Tue, Nov 10, 2026
Whatsapp

ਚੰਦੂਮਾਜਰਾ ਦੀ ਘਰ ਵਾਪਸੀ ਤੋਂ ਬਾਅਦ ਅਕਾਲੀ ਦਲ 'ਚ ਸਿਆਸੀ ਹਲਚਲ ਤੇਜ਼, ਗੁਰਦੇਵ ਸਿੰਘ ਪੁਨੀਆ ਸਾਥੀਆਂ ਸਮੇਤ ਪਾਰਟੀ ’ਚ ਹੋਏ ਸ਼ਾਮਲ

ਪੁਰਾਣੇ ਆਗੂਆਂ ਤੇ ਨਵੇਂ ਚਿਹਰਿਆਂ ਦੇ ਪਾਰਟੀ ਨਾਲ ਜੁੜਨ ਦਾ ਸਿਲਸਿਲਾ ਸ਼ੁਰੂ

Reported by:  PTC News Desk  Edited by:  Jaswinder Kaur -- November 10th 2026 08:48 PM -- Updated: November 10th 2026 08:50 PM
ਚੰਦੂਮਾਜਰਾ ਦੀ ਘਰ ਵਾਪਸੀ ਤੋਂ ਬਾਅਦ ਅਕਾਲੀ ਦਲ 'ਚ ਸਿਆਸੀ ਹਲਚਲ ਤੇਜ਼, ਗੁਰਦੇਵ ਸਿੰਘ ਪੁਨੀਆ ਸਾਥੀਆਂ ਸਮੇਤ ਪਾਰਟੀ ’ਚ ਹੋਏ ਸ਼ਾਮਲ

ਚੰਦੂਮਾਜਰਾ ਦੀ ਘਰ ਵਾਪਸੀ ਤੋਂ ਬਾਅਦ ਅਕਾਲੀ ਦਲ 'ਚ ਸਿਆਸੀ ਹਲਚਲ ਤੇਜ਼, ਗੁਰਦੇਵ ਸਿੰਘ ਪੁਨੀਆ ਸਾਥੀਆਂ ਸਮੇਤ ਪਾਰਟੀ ’ਚ ਹੋਏ ਸ਼ਾਮਲ

Former Congress leader Gurdev Singh Punia Joins Akali Dal : ਪਟਿਆਲਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਸਰਗਰਮੀ ਲਗਾਤਾਰ ਵਧਦੀ ਦਿਖਾਈ ਦੇ ਰਹੀ ਹੈ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਨਾਲ ਪੁਰਾਣੇ ਆਗੂਆਂ ਅਤੇ ਨਵੇਂ ਚਿਹਰਿਆਂ ਦੇ ਜੁੜਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।

ਇਸੇ ਤਹਿਤ ਅੱਜ ਪਟਿਆਲਾ ਦੇ ਘੁੰਮਣ ਨਗਰ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਸਾਬਕਾ ਕਾਂਗਰਸੀ ਆਗੂ ਗੁਰਦੇਵ ਸਿੰਘ ਪੁਨੀਆ ਨੇ ਆਪਣੇ ਵੱਡੀ ਗਿਣਤੀ ਸਮਰਥਕਾਂ ਸਮੇਤ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਦੱਸਣਯੋਗ ਹੈ ਕਿ ਪ੍ਰੋ. ਚੰਦੂਮਾਜਰਾ ਦੀ ਪਾਰਟੀ ਵਿੱਚ ਵਾਪਸੀ ਤੋਂ ਬਾਅਦ ਇਹ ਦੂਜਾ ਅਜਿਹਾ ਪ੍ਰੋਗਰਾਮ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ।

ਇਹ ਵੀ ਪੜ੍ਹੋ :  

ਸਭ ਤੋਂ ਦਲੇਰਾਨਾ ਕੌਮ ’ਤੇ ਨਸ਼ਿਆਂ ਦਾ ਹਮਲਾ, ਪੰਜਾਬੀਆਂ ਦੀ ਰਾਖੀ ਵਾਸਤੇ ਇਕਜੁੱਟ ਹੋਣ ਦੀ ਲੋੜ- ਹਰਸਿਮਰਤ ਕੌਰ ਬਾਦਲ

ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਲੋਕਾਂ ਵੱਲੋਂ ਮਿਲ ਰਹੇ ਸਮਰਥਨ ਨਾਲ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਇਸ ਪ੍ਰੋਗਰਾਮ ਵਿੱਚ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ : 

Election 2027: ਚੋਣ ਕਮਿਸ਼ਨ ਦੇ ਯੂ.ਪੀ. ਸਮੇਤ 5 ਰਾਜਾਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼, ਨਿਰਪੱਖਤਾ ਅਤੇ ਪਾਰਦਰਸ਼ਤਾ ਰੱਖਣ ਦੀ ਅਪੀਲ !

ਪ੍ਰੇਮ ਸਿੰਘ ਚੰਦੂਮਾਜਰਾ ਦੀ ਵਾਪਸੀ ਤੋਂ ਬਾਅਦ ਪਟਿਆਲਾ ਵਿੱਚ ਅਕਾਲੀ ਦਲ ਦੀ ਵਧ ਰਹੀ ਸਰਗਰਮੀ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੀ ਅਹਿਮ ਮੰਨਿਆ ਜਾ ਰਿਹਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK