Advertisment

ਇਨਸਾਫ਼ ਲਈ ਸਾਬਕਾ ਫ਼ੌਜੀ ਪੈਟਰੋਲ ਦੀ ਬੋਤਲ ਲੈ ਕੇ ਮਿੰਨੀ ਸਕੱਤਰੇਤ 'ਤੇ ਚੜ੍ਹਿਆ

author-image
Ravinder Singh
Updated On
New Update
ਇਨਸਾਫ਼ ਲਈ ਸਾਬਕਾ ਫ਼ੌਜੀ ਪੈਟਰੋਲ ਦੀ ਬੋਤਲ ਲੈ ਕੇ ਮਿੰਨੀ ਸਕੱਤਰੇਤ 'ਤੇ ਚੜ੍ਹਿਆ
Advertisment

ਬਠਿੰਡਾ : ਜ਼ਮੀਨੀ ਵਿਵਾਦ ਕਾਰਨ ਪ੍ਰਸ਼ਾਸਨ ਵੱਲੋਂ ਇਨਸਾਫ਼ ਨਾ ਦਿੱਤੇ ਜਾਣ ਤੋਂ ਭੜਕੇ ਸਾਬਕਾ ਫ਼ੌਜੀ ਬੁੱਧ ਸਿੰਘ ਵਾਸੀ ਸੰਦੋਹਾ ਪੈਟਰੋਲ ਦੀ ਬੋਤਲ ਲੈ ਕੇ ਬਠਿੰਡਾ ਦੇ ਮਿੰਨੀ ਸਕੱਤਰੇਤ ਦੀ ਇਮਾਰਤ ਉਪਰ ਚੜ੍ਹ ਗਿਆ ਅਤੇ ਆਤਮਦਾਹ ਦੀ ਧਮਕੀ ਦੇਣ ਲੱਗਾ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਟੀਮ ਮੌਕੇ ਉਤੇ ਪੁੱਜ ਗਈ।

Advertisment



ਸਾਬਕਾ ਫ਼ੌਜੀ ਬੁੱਧ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਜ਼ਮੀਨ ਸਬੰਧੀ ਤਹਿਸੀਲਦਾਰ ਮੌੜ ਅਤੇ ਐਸਡੀਐਮ ਨੂੰ ਸ਼ਿਕਾਇਤ ਕੀਤੀ ਗਈ ਸੀ। ਇਸ ਸ਼ਿਕਾਇਤ ਵਿੱਚ ਉਸ ਵੱਲੋਂ ਪਿੰਡ ਦੇ ਹੀ ਕੁਝ ਧਨਾਢ ਲੋਕਾਂ ਉਪਰ ਜ਼ਮੀਨ ਹੜੱਪਣ ਸਬੰਧੀ ਵੇਰਵਾ ਦਿੱਤਾ ਗਿਆ ਸੀ ਪਰ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਪੰਜਾਬ ਸਰਕਾਰ ਦੇ ਕਈ ਮੰਤਰੀਆਂ ਨੂੰ ਈਮੇਲ ਕਰਨ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਮਜਬੂਰਨ ਅੱਜ ਉਸ ਵੱਲੋਂ ਮਿੰਨੀ ਸਕੱਤਰੇਤ ਦੇ ਉੱਪਰ ਚੜ੍ਹ ਕੇ ਇਹ ਕਦਮ ਚੁੱਕਣਾ ਪਿਆ। ਭੜਕੇ ਸਾਬਕਾ ਫ਼ੌਜੀ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਆਤਮਦਹ ਕਰੇਗਾ।

ਇਹ ਵੀ ਪੜ੍ਹੋ : ਦੁਖਦ ਖ਼ਬਰ : ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਦੇਹਾਂਤ



ਉਧਰ ਦੂਸਰੇ ਪਾਸੇ ਮੌਕੇ ਉਤੇ ਪਹੁੰਚੇ ਡੀਐਸਪੀ ਸਿਟੀ ਵਿਸ਼ਵਜੀਤ ਸਿੰਘ ਮਾਨ ਨੇ ਕਿਹਾ ਕਿ ਫਿਲਹਾਲ ਪ੍ਰਦਰਸ਼ਨਕਾਰੀ ਬੁੱਧ ਸਿੰਘ ਦੀ ਗੱਲ ਸੁਣੀ ਜਾ ਰਹੀ ਹੈ ਤੇ ਇਸ ਸਬੰਧੀ ਸਿਵਲ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਦਰਸ਼ਨਕਾਰੀ ਤੋਂ ਪੈਟਰੋਲ ਦੀ ਬੋਤਲ ਤੇ ਅਸਲਾ ਬਰਾਮਦ ਹੋਇਆ ਹੈ, ਉਹ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਮੌਕੇ ਪੁਲਿਸ ਅਧਿਕਾਰੀਆਂ ਵੱਲੋਂ ਧੱਕੇ ਨਾਲ ਪ੍ਰਦਰਸ਼ਨਕਾਰੀ ਸਾਬਕਾ ਫੌਜੀ ਤੋਂ ਪੈਟਰੋਲ ਦੀ ਬੋਤਲ ਤੇ ਉਸਦਾ ਅਸਲਾ ਖੋਹ ਲਿਆ ਗਿਆ ਹੈ।

- PTC NEWS
dharna punjab-latest-news former-armyman
Advertisment

Stay updated with the latest news headlines.

Follow us:
Advertisment