Sun, Dec 14, 2025
Whatsapp

Imran Khan Arrested: ਇਮਰਾਨ ਖ਼ਾਨ ਦੀ ਜਿਸ ਅਲ-ਕਾਦਿਰ ਟਰੱਸਟ ਕੇਸ 'ਚ ਹੋਈ ਗ੍ਰਿਫ਼ਤਾਰੀ; ਉਹ ਕੀ ਹੈ ?

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਮਨਾਨ ਖ਼ਾਨ ਨੂੰ ਪਾਕਿ ਰੇਂਜਰਾਂ ਨੇ ਗ੍ਰਿਫਤਾਰ ਕੀਤਾ ਹੈ।

Reported by:  PTC News Desk  Edited by:  Aarti -- May 09th 2023 03:19 PM -- Updated: May 09th 2023 06:16 PM
Imran Khan Arrested: ਇਮਰਾਨ ਖ਼ਾਨ ਦੀ ਜਿਸ ਅਲ-ਕਾਦਿਰ ਟਰੱਸਟ ਕੇਸ 'ਚ ਹੋਈ ਗ੍ਰਿਫ਼ਤਾਰੀ; ਉਹ ਕੀ ਹੈ ?

Imran Khan Arrested: ਇਮਰਾਨ ਖ਼ਾਨ ਦੀ ਜਿਸ ਅਲ-ਕਾਦਿਰ ਟਰੱਸਟ ਕੇਸ 'ਚ ਹੋਈ ਗ੍ਰਿਫ਼ਤਾਰੀ; ਉਹ ਕੀ ਹੈ ?

Imran Khan Arrested: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਗਿਆ ਹੈ ਕਿ ਇਮਨਾਨ ਖ਼ਾਨ ਨੂੰ ਪਾਕਿ ਰੇਂਜਰਾਂ ਨੇ ਗ੍ਰਿਫਤਾਰ ਕੀਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਪਾਕਿਸਤਾਨ ਰੇਂਜਰਾਂ ਵੱਲੋਂ ਕੀਤੀ ਗਈ ਹੈ। ਜਦੋਂ ਇਮਰਾਨ ਅਲ-ਕਾਦਿਰ ਟਰੱਸਟ ਮਾਮਲੇ 'ਚ ਪੇਸ਼ ਹੋਣ ਲਈ ਹਾਈ ਕੋਰਟ ਪਹੁੰਚੇ ਤਾਂ ਉਨ੍ਹਾਂ ਨੂੰ ਪਾਕਿ ਰੇਂਜਰਾਂ ਨੇ ਹਿਰਾਸਤ 'ਚ ਲੈ ਲਿਆ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਵਕੀਲ ਫੈਜ਼ਲ ਚੌਧਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੂਜੇ ਪਾਸੇ ਪੀਟੀਆਈ ਆਗੂ ਮੁਸਰਤ ਚੀਮਾ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਉਹ ਇਮਰਾਨ ਖਾਨ ਨੂੰ ਮਾਰ ਰਹੇ ਹਨ। ਉਨ੍ਹਾਂ ਨੇ ਇਮਰਾਨ ਸਾਹਬ ਨਾਲ ਕੁਝ ਕੀਤਾ ਹੈ। 

ਗ੍ਰਿਫਤਾਰੀ ਤੋਂ ਬਾਅਦ ਬਣਿਆ ਤਣਾਅ ਦਾ ਮਾਹੌਲ 

ਮੀਡੀਆ ਰਿਪੋਰਟਾਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਜਾਣਕਾਰੀ ਮੁਤਾਬਕ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਇਲਾਕੇ 'ਚ ਤਣਾਅ ਦਾ ਮਾਹੌਲ ਹੈ। ਅਦਾਲਤ ਦੇ ਬਾਹਰ ਵੱਡੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਮਰਾਨ ਖਾਨ ਦੇ ਵਕੀਲ ਅਤੇ ਸਮਰਥਕਾਂ ਦੀ ਵੀ ਕੁੱਟਮਾਰ ਕੀਤੀ ਗਈ ਹੈ।

ਇਸ ਮਾਮਲੇ ’ਚ ਹੋਈ ਹੈ ਗ੍ਰਿਫਤਾਰੀ 

ਇਸਲਾਮਾਬਾਦ ਦੇ ਆਈਜੀ ਨੇ ਇਕ ਬਿਆਨ 'ਚ ਕਿਹਾ ਹੈ ਕਿ ਇਮਰਾਨ ਖਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਥਿਤੀ ਨਾਰਮਲ ਹੈ। ਇਸਲਾਮਾਬਾਦ ਪੁਲਿਸ ਨੇ ਦੱਸਿਆ ਕਿ ਧਾਰਾ 144 ਲਗਾਈ ਗਈ ਹੈ। ਇਸ ਦੀ ਉਲੰਘਣਾ ਕਰਨ 'ਤੇ ਕਾਰਵਾਈ ਕੀਤੀ ਜਾਵੇਗੀ।

