Singh Sahib Giani Harpreet Singh : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ ਗਿਆਨੀ ਹਰਪ੍ਰੀਤ ਸਿੰਘ
Singh Sahib Giani Harpreet Singh : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਫਿਲਹਾਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ’ਤੇ ਬਣੇ ਰਹਿਣਗੇ।
ਇਸ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਥਕ ਪਰੰਪਰਾਵਾਂ ਦੀ ਤਰਜ਼ਮਾਨੀ ਕਰਨਾ ਸਾਡੀ ਜ਼ਿੰਮੇਵਾਰੀ ਹੈ। ਜਿੰਨੀ ਦੇਰ ਤੱਕ ਅਕਾਲ ਪੁਰਖ ਸੇਵਾ ਲੈਣਗੇ ਉਹ ਉਸ ਸਮੇਂ ਤੱਕ ਸੇਵਾ ਕਰਦੇ ਰਹਿਣਗੇ। ਜਥੇਦਾਰ ਰਘਬੀਰ ਸਿੰਘ ਜੀ ਨੇ ਉਨ੍ਹਾਂ ਨੂੰ ਅਹੁਦੇ ’ਤੇ ਰਹਿਣ ਦੇ ਹੁਕਮ ਦਿੱਤੇ ਹਨ। ਵਿਰਸਾ ਸਿੰਘ ਵਲਟੋਹਾ ਨਾਲ ਮੇਰਾ ਕੋਈ ਨਿੱਜੀ ਵਿਵਾਦ ਨਹੀਂ ਹੈ।
ਕੁਝ ਦਿਨ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੱਦ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ।
ਬੁੱਧਵਾਰ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫਾ ਦੇ ਦਿੱਤਾ ਸੀ। ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਇੱਕ ਵੀਡੀਓ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਉਨ੍ਹਾਂ ਨੂੰ ਦਿੱਤੀ ਜ਼ੈੱਡ ਸੁਰੱਖਿਆ ਵਾਪਸ ਲੈਣ ਦੀ ਵੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਕਿਉਂਕਿ ਉਹ ਹੁਣ ਕੋਈ ਅਹੁਦਾ ਨਹੀਂ ਰੱਖਦੇ ਹਨ, ਇਸ ਲਈ ਉਨ੍ਹਾਂ ਨੂੰ ਇਸ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਨੀਵੇਂ ਪੱਧਰ ਦੀ ਬਿਆਨਬਾਜ਼ੀ ਕਾਰਨ ਉਨ੍ਹਾਂ ਨੇ ਇਹ ਫੈਸਲਾ ਲਿਆ ਸੀ।
ਇਹ ਵੀ ਪੜ੍ਹੋ : Farmers Protest Update : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਵੱਲ ਕੂਚ ਕਰਦੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, ਕਿਸਾਨ ਭਵਨ ’ਚ ਹੀ ਡਟੇ ਕਿਸਾਨ
- PTC NEWS