Advertisment

ਸਾਬਕ‍ਾ CM ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਕੀਤੀ ਸ਼ੁਰੂ

author-image
Pardeep Singh
Updated On
New Update
ਸਾਬਕ‍ਾ CM ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਕੀਤੀ ਸ਼ੁਰੂ
Advertisment
ਚੰਡੀਗੜ੍ਹ: ਸਾਬਕ‍ਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਸ਼ੁਰੂ ਕੀਤੀ ਹੈ।  ਪਿਛਲੇ ਸਾਲ ਵੀ ਮੁੱਖ ਮੰਤਰੀ ਹੁੰਦੇ ਹੋਏ ਪਰਿਵਾਰ ਸਮੇਤ ਪੈਦਲ ਯਾਤਰਾ ਕੀਤੀ ਸੀ। ਅੱਜ  ਸਾਹਿਬਜ਼ਾਦਿਆਂ, ਸ਼ਹੀਦ‍ਾਂ ਦੀ ਯਾਦ 'ਚ ਸ਼ਹੀਦੀ ਜੋੜ ਮੇਲ ਦਾ ਪਹਿਲਾ ਦਿਨ ਹੈ। ਮਿਲੀ ਜਾਣਕਾਰੀ ਅਨੁਸਾਰ ਚੰਨੀ ਦੇ ਨਾਲ ਵੱਡੀ ਗਿਣਤੀ 'ਚ ਸਮਰਥਕ ਵੀ ਯਾਤਰਾ ਕਰ ਰਹੇ ਹਨ।
Advertisment


ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਦੌਰੇ ਤੋਂ ਪਰਤ ਕੇ ਮੁੜ ਸਿਆਸਤ ਵਿਚ ਸਰਗਰਮ ਹੋ ਗਏ ਹਨ। ਚੰਨੀ ਨੇ ਵਿਦੇਸ਼ ਦੌਰੇ ਤੋਂ ਪਰਤਣ ਮਗਰੋਂ ਸਭ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਸੀ। ਇਸ ਪਿੱਛੋਂ ਉਨ੍ਹਾਂ ਨੇ ਕਾਂਗਰਸ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਨਾਲ ਵੀ ਚਰਚਾ ਕੀਤੀ।


Advertisment
ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਪੁੱਜੇ। ਚੰਨੀ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਰਾਤ ਉਥੇ ਹੀ ਕੱਟੀ। ਇਹ ਜਾਣਕਾਰੀ ਖੁਦ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਦਿੱਤੀ ਹੈ।ਚਰਨਜੀਤ ਸਿੰਘ ਚੰਨੀ ਟਵੀਟ ਕਰਕੇ ਖ਼ੁਦ ਬਲਕੌਰ ਸਿੰਘ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ 'ਚ ਉਹ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਬੈਠੇ ਨਜ਼ਰ ਆ ਰਹੇ ਹਨ।


ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਪਿੰਡ ਮੂਸੇਵਾਲਾ ਵਿਚ ਹੀ ਚਰਨਜੀਤ ਸਿੰਘ ਚੰਨੀ ਸਿੱਧੂ ਨੂੰ ਸੰਮਨ ਸੌਂਪੇ। ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਆਈ.ਪੀ.ਸੀ ਦੀ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਵਿੱਚ ਸੌਂਪਿਆ ਗਿਆ ਹੈ। ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਵਿੱਚ ਦਰਜ ਹੋਏ ਕੇਸ ਦੇ ਸਬੰਧ ਵਿੱਚ ਚਰਨਜੀਤ ਸਿੰਘ ਚੰਨੀ ਨੂੰ 12 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।


ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਆ ਰਿਹਾ ਸੀ ਤਾਂ ਮੈਨੂੰ ਪੁਲਿਸ ਨੇ ਕਿਹਾ ਕਿ ਜੇ ਤੁਸੀਂ ਮਾਨਸਾ ਵਿਚ ਦਾਖਲ ਹੋਏ ਤਾਂ ਗ੍ਰਿਫ਼ਤਾਰ ਕੀਤਾ ਜਾਵੇਗਾ ਪਰ ਸਿੱਧੂ ਮੂਸੇਵਾਲੇ ਦੀ ਦੁਖਦਾਈ ਘਟਨਾ ਦੇ ਸਬੰਧ 'ਚ ਪਰਿਵਾਰ ਨੂੰ ਮਿਲਣਾ ਸੀ। ਜਦੋਂ ਮੈਂ ਇੱਥੇ ਆਇਆ ਤਾਂ ਮੈਨੂੰ ਪੁਲਿਸ ਨੇ ਸੰਮਨ ਸੌਂਪ ਦਿੱਤਾ। ਉਨ੍ਹਾਂ ਕਿਹਾ ਕਿ ਉਹ ਝੂਠਾ ਪਰਚਾ ਸੀ ਤੇ ਉਸ ਵਿੱਚ ਮੇਰਾ ਪੱਖ ਵੀ ਨਹੀਂ ਲਿਆ ਗਿਆ। ਜੇਕਰ ਪੁਲਿਸ ਨੇ ਕੋਈ ਪੁੱਛਗਿੱਛ ਕਰਨੀ ਸੀ ਤਾਂ ਦੋ ਮਹੀਨੇ ਪਹਿਲਾਂ ਵੀ ਕੀਤੀ ਜਾ ਸਕਦੀ ਸੀ ਪਰ ਅੱਜ ਜਦ ਉਹ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਮਿਲਣ ਆਏ ਤਾਂ ਪੁਲਿਸ ਵੱਲੋਂ ਅਜਿਹਾ ਕਰਨਾ ਮਾੜੀ ਗੱਲ ਹੈ।
- PTC NEWS
latest-news punjabi-news charanjitsinghchanni
Advertisment

Stay updated with the latest news headlines.

Follow us:
Advertisment