ਦੁਬਈ ਤੋਂ ਲਿਆਂਦੀਆਂ 29 ਲੱਖ ਦੀਆਂ ਵਿਦੇਸ਼ੀ ਸਿਗਰਟਾਂ ਜ਼ਬਤ; ਨਾਈਕੀ ਦੇ ਜੁੱਤੀਆਂ ਚ ਛੁਪਾ ਕੀਤੀ ਜਾ ਰਹੀ ਸੀ ਤਸਕਰੀ
ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ 29 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਦੀ ਖੇਪ ਜ਼ਬਤ ਕੀਤੀ ਹੈ। ਤਸਕਰ ਇਸ ਨੂੰ ਨਾਈਕੀ ਦੇ ਜੁੱਤੀਆਂ ਦੀ ਆੜ ਵਿੱਚ ਦੁਬਈ ਤੋਂ ਭਾਰਤ ਲੈ ਕੇ ਆਏ ਸਨ। ਫਿਲਹਾਲ ਅੰਮ੍ਰਿਤਸਰ ਕਸਟਮ ਵਿਭਾਗ ਨੇ ਖੇਪ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਸਟਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਏਅਰਪੋਰਟ 'ਤੇ ਤਾਇਨਾਤ ਅੰਮ੍ਰਿਤਸਰ ਕਸਟਮ ਕਮਿਸ਼ਨਰੇਟ ਦੇ ਅਧਿਕਾਰੀਆਂ ਨੇ ਦੁਬਈ ਤੋਂ ਆਉਣ ਵਾਲੀ ਵਿਦੇਸ਼ੀ ਬ੍ਰਾਂਡ ਈਐਸਐਸਈ ਗੋਲਡਨ ਲੀਫ ਸਿਗਰਟਾਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖੇਪ ਨਾਈਕੀ ਦੀਆਂ ਜੁੱਤੀਆਂ ਦੇ ਕਾਲੇ ਪੈਕਟਾਂ ਵਿੱਚ ਛੁਪਾ ਕੇ ਲਿਆਂਦੀ ਜਾ ਰਹੀ ਸੀ।
ਉਨ੍ਹਾਂ ਅੱਗੇ ਜਾਣਕਾਰੀ ਸਾਂਝੀ ਕੀਤੀ ਕਿ ਕਸਟਮ ਵਿਭਾਗ ਵੱਲੋਂ ਜਦੋਂ ਖੇਪ ਖੋਲ੍ਹ ਕੇ ਜਾਂਚ ਸ਼ੁਰੂ ਕੀਤੀ ਗਈ ਤਾਂ ਉਸ ਵਿੱਚੋਂ 2.60 ਲੱਖ ਦੀਆਂ ਸਿਗਰੇਟ ਬਰਾਮਦ ਹੋਈਆਂ। ਜਿਸ ਦੀ ਅੰਤਰਰਾਸ਼ਟਰੀ ਕੀਮਤ 29.5 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
- PTC NEWS