PTI ਵੱਲੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ 

ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੀਟੀਆਈ ਨੇ ਪੂਰੇ ਪਾਕਿਸਤਾਨ ’ਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਵੀ ਸੜਕਾਂ ’ਤੇ ਉਤਰਨ ਦੀ ਅਪੀਲ ਕੀਤੀ ਹੈ।  

ਗ੍ਰਿਫਤਾਰੀ ਤੋਂ ਪਹਿਲਾਂ ਇਮਰਾਨ ਖਾਨ ਦਾ ਬਿਆਨ 

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਦੇ ਮੁਖੀ ਇਮਰਾਨ ਖਾਨ ਨੇ ਆਪਣੀ ਗ੍ਰਿਫਤਾਰੀ ਤੋਂ ਪਹਿਲਾਂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੇਰੇ 'ਤੇ ਕੋਈ ਕੇਸ ਨਹੀਂ ਹੈ। ਉਹ ਮੈਨੂੰ ਜੇਲ੍ਹ 'ਚ ਬੰਦ ਕਰਨਾ ਚਾਹੁੰਦੇ ਹਨ, ਮੈਂ ਇਸ ਲਈ ਤਿਆਰ ਹਾਂ। ਦੱਸ ਦਈਏ ਕਿ ਇਮਰਾਨ ਖਾਨ ਨੂੰ ਹੁਣ ਗ੍ਰਿਫਤਾਰ ਕਰ ਲਿਆ ਗਿਆ ਹੈ। 

ਕੀ ਹੈ ਅਲ-ਕਾਦਿਰ ਟਰੱਸਟ ਕੇਸ?

ਹੁਣ ਸਵਾਲ ਇਹ ਬਣਦਾ ਹੈ ਕਿ ਆਖਿਰ ਅਲ-ਕਾਦਿਰ ਟਰੱਸਟ ਕੇਸ ਕੀ ਹੈ। ਦਰਅਸਲ ਇਹ ਯੂਨੀਵਰਸਿਟੀ ਦਾ ਮਾਮਲਾ ਹੈ। ਦੋਸ਼ ਹੈ ਕਿ ਇਮਰਾਨ ਨੇ ਪ੍ਰਧਾਨ ਮੰਤਰੀ ਹੁੰਦਿਆਂ ਇਸ ਨੂੰ ਕਰੋੜਾਂ ਰੁਪਏ ਦੀ ਜ਼ਮੀਨ ਗੈਰ-ਕਾਨੂੰਨੀ ਢੰਗ ਨਾਲ ਮੁਹੱਈਆ ਕਰਵਾਈ ਸੀ। ਇਸ ਗੱਲ ਦਾ ਖੁਲਾਸਾ ਪਾਕਿਸਤਾਨ ਦੀ ਸਭ ਤੋਂ ਅਮੀਰ ਸ਼ਖਸੀਅਤ ਮਲਿਕ ਰਿਆਜ਼ ਨੇ ਕੀਤਾ ਹੈ। ਉਸ ਨੇ ਦੋਸ਼ ਲਾਇਆ ਸੀ ਕਿ ਇਮਰਾਨ ਅਤੇ ਉਸ ਦੀ ਪਤਨੀ ਨੇ ਗ੍ਰਿਫਤਾਰੀ ਦੇ ਨਾਂ 'ਤੇ ਉਨ੍ਹਾਂ ਨੂੰ ਧਮਕੀਆਂ ਦੇ ਕੇ ਅਰਬਾਂ ਰੁਪਏ ਦੀ ਜ਼ਮੀਨ ਆਪਣੇ ਨਾਂ ਕਰਵਾ ਲਈ। ਬਾਅਦ ਵਿਚ ਰਿਆਜ਼ ਅਤੇ ਉਸ ਦੀ ਬੇਟੀ ਦਾ ਆਡੀਓ ਵੀ ਲੀਕ ਹੋ ਗਿਆ। ਇਸ ਵਿੱਚ ਇਮਰਾਨ ਦੀ ਪਤਨੀ ਬੁਸ਼ਰਾ ਬੀਬੀ ਤੋਂ ਪੰਜ ਕੈਰੇਟ ਦੀ ਹੀਰੇ ਦੀ ਅੰਗੂਠੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਸੀ।

ਇਹ ਵੀ ਪੜ੍ਹੋ: Search Operation in Punjab: ਪੰਜਾਬ ਭਰ 'ਚ ਪੁਲਿਸ ਦਾ ਵੱਡਾ ਸਰਚ ਆਪ੍ਰੇਸ਼ਨ, ਇਨ੍ਹਾਂ ਖਿਲਾਫ ਕੀਤੀ ਜਾ ਰਹੀ ਹੈ ਕਾਰਵਾਈ

- PTC NEWS

Top News view more...

Latest News view more...

PTC NETWORK
PTC NETWORK