Sun, Feb 22, 2026
Whatsapp

Takht Sri Patna Sahib ਦੇ ਸਾਬਕਾ ਜਥੇਦਾਰ ਗਿ. ਰਣਜੀਤ ਸਿੰਘ ਗੌਹਰ-ਏ-ਮਸਕੀਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ’ਚ ਗਿ. ਰਘਬੀਰ ਸਿੰਘ ਖਿਲਾਫ ਮੰਗ ਪੱਤਰ

Giani Raghbir Singh Controversy : ਸਾਬਕਾ ਜਥੇਦਾਰ ਰਣਜੀਤ ਸਿੰਘ ਗੌਹਰ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਪ੍ਰਾਪਰਟੀ ਦੀ ਜਾਂਚ ਕੀਤੀ ਜਾਵੇ, ਕਿਉਂਕਿ ਪਾਸ਼ ਇਲਾਕਿਆਂ ਦੇ ਵਿੱਚ ਉਨ੍ਹਾਂ ਦੀਆਂ ਕੋਠੀਆਂ ਹਨ ਅਤੇ ਜਥੇਦਾਰ ਦੇ ਅਹੁਦੇ ’ਤੇ ਰਹਿ ਕੇ ਇਨ੍ਹਾਂ ਕੋਲ ਕਿਸ ਤਰ੍ਹਾਂ ਇੰਨੇ ਪੈਸੇ ਇਕੱਤਰ ਹੋਏ ਇਸ ਦੀ ਜਾਣਕਾਰੀ ਜਰੂਰ ਦਿੱਤੀ ਜਾਵੇ।

Reported by:  PTC News Desk  Edited by:  Aarti -- February 22nd 2026 04:50 PM -- Updated: February 22nd 2026 05:32 PM
Takht Sri Patna Sahib ਦੇ ਸਾਬਕਾ ਜਥੇਦਾਰ ਗਿ. ਰਣਜੀਤ ਸਿੰਘ ਗੌਹਰ-ਏ-ਮਸਕੀਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ’ਚ ਗਿ. ਰਘਬੀਰ ਸਿੰਘ ਖਿਲਾਫ ਮੰਗ ਪੱਤਰ

Takht Sri Patna Sahib ਦੇ ਸਾਬਕਾ ਜਥੇਦਾਰ ਗਿ. ਰਣਜੀਤ ਸਿੰਘ ਗੌਹਰ-ਏ-ਮਸਕੀਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ’ਚ ਗਿ. ਰਘਬੀਰ ਸਿੰਘ ਖਿਲਾਫ ਮੰਗ ਪੱਤਰ

Giani Raghbir Singh Controversy : ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੌਜੂਦਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਅਕਾਲੀ ਦਲ ਦੇ ਉੱਤੇ ਕਈ ਸਵਾਲੀਆਂ ਨਿਸ਼ਾਨ ਖੜੇ ਕੀਤੇ ਗਏ, ਜਿਸ ਤੋਂ ਬਾਅਦ ਹੁਣ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।

ਸਾਬਕਾ ਜਥੇਦਾਰਾਂ ਦੀ ਜਾਇਦਾਦ ਦੀ ਹੋਵੇ ਜਾਂਚ : ਗਿਆਨੀ ਰਣਜੀਤ ਸਿੰਘ ਗੌਹਰ


ਦੱਸ ਦਈਏ ਕਿ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਗੌਹਰ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿੱਚ ਉਨ੍ਹਾਂ ਵੱਲੋਂ ਗਿਆਨੀ ਰਘਬੀਰ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਾਪਰਟੀ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ।

ਸਾਬਕਾ ਜਥੇਦਾਰ ਰਣਜੀਤ ਸਿੰਘ ਗੌਹਰ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਪ੍ਰਾਪਰਟੀ ਦੀ ਜਾਂਚ ਕੀਤੀ ਜਾਵੇ, ਕਿਉਂਕਿ ਪਾਸ਼ ਇਲਾਕਿਆਂ ਦੇ ਵਿੱਚ ਉਨ੍ਹਾਂ ਦੀਆਂ ਕੋਠੀਆਂ ਹਨ ਅਤੇ ਜਥੇਦਾਰ ਦੇ ਅਹੁਦੇ ’ਤੇ ਰਹਿ ਕੇ ਇਨ੍ਹਾਂ ਕੋਲ ਕਿਸ ਤਰ੍ਹਾਂ ਇੰਨੇ ਪੈਸੇ ਇਕੱਤਰ ਹੋਏ ਇਸ ਦੀ ਜਾਣਕਾਰੀ ਜਰੂਰ ਦਿੱਤੀ ਜਾਵੇ। ਹਾਲਾਂਕਿ ਮੰਗ ਪੱਤਰ ਦੇਣ ਤੋਂ ਬਾਅਦ ਰਣਜੀਤ ਸਿੰਘ ਗੋਹਰ ਵੱਲੋਂ ਮੀਡੀਆ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਕੋਲੋਂ ਪੁਖਤਾ ਸਬੂਤ ਹਨ ਤਾਂ ਉਹ ਵੀ ਕੌਮ ਦੇ ਅੱਗੇ ਪੇਸ਼ ਕੀਤੇ ਜਾਣ ਤਾਂ ਜੋ ਕਿ ਇਸਦਾ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕੱਢਿਆ ਜਾ ਸਕੇ। 

ਇਹ ਵੀ ਪੜ੍ਹੋ : Gurdaspur ’ਚ 2 ਪੁਲਿਸ ਮੁਲਾਜ਼ਮਾਂ ਦੀ ਮੌਤ; ਦੋਰਾਂਗਲਾ ਥਾਣੇ ਅਧੀਨ ਪੁਲਿਸ ਚੈੱਕ ਪੋਸਟ ’ਤੇ ਮਿਲੀਆਂ ਮ੍ਰਿਤਕ ਦੇਹਾਂ

ਦੱਸਣ ਯੋਗ ਹੈ ਕੀ ਗਿਆਨੀ ਰਘਬੀਰ ਸਿੰਘ ਵੱਲੋਂ ਵਿਵਾਦਤ ਬਿਆਨਬਾਜ਼ੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਵੱਲੋਂ 72 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਸੀ, ਜਿਸ ਵਿੱਚ ਸਾਫ ਤੌਰ 'ਤੇ ਕਿਹਾ ਗਿਆ ਸੀ ਕਿ ਜੇਕਰ ਉਹਨਾਂ ਕੋਲ ਕੋਈ ਪੁਖਤਾ ਸਬੂਤ ਹਨ ਤਾਂ ਉਹ ਪੇਸ਼ ਕੀਤੇ ਜਾਣ।

- PTC NEWS

Top News view more...

Latest News view more...

PTC NETWORK
PTC NETWORK