿੰਗ ਤੋਂ ਪਹਿਲਾਂ ਭਾਜਪਾ ਆਗੂਆਂ ਦੀ ਮੀਟਿੰਗ

    ਐਨਡੀਏ ਦੀ ਬੈਠਕ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਘਰ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਬੈਠਕ ਚੱਲ ਰਹੀ ਹੈ। ਬੈਠਕ 'ਚ ਸੰਸਦ ਦੇ ਆਗਾਮੀ ਸੈਸ਼ਨ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਸ਼ਵਨੀ ਵੈਸ਼ਨਵ ਅਤੇ ਹੋਰ ਆਗੂ ਮੌਜੂਦ ਹਨ।

  • 03:13 PM, Jul 18 2023
    ਮਾਨਸਾ-ਸਿਰਸਾ ਨੈਸ਼ਨਲ ਹਾਈਵੇਅ 'ਤੇ ਬਣਾਇਆ ਜਾ ਰਿਹਾ ਬੰਨ੍ਹ
    ਸਰਦੂਲਗੜ੍ਹ ਸ਼ਹਿਰ ਵੱਲ ਤੇਜ਼ੀ ਨਾਲ ਵੱਧ ਰਿਹਾ ਘੱਗਰ ਦਾ ਪਾਣੀ
    ਸ਼ਹਿਰ ਨੂੰ ਘੱਗਰ ਦੀ ਮਾਰ ਤੋਂ ਬਚਾਉਣ ਲਈ ਆਪ ਕੋਸ਼ਿਸ਼ਾਂ 'ਚ ਜੁਟੇ ਲੋਕ
    ਮਾਨਸਾ-ਸਿਰਸਾ ਨੈਸ਼ਨਲ ਹਾਈਵੇਅ 'ਤੇ ਬਣਾਇਆ ਜਾ ਰਿਹਾ ਬੰਨ੍ਹ


  • 02:43 PM, Jul 18 2023
    ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦਿੱਤਾ ਅਸਤੀਫਾ

    ਨੈਸ਼ਨਲ ਐਸਸੀ ਕਮਿਸ਼ਨ ਦੇ ਕੌਮੀ ਪ੍ਰਧਾਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਨੂੰ ਅਸਤੀਫੇ ਦਾ ਕਾਰਨ ਦੱਸਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਫੈਸਲਾ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਉਹ ਆਉਣ ਵਾਲੀਆਂ ਲੋਕ ਸਭਾਂ ਚੋਣਾਂ ਲੜ ਸਕਦੇ ਹਨ। ਉਨ੍ਹਾਂ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਪੂਰੀ ਖ਼ਬਰ ਪੜ੍ਹੋ- ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦਿੱਤਾ ਅਸਤੀਫਾ

  • 02:17 PM, Jul 18 2023
    ਦੁਬਈ ਤੋਂ ਆਇਆ 49 ਲੱਖ ਦਾ ਨਜਾਇਜ਼ ਸੋਨਾ, ਏਅਰਪੋਰਟ 'ਤੇ ਚੈਕਿੰਗ ਦੌਰਾਨ ਕਸਟਮ ਨੇ ਫੜਿਆ

    ਅੰਮ੍ਰਿਤਸਰ 'ਚ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਸੋਨੇ ਦੀ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਇੱਕ ਵਿਅਕਤੀ ਨੂੰ ਹਿਰਾਸਤ 'ਚ ਲਿਆ। ਮਿਲੀ ਜਾਣਕਾਰੀ ਮੁਤਾਬਿਕ ਗ੍ਰਿਫਤਾਰ ਕੀਤੇ ਗਿਆ ਵਿਅਕਤੀ ਆਪਣੇ ਪ੍ਰਾਈਵੇਟ ਪਾਰਟ ‘ਚ ਸੋਨਾ ਦੇ ਦੋ ਕੈਪਸੂਲ ਨੂੰ ਲੁਕੋ ਕੇ ਲੈ ਕੇ ਜਾ ਰਿਹਾ ਸੀ। ਜਿਸ ਦੀ ਕੀਮਤ 50 ਲੱਖ ਦੇ ਕਰੀਬ ਦੀ ਦੱਸੀ ਜਾ ਰਹੀ ਹੈ। ਫਿਲਹਾਲ ਵਿਅਕਤੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

  • 01:25 PM, Jul 18 2023
    ਯਮੁਨਾ ਦੇ ਪਾਣੀ 'ਚ ਦੋ ਫੁੱਟ ਤੱਕ ਡੁੱਬੀਆਂ ਤਾਜ ਮਹਿਲ ਦੀਆਂ ਕੰਧਾਂ

    ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ। ਮੈਦਾਨੀ ਇਲਾਕਿਆਂ ਤੋਂ ਲੈ ਕੇ ਪਹਾੜੀ ਰਾਜਾਂ ਤੱਕ ਮੀਂਹ ਕਾਰਨ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਜਿੱਥੇ ਯਮੁਨਾ ਦਾ ਭਿਆਨਕ ਰੂਪ ਦੇਖਣ ਨੂੰ ਮਿਲਿਆ, ਉੱਥੇ ਹੀ ਯੂਪੀ ਦੇ ਕਈ ਸ਼ਹਿਰਾਂ ਵਿੱਚ ਵੀ ਹੜ੍ਹ ਵਰਗੇ ਹਾਲਾਤ ਹਨ। ਤਾਜਨਗਰੀ ਆਗਰਾ ਵਿੱਚ ਵੀ ਯਮੁਨਾ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਤਾਜ ਮਹਿਲ ਦੀਆਂ 2 ਫੁੱਟ ਤੱਕ ਦੀਆਂ ਕੰਧਾਂ ਯਮੁਨਾ ਦੇ ਪਾਣੀ 'ਚ ਡੁੱਬ ਗਈਆਂ ਹਨ।

  • 12:57 PM, Jul 18 2023
    ਅੰਮ੍ਰਿਤਸਰ ਦੇ ਪਿੰਡ ਮਾਹਲ 'ਚ 18 ਸਾਲਾ ਨੌਜਵਾਨ ਦੀ ਮਿਲੀ ਲਾਸ਼

    ਅੰਮ੍ਰਿਤਸਰ ਦੇ ਪਿੰਡ ਮਾਹਲ 'ਚ 18 ਸਾਲਾ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਲੋਕਾਂ ਨੇ ਦੱਸਿਆ ਕਿ ਸੰਨੀ ਨਾਮ ਦਾ ਨੌਜਵਾਨ ਵਿਦੇਸ਼ੀ ਹੈ, ਜੋ ਕਿ ਪਿੰਡ ਮਾਹਲ ਵਿਖੇ ਪਿਛਲੇ ਕਾਫੀ ਸਮੇਂ ਤੋਂ ਕਿਰਾਏ 'ਤੇ ਰਹਿ ਰਿਹਾ ਸੀ, ਜੋ ਕਿ ਮਜ਼ਦੂਰੀ ਦਾ ਕੰਮ ਕਰ ਰਿਹਾ ਸੀ। ਨੌਜਵਾਨ ਬਿਹਾਰ ਦੇ ਸਰਸਈ ਦਾ ਰਹਿਣ ਵਾਲਾ ਹੈ। ਮ੍ਰਿਤਕ ਨੌਜਵਾਨ ਦੀ ਵਿਧਵਾ ਮਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਦੀ ਡੁੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਇਨਸਾਫ ਦਿੱਤਾ ਜਾਵੇ।  ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮਾਮਲੇ ਦੀ ਜਾਂਚ ਕੀਤੀ ਜਾਵੇਗੀ। 

  • 12:26 PM, Jul 18 2023
    ਸਾਊਥ ਅਫਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਹਾਦਸੇ 'ਚ ਮੌਤ

    ਅੰਮ੍ਰਿਤਸਰ ਦੇ ਸੰਨੀ ਇਨਕਲੇਵ, ਰਾਮ ਤੀਰਥ ਰੋਡ ਦੇ ਵਾਸੀ ਇੱਕ ਨੌਜਵਾਨ ਸੁਲਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਦੀ ਕੱਲ੍ਹ ਸ਼ਾਮ ਸਾਊਥ ਅਫਰੀਕਾ ਵਿਖੇ ਇੱਕ ਹਾਦਸੇ ਵਿੱਚ ਮੌਤ ਹੋ ਗਈ। ਦੱਸ ਦਈਏ ਕਿ ਨੌਜਵਾਨ 6 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਦੀ ਖਾਤਰ ਵਿਦੇਸ਼ ਗਿਆ ਸੀ। 

  • 11:42 AM, Jul 18 2023
    PM ਨੇ ਪੋਰਟ ਬਲੇਅਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਕੀਤਾ ਉਦਘਾਟਨ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 710 ਕਰੋੜ ਰੁਪਏ ਨਾਲ ਤਿਆਰ ਪੋਰਟ ਬਲੇਅਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਕੀਤਾ ਉਦਘਾਟਨ


  • 10:36 AM, Jul 18 2023
    ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਕਿਸਾਨਾਂ ਲਈ ਸਰਕਾਰ ਦਾ ਫੈਸਲਾ

    ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਕਿਸਾਨਾਂ ਲਈ ਸਰਕਾਰ ਨੇ ਫੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਸਥਾਪਤ ਕੀਤੇ ਹਨ। ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਇਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਕਿਸਾਨ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਤੋਂ ਹੈਲਪਲਾਈਨ ਨੰਬਰ 7710665725 'ਤੇ ਸੰਪਰਕ ਕਰ ਸਕਦੇ ਹਨ। ਕਿਸਾਨ ਸਵੇਰੇ 8:00 ਵਜੇ ਤੋਂ ਰਾਤ 9:30 ਵਜੇ ਤੱਕ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦੇ ਹਨ। 


  • 09:55 AM, Jul 18 2023
    ਚੰਡੀਗੜ੍ਹ 'ਚ ਮਿਲੇਗੀ ਹੁਮੱਸ ਤੋਂ ਰਾਹਤ

    ਮੌਸਮ ਵਿਭਾਗ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿੱਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਦਿਨਾਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ 35 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਗਿਆ ਸੀ।

  • 09:54 AM, Jul 18 2023
    ਸ਼ਾਹਕੋਟ ਦੇ ਪਿੰਡਾ ‘ਚ ਹੜ੍ਹ ਤੋਂ ਬਾਅਦ ਬਣੇ ਤਰਸਯੋਗ ਹਾਲਾਤ

    ਸ਼ਾਹਕੋਟ ਦੇ ਪਿੰਡਾ ‘ਚ ਹੜ੍ਹ ਤੋਂ ਬਾਅਦ ਇਸ ਸਮੇਂ ਹਾਲਾਤ ਤਰਸਯੋਗ ਬਣੇ ਹੋਏ ਹਨ। ਸਤਲੁਜ ਦਰਿਆ ਨੇ ਰੱਜ ਕੇ ਦਿਖਾਇਆ ਆਪਣਾ ਕਹਿਰ



  • 09:36 AM, Jul 18 2023
    ਹੁਣ ਮਾਨਸਾ ਦੇ ਹਲਕਾ ਸਰਦੂਲਗੜ੍ਹ ‘ਚ ਘੱਗਰ ‘ਚ ਪਿਆ ਪਾੜ

    ਮਾਨਸਾ ਜ਼ਿਲ੍ਹੇ ਦੇ ਜ਼ਿਲ੍ਹਾ ਸਰਦੂਲਗੜ੍ਹ ਵਿਖੇ ਘੱਗਰ ‘ਚ ਪਿਛਲੇ ਦਿਨੀਂ 20 ਤੋਂ 30 ਫੁੱਟ ਤੱਕ ਪਾੜ ਪੈਣ ਕਾਰਨ ਪਾਣੀ ਤੇਜ਼ੀ ਨਾਲ ਘਰਾਂ ਅਤੇ ਖੇਤਾਂ ਵੱਲ ਵਧ ਰਿਹਾ ਹੈ, ਜਿਸ ਸਬੰਧੀ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਬਚਾਅ ਲਈ ਵੱਧ ਤੋਂ ਵੱਧ ਜੇ.ਸੀ.ਬੀ ਮਸ਼ੀਨਾਂ ਦੀ ਲੋੜ ਹੈ ਅਤੇ ਉੱਥੇ ਹੀ ਉਨ੍ਹਾਂ ਨੇ ਅਪੀਲ ਕੀਤੀ ਕਿ ਇੱਥੇ ਸੈਲਫੀਆ ਕਰਨ ਵਾਲੇ ਲੋਕ ਨਾ ਆਉਣ ਕਿਉਂਕਿ ਲੋਕ ਇੱਥੇ ਪਹੁੰਚ ਕੇ ਸੈਲਫੀ ਲੈਂਦੇ ਹਨ ਅਤੇ ਕੰਮ 'ਚ ਰੁਕਾਵਟ ਪਾਉਂਦੇ ਹਨ। 

  • 08:53 AM, Jul 18 2023
    ਕੇਰਲ ਦੇ ਸਾਬਕਾ CM ਓਮਾਨ ਚਾਂਡੀ ਦਾ ਹੋਇਆ ਦੇਹਾਂਤ

    ਕੇਰਲ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਓਮਨ ਚਾਂਡੀ ਦਾ ਮੰਗਲਵਾਰ ਤੜਕੇ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਬੇਟੇ ਚਾਂਡੀ ਓਮਨ ਨੇ ਆਪਣੇ ਪਿਤਾ ਦੀ ਮੌਤ ਦੀ ਜਾਣਕਾਰੀ ਫੇਸਬੁੱਕ 'ਤੇ ਪੋਸਟ ਕੀਤੀ ਹੈ।


Punjab Breaking News Live: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਦੂਜੀ ਵਾਰ ਮੁਲਤਵੀ ਕੀਤਾ ਗਿਆ ਸੀ ਜਿਨ੍ਹਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਯੂਨੀਵਰਸਿਟੀ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। 


- PTC NEWS

Top News view more...

Latest News view more...

PTC NETWORK
PTC NETWORK