Punjab ਭਾਜਪਾ ਦੇ ਸਾਬਕਾ ਸਕੱਤਰ ਸੁਖਪਾਲ ਸਰਾਂ ਨੂੰ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਵੱਲੋਂ ਜਾਨੋ ਮਾਰਨ ਦੀ ਧਮਕੀ
Sukhpal Saran Threat : ਬਠਿੰਡਾ 'ਚ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਅਤੇ ਅੰਮ੍ਰਿਤਸਰ ਇੰਚਾਰਜ ਸੁਖਪਾਲ ਸਰਾਂ ਨੂੰ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਵੱਲੋਂ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਨੂੰ ਇਹ ਧਮਕੀ ਈਮੇਲ ਰਾਹੀਂ ਮਿਲੀ ਹੈ। ਧਮਕੀ ਵਿੱਚ ਕਿਹਾ ਗਿਆ ਹੈ ਤੈਨੂੰ ਤੇ ਤੇਰੇ ਪਰਿਵਾਰ ਨੂੰ 15 ਦਿਨਾਂ 'ਚ ਖ਼ਤਮ ਕਰ ਦੇਵਾਂਗੇ।
ਜਿਸ ਤੋਂ ਬਾਅਦ ਸੁਖਪਾਲ ਸਰਾਂ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਕੋਲ ਈਮੇਲ ਰਾਹੀਂ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਆਪਣੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਸੁਖਪਾਲ ਸਰਾਂ ਨੇ ਹਾਲ ਹੀ ਵਿੱਚ ਬਠਿੰਡਾ ਦੇ ਐਸਐਸਪੀ ਕੋਲ ਇੱਕ ਮੁਸਲਿਮ ਨੌਜਵਾਨ ਖ਼ਿਲਾਫ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਯਮਾਂ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਦੋਂ ਤੋਂ ਉਨ੍ਹਾਂ ਨੂੰ ਵਾਰ-ਵਾਰ ਧਮਕੀਆਂ ਮਿਲ ਰਹੀਆਂ ਹਨ।
ਸੁਖਪਾਲ ਸਰਾਂ ਨੇ ਕਿਹਾ ਕਿ 28 ਜਨਵਰੀ ਨੂੰ ਜਦੋਂ ਮੈਂ ਭੁੱਚੋ ਮੰਡੀ ਵੱਲ ਜਾ ਰਿਹਾ ਸੀ ਤਾਂ ਮੈਨੂੰ ਮੋਬਾਈਲ ਨੰਬਰ 9815860268 ਤੋਂ ਮੇਰੇ ਨੰਬਰ ‘ਤੇ ਇੱਕ ਫੋਨ ਕਾਲ ਆਈ। ਕਾਲ ਕਰਨ ਵਾਲੇ ਨੇ ਪਹਿਲਾਂ ਆਪਣੇ ਆਪ ਨੂੰ “ਅਕਰਮ (ਦੁਬਈ ਤੋਂ)” ਦੱਸਿਆ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਸਾਜਿਦ ਭੱਟੀ ਪਾਕਿਸਤਾਨ ਤੋਂ ਦੱਸਦੇ ਹੋਏ ਮੇਰੀ ਪੂਰੀ ਪਰਿਵਾਰਕ ਜਾਣਕਾਰੀ ਹੋਣ ਦਾ ਦਾਅਵਾ ਕੀਤਾ। ਉਕਤ ਵਿਅਕਤੀ ਵੱਲੋਂ ਮੈਨੂੰ ਅਸ਼ਲੀਲ ਗਾਲਾਂ ਕੱਢੀਆਂ ਗਈਆਂ ਅਤੇ ਸਾਫ਼ ਸ਼ਬਦਾਂ ਵਿੱਚ ਕਿਹਾ ਗਿਆ ਕਿ 15 ਦਿਨਾਂ ਦੇ ਅੰਦਰ ਮੈਨੂੰ ਮੇਰੇ ਪਰਿਵਾਰ ਸਮੇਤ ਜਾਨੋਂ ਮਾਰ ਦਿੱਤਾ ਜਾਵੇਗਾ।
- PTC NEWS