Sat, Apr 20, 2024
Whatsapp

ਵਿਜੀਲੈਂਸ ਵੱਲੋਂ ਵਣ ਗਾਰਡ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Written by  Pardeep Singh -- November 22nd 2022 07:07 PM
ਵਿਜੀਲੈਂਸ ਵੱਲੋਂ ਵਣ ਗਾਰਡ  ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਵਣ ਗਾਰਡ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਨੂੰ  ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕੀਤਾ ਹੈ।  ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ  ਗ੍ਰਿਫਤਾਰ ਕੀਤਾ ਗਿਆ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਣ ਗਾਰਡ ਨੂੰ ਬਿੱਲੂ ਸਿੰਘ ਵਾਸੀ ਕਾਸਮਪੁਰ ਸ਼ੀਨਾ ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ  ਦੀ ਸ਼ਿਕਾਇਤ ਉਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਬੱਕਰੀਆ ਚਾਰਨ ਅਤੇ ਮਿਹਨਤ ਮਜ਼ਦੂਰੀ ਕਰਦਾ ਹੈ।


ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿੱਲੂ ਸਿੰਘ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਬੀਟ ਬੋਹਾ ਦੇ ਵਣ ਗਾਰਡ ਇਕਬਾਲ ਸਿੰਘ ਨੇ ਉਸ ਉੱਤੇ ਸਰਕਾਰੀ ਟਾਹਲੀ ਚੋਰੀ ਲਾ ਕੇ 27,000 ਰੁਪਏ ਦੇਣ ਲਈ ਕਿਹਾ। ਅਜਿਹਾ ਨਾ ਕਰਨ ਤੇ ਉਸ ਖਿਲਾਫ ਚੋਰੀ ਦਾ ਪਰਚਾ ਦਰਜ ਕਰਵਾ ਦਿੱਤਾ ਜਾਵੇਗਾ। 

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਬਿਊਰੋ ਦੀ ਰੇਂਜ ਬਠਿੰਡਾ ਦੀ ਟੀਮ ਨੇ ਉਕਤ ਮੁਲਜਮ ਇਕਬਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ। 

- PTC NEWS

adv-img

Top News view more...

Latest News view more...