Mon, Oct 19, 2026
Whatsapp

ਮਾਣਹਾਨੀ ਮਾਮਲੇ ’ਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੋਸ਼ੀ ਕਰਾਰ,ਇਕ ਸਾਲ ਦੀ ਸੁਣਾਈ ਸਜ਼ਾ

ਪਟਿਆਲਾ ਵਿਖੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀ.ਜੇ.ਐਮ.) ਏਕਤਾ ਸਹੋਤਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਦੋਸ਼ੀ ਕਰਾਰ ਦਿੱਤਾ ਹੈ।

Reported by:  PTC News Desk  Edited by:  Amritpal Singh -- October 19th 2026 07:40 PM -- Updated: October 19th 2026 07:58 PM
ਮਾਣਹਾਨੀ ਮਾਮਲੇ ’ਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੋਸ਼ੀ ਕਰਾਰ,ਇਕ ਸਾਲ ਦੀ ਸੁਣਾਈ ਸਜ਼ਾ

ਮਾਣਹਾਨੀ ਮਾਮਲੇ ’ਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੋਸ਼ੀ ਕਰਾਰ,ਇਕ ਸਾਲ ਦੀ ਸੁਣਾਈ ਸਜ਼ਾ

Simarjit Singh Bains sentenced- ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।ਬ੍ਰਹਮ ਮਹਿੰਦਰਾ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਪਟਿਆਲਾ ਅਦਾਲਤ ਦਾ ਫੈਸਲਾ ਆਇਆ ਹੈ। ਪਟਿਆਲਾ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (CJM) ਏਕਤਾ ਸਹੋਤਾ ਦੀ ਅਦਾਲਤ ਨੇ 19 ਅਕਤੂਬਰ, 2026 ਨੂੰ ਇਸ ਮਾਮਲੇ ਵਿੱਚ ਫੈਸਲਾ ਸੁਣਾਇਆ।

ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਗਿਆ।

ਇਹ ਮਾਮਲਾ ਸਾਲ 2018 ਵਿੱਚ ਪੰਜਾਬ ਸਿਹਤ ਵਿਭਾਗ ਦੁਆਰਾ ਦਵਾਈਆਂ ਦੀ ਖਰੀਦ ਅਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਦਵਾਈਆਂ ਦੀ ਸਪਲਾਈ ਨਾਲ ਜੁੜੇ ਦੋਸ਼ਾਂ ਨਾਲ ਸਬੰਧਤ ਸੀ।

ਬੈਂਸ ਨੇ ਬ੍ਰਹਮ ਮਹਿੰਦਰਾ 'ਤੇ 'ਆਰਬਰ ਬਾਇਓਟੈਕ' (Arbour Biotech) ਨਾਮਕ ਇੱਕ ਫਾਰਮਾਸਿਊਟੀਕਲ ਕੰਪਨੀ ਨਾਲ ਕਥਿਤ ਸਬੰਧ ਹੋਣ ਅਤੇ ਦਵਾਈਆਂ ਦੀ ਖਰੀਦ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਲਗਾਏ ਸਨ।


ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਬ੍ਰਹਮ ਮਹਿੰਦਰਾ ਨੇ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਅਦਾਲਤ ਨੇ ਪਾਇਆ ਕਿ ਬੈਂਸ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਲਈ ਲੋੜੀਂਦੇ ਸਬੂਤ ਪੇਸ਼ ਕਰਨ ਵਿੱਚ ਅਸਫਲ ਰਹੇ, ਜਿਸ ਕਾਰਨ ਸ਼ਿਕਾਇਤਕਰਤਾ ਦੀ ਸਾਖ ਨੂੰ ਨੁਕਸਾਨ ਪਹੁੰਚਿਆ।


ਅਦਾਲਤ ਨੇ ਭਾਰਤੀ ਦੰਡਾਵਲੀ (IPC) ਦੀ ਧਾਰਾ 500 ਦੇ ਤਹਿਤ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਦੇ ਹੁਕਮਾਂ ਵਿੱਚ ਕੋਈ ਜੁਰਮਾਨਾ ਨਹੀਂ ਲਗਾਇਆ ਗਿਆ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK