PSEB New Chairman : ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ, ਜਾਣੋ ਕੌਣ ਹਨ ਡਾ. ਅਮਰਪਾਲ ਸਿੰਘ
Former IAS Amarpal Singh : ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਨਵਾਂ ਚੇਅਰਮੈਨ ਮਿਲ ਗਿਆ ਹੈ। ਪੰਜਾਬ ਸਰਕਾਰ ਵੱਲੋਂ ਡਾ. ਅਮਰਪਾਲ ਸਿੰਘ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਡਾ. ਅਮਰਪਾਲ ਸਿੰਘ ਦੀ ਨਿਯੁਕਤੀ 3 ਸਾਲ ਦੇ ਸਮੇਂ ਲਈ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਇਸ ਨਿਯੁਕਤੀ ਸਬੰਧੀ ਬਾਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਦੱਸ ਦਈਏ ਨਵੇਂ ਚੇਅਰਮੈਨ ਲਾਏ ਗਏ ਡਾ. ਅਮਰਪਾਲ ਸਿੰਘ ਸਾਬਕਾ ਆਈਏਐਸ ਅਧਿਕਾਰੀ ਹਨ।
ਪੰਜਾਬ ਸਰਕਾਰ ਨੇ ਇਹ ਨਿਯੁਕਤੀ ਪੰਜਾਬ ਸਕੂਲ ਸਿੱਖਿਆ ਬੋਰਡ (ਸੋਧ) ਐਕਟ, 2017 ਦੀ ਧਾਰਾ 4(2) ਤਹਿਤ ਦਿੱਤੀ ਗਈ ਹੈ।
- PTC NEWS