Fri, Apr 26, 2024
Whatsapp

ਵਿਜੀਲੈਂਸ ਦਫ਼ਤਰ 'ਚ ਨਹੀਂ ਪੇਸ਼ ਹੋਏ ਸਾਬਕਾ ਮੁੱਖ ਮੰਤਰੀ ਓਪੀ ਸੋਨੀ, ਭਤੀਜੇ ਨੇ ਪੁੱਜ ਕੇ ਮੰਗਿਆ ਹੋਰ ਸਮਾਂ

Written by  Ravinder Singh -- December 06th 2022 03:37 PM -- Updated: December 06th 2022 03:39 PM
ਵਿਜੀਲੈਂਸ ਦਫ਼ਤਰ 'ਚ ਨਹੀਂ ਪੇਸ਼ ਹੋਏ ਸਾਬਕਾ ਮੁੱਖ ਮੰਤਰੀ ਓਪੀ ਸੋਨੀ, ਭਤੀਜੇ ਨੇ ਪੁੱਜ ਕੇ ਮੰਗਿਆ ਹੋਰ ਸਮਾਂ

ਵਿਜੀਲੈਂਸ ਦਫ਼ਤਰ 'ਚ ਨਹੀਂ ਪੇਸ਼ ਹੋਏ ਸਾਬਕਾ ਮੁੱਖ ਮੰਤਰੀ ਓਪੀ ਸੋਨੀ, ਭਤੀਜੇ ਨੇ ਪੁੱਜ ਕੇ ਮੰਗਿਆ ਹੋਰ ਸਮਾਂ

ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਅੱਗੇ ਪੇਸ਼ ਹੋਣ ਲਈ ਖ਼ੁਦ ਨਹੀਂ ਪੁੱਜੇ। ਉਨ੍ਹਾਂ ਦੇ ਭਤੀਜੇ ਵਿਕਾਸ ਸੋਨੀ ਨੇ ਐਸਐਸਪੀ ਵਿਜੀਲੈਂਸ ਦਫ਼ਤਰ ਪੁੱਜਣ ਲਈ ਹਫ਼ਤੇ ਦਾ ਸਮਾਂ ਮੰਗਿਆ ਹੈ। ਕਾਬਿਲੇਗੌਰ ਹੈ ਕਿ ਬੀਤੇ ਮੰਗਲਵਾਰ ਸੋਨੀ ਖੁਦ ਪੇਸ਼ ਹੋਏ ਸਨ ਜਿੱਥੇ ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਵਿਜੀਲੈਂਸ ਦਫ਼ਤਰ 'ਚ ਕਰੀਬ ਢਾਈ ਘੰਟੇ ਪੁੱਛ-ਗਿੱਛ ਕੀਤੀ ਗਈ ਸੀ ਅਤੇ ਆਪਣਾ ਪ੍ਰੋਫਾਰਮਾ ਜਮ੍ਹਾਂ ਕਰਵਾਉਣ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਸੀ ਤੇ ਅੱਜ ਮੰਗਲਵਾਰ ਨੂੰ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਗਿਆ ਸੀ ਪਰ ਕਿਸੇ ਕਾਰਨਾਂ ਕਰਕੇ ਓਮ ਪ੍ਰਕਾਸ਼ ਸੋਨੀ ਅੱਜ ਖੁਦ ਨਹੀਂ ਪੇਸ਼ ਹੋ ਸਕੇ। ਓਪੀ ਸੋਨੀ ਦਾ ਭਤੀਜਾ ਵਿਕਾਸ ਸੋਨੀ ਵਕੀਲ ਦੇ ਨਾਲ ਵਿਜੀਲੈਂਸ ਅੱਗੇ ਪੇਸ਼ ਹੋਇਆ।



ਇਸ ਦੌਰਾਨ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਪਰਿਵਾਰ ਦੇ ਕੋਲ ਤੇ ਉਨ੍ਹਾਂ ਕੋਲ ਕਿੰਨੀ ਜਾਇਦਾਦ ਹੈ, ਉਸ ਦੇ ਵੀ ਕਾਗਜ਼ਾਤ ਉਹ ਜਮ੍ਹਾਂ ਕਰਵਾਉਣਗੇ ਪਰ ਕਿਸੇ ਨਿੱਜੀ ਕਾਰਨਾਂ ਕਾਰਨ ਪ੍ਰਕਾਸ਼ ਸੋਨੀ ਦੀ ਥਾਂ ਵਕੀਲ ਵਿਕਾਸ ਸੋਨੀ ਵਿਜੀਲੈਂਸ ਸਾਹਮਣੇ ਪੇਸ਼ ਹੋਣ ਪੁੱਜੇ। ਇਹ ਜਾਂਚ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਕੀਤੀ ਗਈ ਸੀ। 

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਚਾਰਜਸ਼ੀਟ ਦਾਇਰ, ਆਸ਼ੀਸ਼ ਮਿਸ਼ਰਾ ਸਮੇਤ 14 ਖਿਲਾਫ਼ ਦੋਸ਼ ਆਇਦ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਭਤੀਜੇ ਵਿਕਾਸ ਸੋਨੀ ਨੇ ਕਿਹਾ ਕਿ ਜੋ ਕਾਗਜ਼ ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਤੋਂ ਮੰਗੇ ਗਏ ਸਨ, ਉਨ੍ਹਾਂ ਕਾਗਜ਼ਾਂ ਨੂੰ ਪੂਰਾ ਕਰਨ 'ਚ ਸਮਾਂ ਲੱਗ ਰਿਹਾ ਹੈ, ਜਿਸ ਕਾਰਨ ਵਿਜੀਲੈਂਸ ਵਿਭਾਗ ਤੋਂ ਥੋੜ੍ਹਾ ਸਮਾਂ ਹੋਰ ਮੰਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿਰਫ਼ ਵਿਜੀਲੈਂਸ ਨੇ ਓਮ ਪ੍ਰਕਾਸ਼ ਸੋਨੀ ਦੇ ਹੀ ਜਾਇਦਾਦ ਦੇ ਕਾਗਜ਼ ਹਨ ਹੋਰ ਕਿਸੇ ਰਿਸ਼ਤੇਦਾਰ ਦਸਤਾਵੇਜ਼ ਨਹੀਂ ਮੰਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਜਾਂਚ ਵਿਚ ਵਿਜੀਲੈਂਸ ਦਾ ਪੂਰਾ ਸਹਿਯੋਗ ਕਰ ਰਹੇ ਹਾਂ।

- PTC NEWS

Top News view more...

Latest News view more...