Tue, Nov 10, 2026
Whatsapp

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ

ਸਾਬਕਾ ਮੰਤਰੀ ਤੇ ‘ਆਪ’ ਆਗੂ ਲਾਲਜੀਤ ਸਿੰਘ ਭੁੱਲਰ ਨੇ ਟਵੀਟ ਕਰ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ।

Reported by:  PTC News Desk  Edited by:  Amritpal Singh -- November 10th 2026 11:07 AM -- Updated: November 10th 2026 11:12 AM
ਸਾਬਕਾ ਮੰਤਰੀ ਲਾਲਜੀਤ ਸਿੰਘ  ਭੁੱਲਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ

ਚੰਡੀਗੜ੍ਹ- ਸਾਬਕਾ ਮੰਤਰੀ ਤੇ ‘ਆਪ’ ਆਗੂ ਲਾਲਜੀਤ ਸਿੰਘ ਭੁੱਲਰ ਨੇ ਟਵੀਟ ਕਰ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਪਾਈ ਇਕ ਪੋਸਟ ਵਿਚ ਲਿਖਿਆ ਕਿ ਦਾਸ ਨੇ ਪੱਟੀ ਹਲਕੇ ਦੇ ਭੈਣ-ਭਰਾਵਾਂ ਵਲੋਂ ਦਾਸ ਨੂੰ ਪਾਰਟੀ ਵਲੋਂ ਦੁਬਾਰਾ ਚੋਣਾਂ ਲੜਾਉਣ ਬਾਰੇ ਸੁਣਿਆ, ਪਰ ਦਾਸ ਨੇ ਚੋਣ ਨਹੀਂ ਲੜਨੀ। ਦਾਸ ਪੱਟੀ ਹਲਕੇ ਦੇ ਸਾਰੇ ਭੈਣ-ਭਰਾਵਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹੈ ਅਤੇ ਦਾਸ ਦਾ ਤੁਹਾਡੀਆਂ ਭਾਵਨਾਵਾਂ ਅੱਗੇ, ਤੁਹਾਡੇ ਪੈਰਾਂ ਵਿਚ ਸਿਰ ਝੁਕਦਾ ਹੈ। ਦਾਸ ਪੱਟੀ ਹਲਕੇ ਦੇ ਸਾਰੇ ਭੈਣ-ਭਰਾਵਾਂ ਦਾ ਸਾਰੀ ਜ਼ਿੰਦਗੀ ਰਿਣੀ ਰਹੇਗਾ, ਜਿਨ੍ਹਾਂ ਭੈਣ-ਭਰਾਵਾਂ ਨੇ ਦਾਸ ਦਾ ਹਰ ਸਮੇਂ ਸਾਥ ਦਿੱਤਾ, ਸਭ ਦਾ ਬਹੁਤ-ਬਹੁਤ ਧੰਨਵਾਦ।

ਲਾਲਜੀਤ ਸਿੰਘ ਭੁੱਲਰ ਦੇ ਵੱਲੋਂ ਆਪਣੇ ਪਰਿਵਾਰ ਨਾਲ ਸਰਕਾਰੀ STD ਰਾਹੀਂ ਸੰਪਰਕ ਕਰਕੇ ਇਹ ਜਾਣਕਾਰੀ Facebook page ਚਲਾਉਣ ਵਾਲੇ ਰਾਹੀਂ ਪੋਸਟ ਪਵਾ ਕੇ ਸਾਂਝੀ ਕੀਤੀ ਗਈ ਹੈ। ਮੇਰੀ ਸਭ media channels ਨੂੰ ਹੱਥ ਜੋੜ ਕਿ ਬੇਨਤੀ ਹੈ ਕਿ ਇਸ ਉੱਪਰ ਕੁਝ ਨਾ ਬੋਲਿਆ, ਲਿਖਿਆ ਜਾਵੇ, ਇਹ ਮੇਰਾ ਨਿੱਜੀ ਫ਼ੈਸਲਾ ਹੈ ਤੇ ਇਸ ਉੱਤੇ ਕੋਈ ਬਹਿਸ ਨਾ ਹੋਵੇ। ਸਭ ਦਾ ਧੰਨਵਾਦ।



ਆਪ ਵੱਲੋਂ ਹਾਲ ਹੀ ਵਿੱਚ ਜਸਕੰਵਰ ਸਿੰਘ, ਜਿਨ੍ਹਾਂ ਨੂੰ ਜੱਸਾ ਪੱਟੀ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਪੱਟੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਸਾਬਕਾ ਪਹਿਲਵਾਨ ਜੱਸਾ ਪੱਟੀ ਲਈ ਸਿਆਸੀ ਰਾਹ ਆਸਾਨ ਨਹੀਂ ਰਿਹਾ ਹੈ।

ਪੱਟੀ ਵਿੱਚ ਇਹ ਨਿਯੁਕਤੀ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਗਈ ਸੀ, ਜੋ ਫਿਲਹਾਲ ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ।

ਹੋਰ ਪੜ੍ਹੋ- ਕਪੂਰਥਲਾ 'ਚ ਪਟਾਕੇ ਚਲਾਉਂਦੇ ਸਮੇਂ 22 ਸਾਲ ਦੇ ਨੌਜਵਾਨ ਦਾ ਗੋਲ਼ੀ ਮਾਰ ਕਤਲ, 2 ਭਰਾਵਾਂ 'ਤੇ ਇਲਜ਼ਾਮ

ਰੰਧਾਵਾ ਦੀ ਮੌਤ 21 ਮਾਰਚ 2026 ਨੂੰ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲਣ ਨਾਲ ਹੋਈ ਸੀ। ਆਪਣੀ ਮੌਤ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਵੀਡੀਓ ਸੰਦੇਸ਼ ਰਿਕਾਰਡ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੇ ਭੁੱਲਰ ’ਤੇ ਵੇਅਰਹਾਊਸ ਉਸਾਰੀ ਟੈਂਡਰਾਂ ਦੀ ਅਲਾਟਮੈਂਟ ਨੂੰ ਲੈ ਕੇ ਖੱਜਲ-ਖ਼ੁਆਰੀ ਅਤੇ ਦਬਾਅ ਪਾਉਣ ਦੇ ਦੋਸ਼ ਲਾਏ ਸਨ।


ਇਸ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਪੱਖ ਜਾਂਚ ਦੀ ਸਹੂਲਤ ਲਈ ਭੁੱਲਰ, ਜਿਨ੍ਹਾਂ ਕੋਲ ਉਸ ਸਮੇਂ ਟਰਾਂਸਪੋਰਟ ਅਤੇ ਜੇਲ੍ਹ ਵਿਭਾਗ ਸਨ, ਨੂੰ ਅਸਤੀਫ਼ਾ ਦੇਣ ਲਈ ਕਿਹਾ ਸੀ। ਭੁੱਲਰ ਨੇ ਉਸੇ ਦਿਨ ਅਸਤੀਫ਼ਾ ਦੇ ਦਿੱਤਾ ਸੀ।


ਅੰਮ੍ਰਿਤਸਰ ਪੁਲਿਸ ਨੇ ਬਾਅਦ ਵਿੱਚ ਰੰਧਾਵਾ ਦੀ ਪਤਨੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਅਤੇ ਅਪਰਾਧਿਕ ਧਮਕੀਆਂ ਦੇਣ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੇ ਸਬੰਧ ਵਿੱਚ ਭੁੱਲਰ ਨੂੰ 23 ਮਾਰਚ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK