Kulbir Singh Zira: ਕਾਂਗਰਸੀ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਗਿਆ ਰਿਹਾਅ, ਜਾਣੋ ਕੀ ਸੀ ਮਾਮਲਾ
Kulbir Singh Zira: ਸਾਬਕਾ ਕਾਂਗਰਸੀ ਵਿਧਾਇਕ ਅਤੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਹਾਈਕੋਰਟ ਨੇ ਸੂਬਾ ਸਰਕਾਰ ਤੋਂ ਪੁੱਛਿਆ ਹੈ ਕਿ ਕਿਵੇਂ ਕੁਲਬੀਰ ਸਿੰਘ ਜ਼ੀਰਾ ਨੂੰ 24 ਘੰਟੇ ਬਾਅਦ ਵੀ ਆਈਪੀਸੀ ਦੀ ਧਾਰਾ 104 ਅਤੇ 151 ਤਹਿਤ ਬਿਨਾਂ ਕਿਸੇ ਹੁਕਮ ਦੇ ਵਧਾਏ ਹਿਰਾਸਤ ਵਿੱਚ ਰੱਖਿਆ ਗਿਆ।
ਦੱਸ ਦਈਏ ਕਿ ਕਾਂਗਰਸ ਪਾਰਟੀ ਦੇ ਜ਼ੀਰਾ ਹਲਕੇ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਅੱਜ ਹਾਈ ਕੋਰਟ ਵੱਲੋਂ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਗਈ ਤੇ ਜ਼ੀਰਾ ਨੂੰ ਹੁਣ ਰੂਪਨਗਰ ਜੇਲ ’ਚੋ ਰਿਹਾਅ ਕਰ ਦਿੱਤਾ ਗਿਆ ਹੈ। ਜ਼ੀਰਾ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਇਸ ਔਖੀ ਘੜੀ ਵਿਚ ਸਾਥ ਦੇਣ ਵਾਲਿਆਂ ਦਾ ਧੰਨਵਾਦ ਕੀਤਾ।
ਕਾਬਿਲੇਗੌਰ ਹੈ ਕਿ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਦੇ ਬੀ.ਆਈ.ਡੀ.ਪੀ.ਓ ਦਫ਼ਤਰ ਵਿੱਚ ਤਿੰਨ ਦਿਨ ਅਤੇ ਰਾਤਾਂ ਤੱਕ ਧਰਨਾ ਦਿੱਤਾ ਸੀ ਅਤੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਅੰਦਰ ਧਰਨਾ ਵੀ ਦਿੱਤਾ ਸੀ। ਜਿਸ ਤੋਂ ਬਾਅਦ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ ਪੁਲਿਸ ਵੱਲੋਂ ਐਫ.ਆਈ.ਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ 17 ਅਕਤੂਬਰ ਨੂੰ ਜ਼ੀਰਾ ਨੂੰ ਉਸ ਦੇ ਘਰੋਂ ਤੜਕੇ ਸਵੇਰੇ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Balwinder Kaur Death: ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਮ੍ਰਿਤਕ ਦੇਹ ਹੋਈ ਬਰਾਮਦ, ਇੱਥੇ ਜਾਣੋ ਪੂਰਾ ਮਾਮਲਾ
- PTC NEWS