Former DIG Harcharan Bhullar ਨੇ ਗ੍ਰਿਫ਼ਤਾਰੀ ਖਿਲਾਫ ’ਚ ਹਾਈ ਕੋਰਟ ਦਾ ਕੀਤਾ ਰੁਖ਼, ਆਪਣੀ ਗ੍ਰਿਫਤਾਰੀ ਨੂੰ ਦੱਸਿਆ ਪੂਰੀ ਤਰ੍ਹਾਂ 'ਗਲਤ'
Former DIG Harcharan Bhullar News : ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਆਪਣੀ ਗ੍ਰਿਫ਼ਤਾਰੀ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਕੀਤੀ ਹੈ। ਉਨ੍ਹਾਂ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ਵਿੱਚ ਉਨ੍ਹਾਂ ਸੀਬੀਆਈ ਦੇ ਅਧਿਕਾਰ ਖੇਤਰ 'ਤੇ ਸਵਾਲ ਉਠਾਏ ਹਨ। ਉਨ੍ਹਾਂ ਦਲੀਲ ਦਿੱਤੀ ਹੈ ਕਿ ਉਹ ਪੰਜਾਬ ਵਿੱਚ ਕੰਮ ਕਰ ਰਹੇ ਹਨ।
ਅਜਿਹੀ ਸਥਿਤੀ ਵਿੱਚ, ਸੀਬੀਆਈ ਨੂੰ ਦਿੱਲੀ ਸਪੈਸ਼ਲ ਪੁਲਿਸ ਐਸਟੈਬਲਿਸ਼ਮੈਂਟ (ਡੀਐਸਪੀਈ) ਐਕਟ, 1946 ਦੀ ਧਾਰਾ 6 ਦੇ ਤਹਿਤ ਪੰਜਾਬ ਸਰਕਾਰ ਤੋਂ ਇਜਾਜ਼ਤ ਲੈਣੀ ਚਾਹੀਦੀ ਸੀ। ਭੁੱਲਰ ਨੇ ਅੱਗੇ ਦਲੀਲ ਦਿੱਤੀ ਕਿ ਪੰਜਾਬ ਵਿਜੀਲੈਂਸ ਬਿਊਰੋ ਪਹਿਲਾਂ ਹੀ ਸੀਬੀਆਈ ਦੇ ਸਾਹਮਣੇ ਇਸੇ ਅਪਰਾਧ ਲਈ ਐਫਆਈਆਰ ਦਰਜ ਕਰ ਚੁੱਕਾ ਹੈ। ਦੋਵਾਂ ਵਿੱਚ ਅੱਧੇ ਘੰਟੇ ਦਾ ਸਮਾਂ ਅੰਤਰ ਹੈ।
ਕਾਬਿਲੇਗੌਰ ਹੈ ਕਿ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਨੇ 16 ਅਕਤੂਬਰ, 2025 ਨੂੰ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸ ਦੇ ਟਿਕਾਣਿਆਂ 'ਤੇ ਬਾਅਦ ਵਿੱਚ ਛਾਪੇਮਾਰੀ ਕਰਨ 'ਤੇ ਕਰੋੜਾਂ ਰੁਪਏ ਦੀ ਨਕਦੀ, ਸੋਨਾ ਅਤੇ ਜਾਇਦਾਦ ਦੇ ਦਸਤਾਵੇਜ਼ ਮਿਲੇ। ਪੰਜਾਬ ਸਰਕਾਰ ਨੇ 19 ਅਕਤੂਬਰ ਨੂੰ ਉਸਨੂੰ ਮੁਅੱਤਲ ਕਰ ਦਿੱਤਾ। ਇਸ ਤੋਂ ਬਾਅਦ, 29 ਅਕਤੂਬਰ, 2025 ਨੂੰ, ਸੀਬੀਆਈ ਨੇ ਉਸਦੇ ਖਿਲਾਫ ਦੂਜੀ ਐਫਆਈਆਰ ਦਰਜ ਕੀਤੀ, ਜਿਸ ਵਿੱਚ ਉਸਦੀ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ ਲਗਾਇਆ ਗਿਆ। ਇਸ ਤੋਂ ਪਹਿਲਾਂ, ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਉਸਦੇ ਖਿਲਾਫ ਕੇਸ ਦਰਜ ਕੀਤਾ ਸੀ। ਨਵੰਬਰ 2025 ਵਿੱਚ, ਇੱਕ ਅਦਾਲਤ ਨੇ ਉਸਨੂੰ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ, ਅਤੇ ਮਾਮਲੇ ਦੀ ਹੋਰ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ : Shiromani Akali Dal News : ਸੰਸਦ 'ਚ ਸੰਵਿਧਾਨਕ (131ਵਾਂ ਸੋਧ) ਬਿੱਲ ਪੇਸ਼ ਨਾ ਕੀਤਾ ਜਾਵੇ ,ਸੁਖਬੀਰ ਸਿੰਘ ਬਾਦਲ ਨੇ ਕੇਂਦਰ ਨੂੰ ਕੀਤੀ ਅਪੀਲ
- PTC NEWS