Panchayat fund scam: ਭ੍ਰਿਸ਼ਟਾਚਾਰ ਦੇ ਮਾਮਲੇ 'ਚ ਫਸੇ ਸਾਬਕਾ ਕਾਂਗਰਸੀ ਵਿਧਾਇਕ ਮਦਨਲਾਲ ਜਲਾਲਪੁਰਾ ਨੂੰ ਫਿਲਹਾਲ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਦੱਸ ਦਈਏ ਕਿ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ 'ਤੇ ਸੁਣਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਪਟਿਆਲਾ ਦੇ ਸ਼ੰਭੂ ਬਲਾਕ ਦੇ 5 ਪਿੰਡਾਂ ਦੀ ਪੰਚਾਇਤ ਜ਼ਮੀਨ ਘੁਟਾਲੇ ’ਚ ਸਾਬਕਾ ਕਾਂਗਰਸੀ ਵਿਧਾਇਕ ਮਦਨਲਾਲ ਜਲਾਲਪੁਰ ਘਿਰੇ ਹੋਏ ਹਨ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ ਸਬੰਧੀ ਸਟੇਟਸ ਰਿਪੋਰਟ ਨੂੰ ਹਾਈਕੋਰਟ ’ਚ ਸੌਂਪ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਜਦੋਂ ਜਲਾਲਪੁਰ ਦੇ ਵਕੀਲ ਨੇ ਸਟੇਟਸ ਰਿਪੋਰਟ 'ਤੇ ਆਪਣਾ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਤਾਂ ਹਾਈਕੋਰਟ ਨੇ ਸੁਣਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ। ਇਸ ਮਾਮਲੇ ਚ ਵਿਜੀਲੈਂਸ ਨੇ ਪਿਛਲੇ ਸਾਲ ਮਈ ’ਚ ਪੀਸੀ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਸੀ।
- PTC NEWS