Charanjit singh Channi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖੁੱਲ੍ਹੀ ਚੇਤਾਵਨੀ ਦਿੱਤੀ ਹੈ। ਸੀਐਮ ਮਾਨ ਨੇ ਟਵੀਟ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਭਤੀਜੇ ਵੱਲੋਂ ਖਿਡਾਰੀ ਤੋਂ ਪੈਸੇ ਮੰਗਣ ਬਾਰੇ ਜਾਣਕਾਰੀ ਜਨਤਕ ਕਰਨ ਲਈ ਕਿਹਾ ਹੈ। ਨਹੀਂ ਤਾਂ CM ਭਗਵੰਤ ਮਾਨ ਖੁਦ ਪੰਜਾਬ ਦੇ ਸਾਹਮਣੇ ਪੂਰੀ ਜਾਣਕਾਰੀ ਸਾਂਝੀ ਕਰਨਗੇ।
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਪ੍ਰੈੱਸ ਕਾਨਫਰੰਸ LIVE
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਏ ਗਏ ਦੋਸ਼ਾਂ 'ਤੇ ਸਾਬਕਾ ਸੀ.ਐਮ. ਚਰਨਜੀਤ ਚੰਨੀ ਦਾ ਬਿਆਨ ਸਾਹਮਣੇ ਆਇਆ ਹੈ। ਦਰਅਸਲ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਸੀ.ਐਮ. ਮਾਨ ਵੱਲੋਂ ਲਗਾਏ ਗਏ ਦੋਸ਼ਾਂ ਦਾ ਜਵਾਬ ਦਿੰਦਿਆਂ ਚੰਨੀ ਨੇ ਆਪਣੇ 'ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਚੰਨੀ ਨੇ ਕਿਹਾ ਕਿ ਉਨ੍ਹਾਂ 'ਤੇ ਲੱਗੇ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਸਾਰੇ ਦੋਸ਼ ਝੂਠੇ ਹਨ, ਉਨ੍ਹਾਂ ਦੇ ਭਤੀਜੇ ਨੇ ਵੀ ਅਜਿਹਾ ਕੁਝ ਨਹੀਂ ਕੀਤਾ, ਜਿਵੇਂ ਕਿ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ।
ਚੰਨੀ ਦਾ ਕਹਿਣਾ ਹੈ ਕਿ ਉਸ ਦੇ ਭਤੀਜੇ ਨੇ ਅਜਿਹਾ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਖਿਲਾਫ ਕੋਈ ਸ਼ਿਕਾਇਤ ਹੈ ਤਾਂ ਕੇਸ ਦਰਜ ਕਰੋ। ਚੰਨੀ ਨੇ ਕਿਹਾ ਕਿ ਮੈਂ ਅੱਜ ਤੱਕ ਕਿਸੇ ਤੋਂ ਇੱਕ ਰੁਪਿਆ ਵੀ ਰਿਸ਼ਵਤ ਨਹੀਂ ਲਈ ਹੈ। ਮੈਂ ਅਜਿਹੇ ਝੂਠੇ ਇਲਜ਼ਾਮਾਂ ਤੋਂ ਘਬਰਾਉਣ ਵਾਲਾ ਨਹੀਂ ਅਤੇ ਨਾ ਹੀ ਭੱਜਣ ਵਾਲਾ ਹਾਂ।
- PTC NEWS