Sat, Mar 14, 2026
Whatsapp

Harmel Singh Tohra : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦਿਹਾਂਤ

Harmel Singh Tohra Passes Away : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਕਾਰਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਅੱਜ ਉਨ੍ਹਾਂ ਨੇ ਹਸਪਤਾਲ ਵਿੱਚ ਆਖਰੀ ਸਾਹ ਲਏ।

Reported by:  PTC News Desk  Edited by:  KRISHAN KUMAR SHARMA -- September 21st 2025 07:57 PM -- Updated: September 21st 2025 08:40 PM
Harmel Singh Tohra : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦਿਹਾਂਤ

Harmel Singh Tohra : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦਿਹਾਂਤ

Harmel Singh Tohra : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਕਾਰਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਅੱਜ ਉਨ੍ਹਾਂ ਨੇ ਹਸਪਤਾਲ ਵਿੱਚ ਆਖਰੀ ਸਾਹ ਲਏ।

ਉਹ 77 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਹ ਇੱਕ ਸੀਨੀਅਰ ਅਕਾਲੀ ਆਗੂ ਅਤੇ ਜਥੇਦਾਰ ਸਵਰਗੀ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਨ।


ਦੱਸ ਦਈਏ ਕਿ ਹਰਮੇਲ ਸਿੰਘ ਟੌਹੜਾ 1997 'ਚ ਹਲਕਾ ਡਕਾਲਾ ਤੋਂ ਅਕਾਲੀ ਦਲ ਟਿਕਟ 'ਤੇ ਵਿਧਾਇਕ ਬਣੇ ਸਨ ਅਤੇ ਉਸ ਸਮੇਂ ਉਨ੍ਹਾਂ ਨੂੰ ਲੋਕ ਨਿਰਮਾਣ ਮੰਤਰੀ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਇਸ ਤੋਂ ਬਾਅਦ ਉਹ ਲਗਾਤਾਰ ਪਹਿਲਾਂ ਹਲਕਾ ਡਕਾਲਾ ਫਿਰ ਹਲਕਾ ਸਨੌਰ ਤੇ ਸਾਲ 2012 'ਚ ਪਟਿਆਲਾ ਹਲਕਾ ਦਿਹਾਤੀ ਤੋਂ ਚੋਣ ਲੜੇ।

ਹਰਮੇਲ ਸਿੰਘ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ, ਬੀਬੀ ਕੁਲਦੀਪ ਕੌਰ ਟੌਹੜਾ, ਦੋ ਪੁੱਤਰ, ਹਰਿੰਦਰਪਾਲ ਸਿੰਘ ਟੌਹੜਾ ਅਤੇ ਕੰਵਰਬੀਰ ਸਿੰਘ ਟੌਹੜਾ, ਅਤੇ ਦੋ ਧੀਆਂ, ਡਾ. ਜਸਪ੍ਰੀਤ ਕੌਰ ਟਿਵਾਣਾ ਅਤੇ ਗੁਰਮਨਪ੍ਰੀਤ ਕੌਰ ਸ਼ਾਮਲ ਹਨ।

ਸ. ਟੌਹੜਾ ਦੀ ਮੌਤ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਜ਼ਾਹਰ ਕੀਤਾ ਹੈ।

- PTC NEWS

Top News view more...

Latest News view more...

PTC NETWORK
PTC NETWORK